Sri Guru Granth Sahib

ਅੰਗ ੯੦੩

ਆਖੁ ਗੁਣਾ ਕਲਿ ਆਈਐ ॥ ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥੧॥ ਰਹਾਉ ॥
ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ ॥ ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥੫॥
ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ ॥ ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ ਵਿਣੁ ਸੋਚ ਨ ਹੋਈ ॥੬॥
ਕਲਿ ਪਰਵਾਣੁ ਕਤੇਬ ਕੁਰਾਣੁ ॥ ਪੋਥੀ ਪੰਡਿਤ ਰਹੇ ਪੁਰਾਣ ॥ ਨਾਨਕ ਨਾਉ ਭਇਆ ਰਹਮਾਣੁ ॥ ਕਰਿ ਕਰਤਾ ਤੂ ਏਕੋ ਜਾਣੁ ॥੭॥
ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ ॥ ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥੮॥੧॥
ਰਾਮਕਲੀ ਮਹਲਾ ੧ ॥
ਜਗੁ ਪਰਬੋਧਹਿ ਮੜੀ ਬਧਾਵਹਿ ॥ ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥ ਮਮਤਾ ਮੋਹੁ ਕਾਮਣਿ ਹਿਤਕਾਰੀ ॥ ਨਾ ਅਉਧੂਤੀ ਨਾ ਸੰਸਾਰੀ ॥੧॥
ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥ ਘਰਿ ਘਰਿ ਮਾਗਤ ਲਾਜ ਨ ਲਾਗੈ ॥੧॥ ਰਹਾਉ ॥
ਗਾਵਹਿ ਗੀਤ ਨ ਚੀਨਹਿ ਆਪੁ ॥ ਕਿਉ ਲਾਗੀ ਨਿਵਰੈ ਪਰਤਾਪੁ ॥ ਗੁਰ ਕੈ ਸਬਦਿ ਰਚੈ ਮਨ ਭਾਇ ॥ ਭਿਖਿਆ ਸਹਜ ਵੀਚਾਰੀ ਖਾਇ ॥੨॥
ਭਸਮ ਚੜਾਇ ਕਰਹਿ ਪਾਖੰਡੁ ॥ ਮਾਇਆ ਮੋਹਿ ਸਹਹਿ ਜਮ ਡੰਡੁ ॥ ਫੂਟੈ ਖਾਪਰੁ ਭੀਖ ਨ ਭਾਇ ॥ ਬੰਧਨਿ ਬਾਧਿਆ ਆਵੈ ਜਾਇ ॥੩॥
ਬਿੰਦੁ ਨ ਰਾਖਹਿ ਜਤੀ ਕਹਾਵਹਿ ॥ ਮਾਈ ਮਾਗਤ ਤ੍ਰੈ ਲੋਭਾਵਹਿ ॥ ਨਿਰਦਇਆ ਨਹੀ ਜੋਤਿ ਉਜਾਲਾ ॥ ਬੂਡਤ ਬੂਡੇ ਸਰਬ ਜੰਜਾਲਾ ॥੪॥
ਭੇਖ ਕਰਹਿ ਖਿੰਥਾ ਬਹੁ ਥਟੂਆ ॥ ਝੂਠੋ ਖੇਲੁ ਖੇਲੈ ਬਹੁ ਨਟੂਆ ॥ ਅੰਤਰਿ ਅਗਨਿ ਚਿੰਤਾ ਬਹੁ ਜਾਰੇ ॥ ਵਿਣੁ ਕਰਮਾ ਕੈਸੇ ਉਤਰਸਿ ਪਾਰੇ ॥੫॥
ਮੁੰਦ੍ਰਾ ਫਟਕ ਬਨਾਈ ਕਾਨਿ ॥ ਮੁਕਤਿ ਨਹੀ ਬਿਦਿਆ ਬਿਗਿਆਨਿ ॥ ਜਿਹਵਾ ਇੰਦ੍ਰੀ ਸਾਦਿ ਲੋੁਭਾਨਾ ॥ ਪਸੂ ਭਏ ਨਹੀ ਮਿਟੈ ਨੀਸਾਨਾ ॥੬॥
ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ ॥ ਸਬਦੁ ਵੀਚਾਰੈ ਚੂਕਸਿ ਸੋਗਾ ॥ ਊਜਲੁ ਸਾਚੁ ਸੁ ਸਬਦੁ ਹੋਇ ॥ ਜੋਗੀ ਜੁਗਤਿ ਵੀਚਾਰੇ ਸੋਇ ॥੭॥
ਤੁਝ ਪਹਿ ਨਉ ਨਿਧਿ ਤੂ ਕਰਣੈ ਜੋਗੁ ॥ ਥਾਪਿ ਉਥਾਪੇ ਕਰੇ ਸੁ ਹੋਗੁ ॥ ਜਤੁ ਸਤੁ ਸੰਜਮੁ ਸਚੁ ਸੁਚੀਤੁ ॥ ਨਾਨਕ ਜੋਗੀ ਤ੍ਰਿਭਵਣ ਮੀਤੁ ॥੮॥੨॥
ਰਾਮਕਲੀ ਮਹਲਾ ੧ ॥
ਖਟੁ ਮਟੁ ਦੇਹੀ ਮਨੁ ਬੈਰਾਗੀ ॥ ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥ ਵਾਜੈ ਅਨਹਦੁ ਮੇਰਾ ਮਨੁ ਲੀਣਾ ॥ ਗੁਰ ਬਚਨੀ ਸਚਿ ਨਾਮਿ ਪਤੀਣਾ ॥੧॥
ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥ ਗੁਰਮੁਖਿ ਹਰਿ ਹਰਿ ਮੀਠਾ ਲਾਗੈ ਹਰਿ ਹਰਿ ਨਾਮਿ ਸਮਾਈਐ ॥੧॥ ਰਹਾਉ ॥

Ang 903

aakh gunaa kal aaieeaai ||
tih jug keraa rahiaa tapaavas je gun dheh ta paieeaai ||1|| rahaau ||
kal kalavaalee saraa nibeRee kaajee kirasanaa hoaa ||
baanee brahamaa bedh atharaban karanee keerat lahiaa ||5||
pat vin poojaa sat vin sa(n)jam jat vin kaahe janeuoo ||
naavahu dhovahu tilak chaRaavahu such vin soch na hoiee ||6||
kal paravaan kateb kuraan ||
pothee pa(n)ddit rahe puraan ||
naanak naau bhiaa rahamaan ||
kar karataa too eko jaan ||7||
naanak naam milai vaddiaaiee edhoo upar karam nahee ||
je ghar hodhai ma(n)gan jaieeaai fir olaamaa milai tahee ||8||1||
raamakalee mahalaa pehilaa ||
jag parabodheh maRee badhaaveh ||
aasan tiaag kaahe sach paaveh ||
mamataa moh kaaman hitakaaree ||
naa aaudhootee naa sa(n)saaree ||1||
jogee bais rahahu dhubidhaa dhukh bhaagai ||
ghar ghar maagat laaj na laagai ||1|| rahaau ||
gaaveh geet na cheeneh aap ||
kiau laagee nivarai parataap ||
gur kai sabadh rachai man bhai ||
bhikhiaa sahaj veechaaree khai ||2||
bhasam chaRai kareh paakha(n)dd ||
maiaa moh saheh jam dda(n)dd ||
fooTai khaapar bheekh na bhai ||
ba(n)dhan baadhiaa aavai jai ||3||
bi(n)dh na raakheh jatee kahaaveh ||
maiee maagat trai lobhaaveh ||
niradhiaa nahee jot ujaalaa ||
booddat boodde sarab ja(n)jaalaa ||4||
bhekh kareh khi(n)thaa bahu thaTooaa ||
jhooTho khel khelai bahu naTooaa ||
a(n)tar agan chi(n)taa bahu jaare ||
vin karamaa kaise utaras paare ||5||
mu(n)dhraa faTak banaiee kaan ||
mukat nahee bidhiaa bigiaan ||
jihavaa i(n)dhree saadh luobhaanaa ||
pasoo bhe nahee miTai neesaanaa ||6||
tirabidh logaa tirabidh jogaa ||
sabadh veechaarai chookas sogaa ||
uoojal saachu su sabadh hoi ||
jogee jugat veechaare soi ||7||
tujh peh nau nidh too karanai jog ||
thaap uthaape kare su hog ||
jat sat sa(n)jam sach sucheet ||
naanak jogee tirabhavan meet ||8||2||
raamakalee mahalaa pehilaa ||
khaT maT dhehee man bairaagee ||
surat sabadh dhun a(n)tar jaagee ||
vaajai anahadh meraa man leenaa ||
gur bachanee sach naam pateenaa ||1||
praanee raam bhagat sukh paieeaai ||
gurmukh har har meeThaa laagai har har naam samaieeaai ||1|| rahaau ||