Sri Guru Granth Sahib

ਅੰਗ ੮੯੫

ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥
ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥
ਰਾਮਕਲੀ ਮਹਲਾ ੫ ॥
ਸਗਲ ਸਿਆਨਪ ਛਾਡਿ ॥ ਕਰਿ ਸੇਵਾ ਸੇਵਕ ਸਾਜਿ ॥ ਅਪਨਾ ਆਪੁ ਸਗਲ ਮਿਟਾਇ ॥ ਮਨ ਚਿੰਦੇ ਸੇਈ ਫਲ ਪਾਇ ॥੧॥
ਹੋਹੁ ਸਾਵਧਾਨ ਅਪੁਨੇ ਗੁਰ ਸਿਉ ॥ ਆਸਾ ਮਨਸਾ ਪੂਰਨ ਹੋਵੈ ਪਾਵਹਿ ਸਗਲ ਨਿਧਾਨ ਗੁਰ ਸਿਉ ॥੧॥ ਰਹਾਉ ॥
ਦੂਜਾ ਨਹੀ ਜਾਨੈ ਕੋਇ ॥ ਸਤਗੁਰੁ ਨਿਰੰਜਨੁ ਸੋਇ ॥ ਮਾਨੁਖ ਕਾ ਕਰਿ ਰੂਪੁ ਨ ਜਾਨੁ ॥ ਮਿਲੀ ਨਿਮਾਨੇ ਮਾਨੁ ॥੨॥
ਗੁਰ ਕੀ ਹਰਿ ਟੇਕ ਟਿਕਾਇ ॥ ਅਵਰ ਆਸਾ ਸਭ ਲਾਹਿ ॥ ਹਰਿ ਕਾ ਨਾਮੁ ਮਾਗੁ ਨਿਧਾਨੁ ॥ ਤਾ ਦਰਗਹ ਪਾਵਹਿ ਮਾਨੁ ॥੩॥
ਗੁਰ ਕਾ ਬਚਨੁ ਜਪਿ ਮੰਤੁ ॥ ਏਹਾ ਭਗਤਿ ਸਾਰ ਤਤੁ ॥ ਸਤਿਗੁਰ ਭਏ ਦਇਆਲ ॥ ਨਾਨਕ ਦਾਸ ਨਿਹਾਲ ॥੪॥੨੮॥੩੯॥
ਰਾਮਕਲੀ ਮਹਲਾ ੫ ॥
ਹੋਵੈ ਸੋਈ ਭਲ ਮਾਨੁ ॥ ਆਪਨਾ ਤਜਿ ਅਭਿਮਾਨੁ ॥ ਦਿਨੁ ਰੈਨਿ ਸਦਾ ਗੁਨ ਗਾਉ ॥ ਪੂਰਨ ਏਹੀ ਸੁਆਉ ॥੧॥
ਆਨੰਦ ਕਰਿ ਸੰਤ ਹਰਿ ਜਪਿ ॥ ਛਾਡਿ ਸਿਆਨਪ ਬਹੁ ਚਤੁਰਾਈ ਗੁਰ ਕਾ ਜਪਿ ਮੰਤੁ ਨਿਰਮਲ ॥੧॥ ਰਹਾਉ ॥
ਏਕ ਕੀ ਕਰਿ ਆਸ ਭੀਤਰਿ ॥ ਨਿਰਮਲ ਜਪਿ ਨਾਮੁ ਹਰਿ ਹਰਿ ॥ ਗੁਰ ਕੇ ਚਰਨ ਨਮਸਕਾਰਿ ॥ ਭਵਜਲੁ ਉਤਰਹਿ ਪਾਰਿ ॥੨॥
ਦੇਵਨਹਾਰ ਦਾਤਾਰ ॥ ਅੰਤੁ ਨ ਪਾਰਾਵਾਰ ॥ ਜਾ ਕੈ ਘਰਿ ਸਰਬ ਨਿਧਾਨ ॥ ਰਾਖਨਹਾਰ ਨਿਦਾਨ ॥੩॥
ਨਾਨਕ ਪਾਇਆ ਏਹੁ ਨਿਧਾਨ ॥ ਹਰੇ ਹਰਿ ਨਿਰਮਲ ਨਾਮ ॥ ਜੋ ਜਪੈ ਤਿਸ ਕੀ ਗਤਿ ਹੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੪॥੨੯॥੪੦॥
ਰਾਮਕਲੀ ਮਹਲਾ ੫ ॥
ਦੁਲਭ ਦੇਹ ਸਵਾਰਿ ॥ ਜਾਹਿ ਨ ਦਰਗਹ ਹਾਰਿ ॥ ਹਲਤਿ ਪਲਤਿ ਤੁਧੁ ਹੋਇ ਵਡਿਆਈ ॥ ਅੰਤ ਕੀ ਬੇਲਾ ਲਏ ਛਡਾਈ ॥੧॥
ਰਾਮ ਕੇ ਗੁਨ ਗਾਉ ॥ ਹਲਤੁ ਪਲਤੁ ਹੋਹਿ ਦੋਵੈ ਸੁਹੇਲੇ ਅਚਰਜ ਪੁਰਖੁ ਧਿਆਉ ॥੧॥ ਰਹਾਉ ॥
ਊਠਤ ਬੈਠਤ ਹਰਿ ਜਾਪੁ ॥ ਬਿਨਸੈ ਸਗਲ ਸੰਤਾਪੁ ॥ ਬੈਰੀ ਸਭਿ ਹੋਵਹਿ ਮੀਤ ॥ ਨਿਰਮਲੁ ਤੇਰਾ ਹੋਵੈ ਚੀਤ ॥੨॥
ਸਭ ਤੇ ਊਤਮ ਇਹੁ ਕਰਮੁ ॥ ਸਗਲ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਸਿਮਰਨਿ ਤੇਰਾ ਹੋਇ ਉਧਾਰੁ ॥ ਜਨਮ ਜਨਮ ਕਾ ਉਤਰੈ ਭਾਰੁ ॥੩॥
ਪੂਰਨ ਤੇਰੀ ਹੋਵੈ ਆਸ ॥ ਜਮ ਕੀ ਕਟੀਐ ਤੇਰੀ ਫਾਸ ॥ ਗੁਰ ਕਾ ਉਪਦੇਸੁ ਸੁਨੀਜੈ ॥ ਨਾਨਕ ਸੁਖਿ ਸਹਜਿ ਸਮੀਜੈ ॥੪॥੩੦॥੪੧॥

Ang 895

sa(n)tan ke praan adhaar ||
uooche te uooch apaar ||3||
s mat saar jit har simareejai ||
kar kirapaa jis aape dheejai ||
sookh sahaj aana(n)dh har naau ||
naanak japiaa gur mil naau ||4||27||38||
raamakalee mahalaa panjavaa ||
sagal siaanap chhaadd ||
kar sevaa sevak saaj ||
apanaa aap sagal miTai ||
man chi(n)dhe seiee fal pai ||1||
hoh saavadhaan apune gur siau ||
aasaa manasaa pooran hovai paaveh sagal nidhaan gur siau ||1|| rahaau ||
dhoojaa nahee jaanai koi ||
satagur nira(n)jan soi ||
maanukh kaa kar roop na jaan ||
milee nimaane maan ||2||
gur kee har Tek Tikai ||
avar aasaa sabh laeh ||
har kaa naam maag nidhaan ||
taa dharageh paaveh maan ||3||
gur kaa bachan jap ma(n)t ||
ehaa bhagat saar tat ||
satigur bhe dhiaal ||
naanak dhaas nihaal ||4||28||39||
raamakalee mahalaa panjavaa ||
hovai soiee bhal maan ||
aapanaa taj abhimaan ||
dhin rain sadhaa gun gaau ||
pooran ehee suaau ||1||
aana(n)dh kar sa(n)t har jap ||
chhaadd siaanap bahu chaturaiee gur kaa jap ma(n)t niramal ||1|| rahaau ||
ek kee kar aas bheetar ||
niramal jap naam har har ||
gur ke charan namasakaar ||
bhavajal utareh paar ||2||
dhevanahaar dhaataar ||
a(n)t na paaraavaar ||
jaa kai ghar sarab nidhaan ||
raakhanahaar nidhaan ||3||
naanak paiaa eh nidhaan ||
hare har niramal naam ||
jo japai tis kee gat hoi ||
naanak karam paraapat hoi ||4||29||40||
raamakalee mahalaa panjavaa ||
dhulabh dheh savaar ||
jaeh na dharageh haar ||
halat palat tudh hoi vaddiaaiee ||
a(n)t kee belaa le chhaddaiee ||1||
raam ke gun gaau ||
halat palat hoh dhovai suhele acharaj purakh dhiaau ||1|| rahaau ||
uooThat baiThat har jaap ||
binasai sagal sa(n)taap ||
bairee sabh hoveh meet ||
niramal teraa hovai cheet ||2||
sabh te uootam ih karam ||
sagal dharam meh sresaT dharam ||
har simaran teraa hoi udhaar ||
janam janam kaa utarai bhaar ||3||
pooran teree hovai aas ||
jam kee kaTeeaai teree faas ||
gur kaa upadhes suneejai ||
naanak sukh sahaj sameejai ||4||30||41||