ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥ ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥
ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥ ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥
ਰਾਮਕਲੀ ਮਹਲਾ ੯ ॥
ਸਾਧੋ ਕਉਨ ਜੁਗਤਿ ਅਬ ਕੀਜੈ ॥ ਜਾ ਤੇ ਦੁਰਮਤਿ ਸਗਲ ਬਿਨਾਸੈ ਰਾਮ ਭਗਤਿ ਮਨੁ ਭੀਜੈ ॥੧॥ ਰਹਾਉ ॥
ਮਨੁ ਮਾਇਆ ਮਹਿ ਉਰਝਿ ਰਹਿਓ ਹੈ ਬੂਝੈ ਨਹ ਕਛੁ ਗਿਆਨਾ ॥ ਕਉਨੁ ਨਾਮੁ ਜਗੁ ਜਾ ਕੈ ਸਿਮਰੈ ਪਾਵੈ ਪਦੁ ਨਿਰਬਾਨਾ ॥੧॥
ਭਏ ਦਇਆਲ ਕ੍ਰਿਪਾਲ ਸੰਤ ਜਨ ਤਬ ਇਹ ਬਾਤ ਬਤਾਈ ॥ ਸਰਬ ਧਰਮ ਮਾਨੋ ਤਿਹ ਕੀਏ ਜਿਹ ਪ੍ਰਭ ਕੀਰਤਿ ਗਾਈ ॥੨॥
ਰਾਮ ਨਾਮੁ ਨਰੁ ਨਿਸਿ ਬਾਸੁਰ ਮਹਿ ਨਿਮਖ ਏਕ ਉਰਿ ਧਾਰੈ ॥ ਜਮ ਕੋ ਤ੍ਰਾਸੁ ਮਿਟੈ ਨਾਨਕ ਤਿਹ ਅਪੁਨੋ ਜਨਮੁ ਸਵਾਰੈ ॥੩॥੨॥
ਰਾਮਕਲੀ ਮਹਲਾ ੯ ॥
ਪ੍ਰਾਨੀ ਨਾਰਾਇਨ ਸੁਧਿ ਲੇਹਿ ॥ ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥
ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ ਅਗਿਆਨਾ ॥ ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥੧॥
ਮਾਨਸ ਜਨਮੁ ਦੀਓ ਜਿਹ ਠਾਕੁਰਿ ਸੋ ਤੈ ਕਿਉ ਬਿਸਰਾਇਓ ॥ ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ ਨ ਤਾ ਕਉ ਗਾਇਓ ॥੨॥
ਮਾਇਆ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥ ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥੩॥੩॥੮੧॥
ਰਾਮਕਲੀ ਮਹਲਾ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥ ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥੧॥
ਜੀਵਨ ਤਲਬ ਨਿਵਾਰਿ ॥ ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥੧॥ ਰਹਾਉ ॥
ਕਿਤੈ ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥ ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ ॥੨॥
ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥ ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥੩॥
ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥ ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ ਮਰਣਾ ॥੪॥
ajaamal kau a(n)t kaal meh naarain sudh aaiee ||
jaa(n) gat kau jogeesur baachhat so gat chhin meh paiee ||2||
naahin gun naahin kachh bidhiaa dharam kaun gaj keenaa ||
naanak biradh raam kaa dhekhahu abhai dhaan teh dheenaa ||3||1||
raamakalee mahalaa nauvaa ||
saadho kaun jugat ab keejai ||
jaa te dhuramat sagal binaasai raam bhagat man bheejai ||1|| rahaau ||
man maiaa meh urajh rahio hai boojhai neh kachh giaanaa ||
kaun naam jag jaa kai simarai paavai padh nirabaanaa ||1||
bhe dhiaal kirapaal sa(n)t jan tab ieh baat bataiee ||
sarab dharam maano teh ke’ee jeh prabh keerat gaiee ||2||
raam naam nar nis baasur meh nimakh ek ur dhaarai ||
jam ko traas miTai naanak teh apuno janam savaarai ||3||2||
raamakalee mahalaa nauvaa ||
praanee naarain sudh leh ||
chhin chhin aaudh ghaTai nis baasur birathaa jaat hai dheh ||1|| rahaau ||
taranaapo bikhian siau khoio baalapan agiaanaa ||
biradh bhio ajahoo nahee samajhai kaun kumat urajhaanaa ||1||
maanas janam dheeo jeh Thaakur so tai kiau bisaraio ||
mukat hot nar jaa kai simarai nimakh na taa kau gaio ||2||
maiaa ko madh kahaa karat hai sa(n)g na kaahoo jaiee ||
naanak kahat chet chi(n)taaman hoi hai a(n)t sahaiee ||3||3||81||
raamakalee mahalaa pehilaa asaTapadheeaa
ikOankaar satigur prasaadh ||
soiee cha(n)dh chaReh se taare soiee dhineear tapat rahai ||
saa dharatee so paun jhulaare jug jeea khele thaav kaise ||1||
jeevan talab nivaar ||
hovai paravaanaa kareh dhin(g)aanaa kal lakhan veechaar ||1|| rahaau ||
kitai dhes na aaiaa suneeaai teerath paas na baiThaa ||
dhaataa dhaan kare teh naahee mahal usaar na baiThaa ||2||
je ko sat kare so chheejai tap ghar tap na hoiee ||
je ko naau le badhanaavee kal ke lakhan eiee ||3||
jis sikadhaaree tiseh khuaaree chaakar kehe ddaranaa ||
jaa sikadhaarai pavai ja(n)jeeree taa chaakar hathahu maranaa ||4||