Sri Guru Granth Sahib

ਅੰਗ ੯

ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥
ਆਸਾ ਮਹਲਾ ੧ ॥
ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੨॥
ਆਸਾ ਮਹਲਾ ੧ ॥
ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥
ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥
ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥
ਜੇਵਡੁ ਆਪਿ ਤੇਵਡ ਤੇਰੀ ਦਾਤਿ ॥

Ang 9

gaavan tudhano jatee satee sa(n)tokhee gaavan tudhano veer karaare ||
gaavan tudhano pa(n)ddit paRan rakheesur jug jug vedhaa naale ||
gaavan tudhano mohaneeaa man mohan surag machh piaale ||
gaavan tudhano ratan upaae tere aThasaTh teerath naale ||
gaavan tudhano jodh mahaabal sooraa gaavan tudhano khaanee chaare ||
gaavan tudhano kha(n)dd ma(n)ddal brahama(n)ddaa kar kar rakhe tere dhaare ||
seiee tudhano gaavan jo tudh bhaavan rate tere bhagat rasaale ||
hor kete tudhano gaavan se mai chit na aavan naanak kiaa beechaare ||
soiee soiee sadhaa sach saahib saachaa saachee naiee ||
hai bhee hosee jai na jaasee rachanaa jin rachaiee ||
ra(n)gee ra(n)gee bhaatee kar kar jinasee maiaa jin upaiee ||
kar kar dhekhai keetaa aapanaa jiau tis dhee vaddiaaiee ||
jo tis bhaavai soiee karasee fir hukam na karanaa jaiee ||
so paatisaahu saahaa patisaahib naanak rahan rajaiee ||1||
aasaa mahalaa pehilaa ||
sun vaddaa aakhai sabh koi ||
kevadd vaddaa ddeeThaa hoi ||
keemat pai na kahiaa jai ||
kahanai vaale tere rahe samai ||1||
vadde mere saahibaa gahir ga(n)bheeraa gunee gaheeraa ||
koi na jaanai teraa ketaa kevadd cheeraa ||1|| rahaau ||
sabh suratee mil surat kamaiee ||
sabh keemat mil keemat paiee ||
giaanee dhiaanee gur gurahaiee ||
kahan na jaiee teree til vaddiaaiee ||2||
sabh sat sabh tap sabh cha(n)giaaieeaa ||
sidhaa purakhaa keeaa vaddiaaieeaa ||
tudh vin sidhee kinai na paieeaa ||
karam milai naahee Thaak rahaieeaa ||3||
aakhan vaalaa kiaa vechaaraa ||
sifatee bhare tere bha(n)ddaaraa ||
jis too dheh tisai kiaa chaaraa ||
naanak sach savaaranahaaraa ||4||2||
aasaa mahalaa pehilaa ||
aakhaa jeevaa visarai mar jaau ||
aakhan aaukhaa saachaa naau ||
saache naam kee laagai bhookh ||
aut bhookhai khai chale’eeh dhookh ||1||
so kiau visarai meree mai ||
saachaa saahib saachai nai ||1|| rahaau ||
saache naam kee til vaddiaaiee ||
aakh thake keemat nahee paiee ||
je sabh mil kai aakhan paeh ||
vaddaa na hovai ghaaT na jai ||2||
naa oh marai na hovai sog ||
dhedhaa rahai na chookai bhog ||
gun eho hor naahee koi ||
naa ko hoaa naa ko hoi ||3||
jevadd aap tevadd teree dhaat ||