ਪੰਚ ਸਿੰਘ ਰਾਖੇ ਪ੍ਰਭਿ ਮਾਰਿ ॥ ਦਸ ਬਿਘਿਆੜੀ ਲਈ ਨਿਵਾਰਿ ॥ ਤੀਨਿ ਆਵਰਤ ਕੀ ਚੂਕੀ ਘੇਰ ॥ ਸਾਧਸੰਗਿ ਚੂਕੇ ਭੈ ਫੇਰ ॥੧॥
ਸਿਮਰਿ ਸਿਮਰਿ ਜੀਵਾ ਗੋਵਿੰਦ ॥ ਕਰਿ ਕਿਰਪਾ ਰਾਖਿਓ ਦਾਸੁ ਅਪਨਾ ਸਦਾ ਸਦਾ ਸਾਚਾ ਬਖਸਿੰਦ ॥੧॥ ਰਹਾਉ ॥
ਦਾਝਿ ਗਏ ਤ੍ਰਿਣ ਪਾਪ ਸੁਮੇਰ ॥ ਜਪਿ ਜਪਿ ਨਾਮੁ ਪੂਜੇ ਪ੍ਰਭ ਪੈਰ ॥ ਅਨਦ ਰੂਪ ਪ੍ਰਗਟਿਓ ਸਭ ਥਾਨਿ ॥ ਪ੍ਰੇਮ ਭਗਤਿ ਜੋਰੀ ਸੁਖ ਮਾਨਿ ॥੨॥
ਸਾਗਰੁ ਤਰਿਓ ਬਾਛਰ ਖੋਜ ॥ ਖੇਦੁ ਨ ਪਾਇਓ ਨਹ ਫੁਨਿ ਰੋਜ ॥ ਸਿੰਧੁ ਸਮਾਇਓ ਘਟੁਕੇ ਮਾਹਿ ॥ ਕਰਣਹਾਰ ਕਉ ਕਿਛੁ ਅਚਰਜੁ ਨਾਹਿ ॥੩॥
ਜਉ ਛੂਟਉ ਤਉ ਜਾਇ ਪਇਆਲ ॥ ਜਉ ਕਾਢਿਓ ਤਉ ਨਦਰਿ ਨਿਹਾਲ ॥ ਪਾਪ ਪੁੰਨ ਹਮਰੈ ਵਸਿ ਨਾਹਿ ॥ ਰਸਕਿ ਰਸਕਿ ਨਾਨਕ ਗੁਣ ਗਾਹਿ ॥੪॥੪੦॥੫੧॥
ਰਾਮਕਲੀ ਮਹਲਾ ੫ ॥
ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥
ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥
ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥
ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥
ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥
ਰਾਮਕਲੀ ਮਹਲਾ ੫ ॥
ਰਾਜਾ ਰਾਮ ਕੀ ਸਰਣਾਇ ॥ ਨਿਰਭਉ ਭਏ ਗੋਬਿੰਦ ਗੁਨ ਗਾਵਤ ਸਾਧਸੰਗਿ ਦੁਖੁ ਜਾਇ ॥੧॥ ਰਹਾਉ ॥
ਜਾ ਕੈ ਰਾਮੁ ਬਸੈ ਮਨ ਮਾਹੀ ॥ ਸੋ ਜਨੁ ਦੁਤਰੁ ਪੇਖਤ ਨਾਹੀ ॥ ਸਗਲੇ ਕਾਜ ਸਵਾਰੇ ਅਪਨੇ ॥ ਹਰਿ ਹਰਿ ਨਾਮੁ ਰਸਨ ਨਿਤ ਜਪਨੇ ॥੧॥
ਜਿਸ ਕੈ ਮਸਤਕਿ ਹਾਥੁ ਗੁਰੁ ਧਰੈ ॥ ਸੋ ਦਾਸੁ ਅਦੇਸਾ ਕਾਹੇ ਕਰੈ ॥ ਜਨਮ ਮਰਣ ਕੀ ਚੂਕੀ ਕਾਣਿ ॥ ਪੂਰੇ ਗੁਰ ਊਪਰਿ ਕੁਰਬਾਣ ॥੨॥
ਗੁਰੁ ਪਰਮੇਸਰੁ ਭੇਟਿ ਨਿਹਾਲ ॥ ਸੋ ਦਰਸਨੁ ਪਾਏ ਜਿਸੁ ਹੋਇ ਦਇਆਲੁ ॥ ਪਾਰਬ੍ਰਹਮੁ ਜਿਸੁ ਕਿਰਪਾ ਕਰੈ ॥ ਸਾਧਸੰਗਿ ਸੋ ਭਵਜਲੁ ਤਰੈ ॥੩॥
ਅੰਮ੍ਰਿਤੁ ਪੀਵਹੁ ਸਾਧ ਪਿਆਰੇ ॥ ਮੁਖ ਊਜਲ ਸਾਚੈ ਦਰਬਾਰੇ ॥ ਅਨਦ ਕਰਹੁ ਤਜਿ ਸਗਲ ਬਿਕਾਰ ॥ ਨਾਨਕ ਹਰਿ ਜਪਿ ਉਤਰਹੁ ਪਾਰਿ ॥੪॥੪੨॥੫੩॥
pa(n)ch si(n)gh raakhe prabh maar ||
dhas bighiaaRee liee nivaar ||
teen aavarat kee chookee gher ||
saadhasa(n)g chooke bhai fer ||1||
simar simar jeevaa govi(n)dh ||
kar kirapaa raakhio dhaas apanaa sadhaa sadhaa saachaa bakhasi(n)dh ||1|| rahaau ||
dhaajh ge tiran paap sumer ||
jap jap naam pooje prabh pair ||
anadh roop pragaTio sabh thaan ||
prem bhagat joree sukh maan ||2||
saagar tario baachhar khoj ||
khedh na paio neh fun roj ||
si(n)dh samaio ghaTuke maeh ||
karanahaar kau kichh acharaj naeh ||3||
jau chhooTau tau jai piaal ||
jau kaaddio tau nadhar nihaal ||
paap pu(n)n hamarai vas naeh ||
rasak rasak naanak gun gaeh ||4||40||51||
raamakalee mahalaa panjavaa ||
naa tan teraa naa man toh ||
maiaa moh biaapiaa dhoh ||
kudham karai gaaddar jiau chhel ||
achi(n)t jaal kaal chakar pel ||1||
har charan kamal saranai manaa ||
raam naam jap sa(n)g sahaiee gurmukh paaveh saach dhanaa ||1|| rahaau ||
uoone kaaj na hovat poore ||
kaam karodh madh sadh hee jhoore ||
karai bikaar jeeare kai taiee ||
gaafal sa(n)g na tasooaa jaiee ||2||
dharat dhoh anik chhal jaanai ||
kauddee kauddee kau khaak sir chhaanai ||
jin dheeaa tisai na chetai mool ||
mithiaa lobh na utarai sool ||3||
paarabraham jab bhe dhiaal ||
eih man hoaa saadh ravaal ||
hasat kamal laR leeno lai ||
naanak saachai saach samai ||4||41||52||
raamakalee mahalaa panjavaa ||
raajaa raam kee saranai ||
nirabhau bhe gobi(n)dh gun gaavat saadhasa(n)g dhukh jai ||1|| rahaau ||
jaa kai raam basai man maahee ||
so jan dhutar pekhat naahee ||
sagale kaaj savaare apane ||
har har naam rasan nit japane ||1||
jis kai masatak haath gur dharai || so dhaas adhesaa kaahe karai ||
janam maran kee chookee kaan ||
poore gur uoopar kurabaan ||2||
gur paramesar bheT nihaal ||
so dharasan paae jis hoi dhiaal ||
paarabraham jis kirapaa karai ||
saadhasa(n)g so bhavajal tarai ||3||
a(n)mrit peevahu saadh piaare ||
mukh uoojal saachai dharabaare ||
anadh karahu taj sagal bikaar ||
naanak har jap utarahu paar ||4||42||53||