ਓੁਂ ਨਮੋ ਭਗਵੰਤ ਗੁਸਾਈ ॥ ਖਾਲਕੁ ਰਵਿ ਰਹਿਆ ਸਰਬ ਠਾਈ ॥੧॥ ਰਹਾਉ ॥
ਜਗੰਨਾਥ ਜਗਜੀਵਨ ਮਾਧੋ ॥ ਭਉ ਭੰਜਨ ਰਿਦ ਮਾਹਿ ਅਰਾਧੋ ॥ ਰਿਖੀਕੇਸ ਗੋਪਾਲ ਗੋੁਵਿੰਦ ॥ ਪੂਰਨ ਸਰਬਤ੍ਰ ਮੁਕੰਦ ॥੨॥
ਮਿਹਰਵਾਨ ਮਉਲਾ ਤੂਹੀ ਏਕ ॥ ਪੀਰ ਪੈਕਾਂਬਰ ਸੇਖ ॥ ਦਿਲਾ ਕਾ ਮਾਲਕੁ ਕਰੇ ਹਾਕੁ ॥ ਕੁਰਾਨ ਕਤੇਬ ਤੇ ਪਾਕੁ ॥੩॥
ਨਾਰਾਇਣ ਨਰਹਰ ਦਇਆਲ ॥ ਰਮਤ ਰਾਮ ਘਟ ਘਟ ਆਧਾਰ ॥ ਬਾਸੁਦੇਵ ਬਸਤ ਸਭ ਠਾਇ ॥ ਲੀਲਾ ਕਿਛੁ ਲਖੀ ਨ ਜਾਇ ॥੪॥
ਮਿਹਰ ਦਇਆ ਕਰਿ ਕਰਨੈਹਾਰ ॥ ਭਗਤਿ ਬੰਦਗੀ ਦੇਹਿ ਸਿਰਜਣਹਾਰ ॥ ਕਹੁ ਨਾਨਕ ਗੁਰਿ ਖੋਏ ਭਰਮ ॥ ਏਕੋ ਅਲਹੁ ਪਾਰਬ੍ਰਹਮ ॥੫॥੩੪॥੪੫॥
ਰਾਮਕਲੀ ਮਹਲਾ ੫ ॥
ਕੋਟਿ ਜਨਮ ਕੇ ਬਿਨਸੇ ਪਾਪ ॥ ਹਰਿ ਹਰਿ ਜਪਤ ਨਾਹੀ ਸੰਤਾਪ ॥ ਗੁਰ ਕੇ ਚਰਨ ਕਮਲ ਮਨਿ ਵਸੇ ॥ ਮਹਾ ਬਿਕਾਰ ਤਨ ਤੇ ਸਭਿ ਨਸੇ ॥੧॥
ਗੋਪਾਲ ਕੋ ਜਸੁ ਗਾਉ ਪ੍ਰਾਣੀ ॥ ਅਕਥ ਕਥਾ ਸਾਚੀ ਪ੍ਰਭ ਪੂਰਨ ਜੋਤੀ ਜੋਤਿ ਸਮਾਣੀ ॥੧॥ ਰਹਾਉ ॥
ਤ੍ਰਿਸਨਾ ਭੂਖ ਸਭ ਨਾਸੀ ॥ ਸੰਤ ਪ੍ਰਸਾਦਿ ਜਪਿਆ ਅਬਿਨਾਸੀ ॥ ਰੈਨਿ ਦਿਨਸੁ ਪ੍ਰਭ ਸੇਵ ਕਮਾਨੀ ॥ ਹਰਿ ਮਿਲਣੈ ਕੀ ਏਹ ਨੀਸਾਨੀ ॥੨॥
ਮਿਟੇ ਜੰਜਾਲ ਹੋਏ ਪ੍ਰਭ ਦਇਆਲ ॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਪਰਾ ਪੂਰਬਲਾ ਕਰਮੁ ਬਣਿ ਆਇਆ ॥ ਹਰਿ ਕੇ ਗੁਣ ਨਿਤ ਰਸਨਾ ਗਾਇਆ ॥੩॥
ਹਰਿ ਕੇ ਸੰਤ ਸਦਾ ਪਰਵਾਣੁ ॥ ਸੰਤ ਜਨਾ ਮਸਤਕਿ ਨੀਸਾਣੁ ॥ ਦਾਸ ਕੀ ਰੇਣੁ ਪਾਏ ਜੇ ਕੋਇ ॥ ਨਾਨਕ ਤਿਸ ਕੀ ਪਰਮ ਗਤਿ ਹੋਇ ॥੪॥੩੫॥੪੬॥
ਰਾਮਕਲੀ ਮਹਲਾ ੫ ॥
ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥
ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥
ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥
ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੈ ਤ੍ਰਿਸਨਾ ਭੂਖ ॥ ਮਨਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥
ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥ ਗੁਰੁ ਦਾਤਾ ਦਇਆਲ ਬਖਸਿੰਦੁ ॥ ਗੁਰ ਚਰਨੀ ਜਾ ਕਾ ਮਨੁ ਲਾਗਾ ॥ ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥
ou(n) namo bhagava(n)t gusaiee ||
khaalak rav rahiaa sarab Thaiee ||1|| rahaau ||
jaga(n)naath jagajeevan maadho ||
bhau bha(n)jan ridh maeh araadho ||
rikheekes gopaal guovi(n)dh ||
pooran sarabatr muka(n)dh ||2||
miharavaan maulaa toohee ek ||
peer paikaa(n)bar sekh ||
dhilaa kaa maalak kare haak ||
kuraan kateb te paak ||3||
naarain narahar dhiaal ||
ramat raam ghaT ghaT aadhaar ||
baasudhev basat sabh Thai ||
leelaa kichh lakhee na jai ||4||
mihar dhiaa kar karanaihaar ||
bhagat ba(n)dhagee dheh sirajanahaar ||
kahu naanak gur khoe bharam ||
eko alahu paarabraham ||5||34||45||
raamakalee mahalaa panjavaa ||
koT janam ke binase paap ||
har har japat naahee sa(n)taap ||
gur ke charan kamal man vase ||
mahaa bikaar tan te sabh nase ||1||
gopaal ko jas gaau praanee ||
akath kathaa saachee prabh pooran jotee jot samaanee ||1|| rahaau ||
tirasanaa bhookh sabh naasee ||
sa(n)t prasaadh japiaa abinaasee ||
rain dhinas prabh sev kamaanee ||
har milanai kee eh neesaanee ||2||
miTe ja(n)jaal hoe prabh dhiaal ||
gur kaa dharasan dhekh nihaal ||
paraa poorabalaa karam ban aaiaa ||
har ke gun nit rasanaa gaiaa ||3||
har ke sa(n)t sadhaa paravaan ||
sa(n)t janaa masatak neesaan ||
dhaas kee ren paae je koi ||
naanak tis kee param gat hoi ||4||35||46||
raamakalee mahalaa panjavaa ||
dharasan kau jaieeaai kurabaan ||
charan kamal hiradhai dhar dhiaan ||
dhoor sa(n)tan kee masatak lai ||
janam janam kee dhuramat mal jai ||1||
jis bheTat miTai abhimaan ||
paarabraham sabh nadharee aavai kar kirapaa pooran bhagavaan ||1|| rahaau ||
gur kee keerat japeeaai har naau ||
gur kee bhagat sadhaa gun gaau ||
gur kee surat nikaT kar jaan ||
gur kaa sabadh sat kar maan ||2||
gur bachanee samasar sukh dhookh ||
kadhe na biaapai tirasanaa bhookh ||
man sa(n)tokh sabadh gur raaje ||
jap gobi(n)dh paRadhe sabh kaaje ||3||
gur paramesar gur govi(n)dh ||
gur dhaataa dhiaal bakhasi(n)dh ||
gur charanee jaa kaa man laagaa ||
naanak dhaas tis pooran bhaagaa ||4||36||47||