Sri Guru Granth Sahib

ਅੰਗ ੯੦੪

ਮਾਇਆ ਮੋਹੁ ਬਿਵਰਜਿ ਸਮਾਏ ॥ ਸਤਿਗੁਰੁ ਭੇਟੈ ਮੇਲਿ ਮਿਲਾਏ ॥ ਨਾਮੁ ਰਤਨੁ ਨਿਰਮੋਲਕੁ ਹੀਰਾ ॥ ਤਿਤੁ ਰਾਤਾ ਮੇਰਾ ਮਨੁ ਧੀਰਾ ॥੨॥
ਹਉਮੈ ਮਮਤਾ ਰੋਗੁ ਨ ਲਾਗੈ ॥ ਰਾਮ ਭਗਤਿ ਜਮ ਕਾ ਭਉ ਭਾਗੈ ॥ ਜਮੁ ਜੰਦਾਰੁ ਨ ਲਾਗੈ ਮੋਹਿ ॥ ਨਿਰਮਲ ਨਾਮੁ ਰਿਦੈ ਹਰਿ ਸੋਹਿ ॥੩॥
ਸਬਦੁ ਬੀਚਾਰਿ ਭਏ ਨਿਰੰਕਾਰੀ ॥ ਗੁਰਮਤਿ ਜਾਗੇ ਦੁਰਮਤਿ ਪਰਹਾਰੀ ॥ ਅਨਦਿਨੁ ਜਾਗਿ ਰਹੇ ਲਿਵ ਲਾਈ ॥ ਜੀਵਨ ਮੁਕਤਿ ਗਤਿ ਅੰਤਰਿ ਪਾਈ ॥੪॥
ਅਲਿਪਤ ਗੁਫਾ ਮਹਿ ਰਹਹਿ ਨਿਰਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਪਰ ਘਰ ਜਾਇ ਨ ਮਨੁ ਡੋਲਾਏ ॥ ਸਹਜ ਨਿਰੰਤਰਿ ਰਹਉ ਸਮਾਏ ॥੫॥
ਗੁਰਮੁਖਿ ਜਾਗਿ ਰਹੇ ਅਉਧੂਤਾ ॥ ਸਦ ਬੈਰਾਗੀ ਤਤੁ ਪਰੋਤਾ ॥ ਜਗੁ ਸੂਤਾ ਮਰਿ ਆਵੈ ਜਾਇ ॥ ਬਿਨੁ ਗੁਰ ਸਬਦ ਨ ਸੋਝੀ ਪਾਇ ॥੬॥
ਅਨਹਦ ਸਬਦੁ ਵਜੈ ਦਿਨੁ ਰਾਤੀ ॥ ਅਵਿਗਤ ਕੀ ਗਤਿ ਗੁਰਮੁਖਿ ਜਾਤੀ ॥ ਤਉ ਜਾਨੀ ਜਾ ਸਬਦਿ ਪਛਾਨੀ ॥ ਏਕੋ ਰਵਿ ਰਹਿਆ ਨਿਰਬਾਨੀ ॥੭॥
ਸੁੰਨ ਸਮਾਧਿ ਸਹਜਿ ਮਨੁ ਰਾਤਾ ॥ ਤਜਿ ਹਉ ਲੋਭਾ ਏਕੋ ਜਾਤਾ ॥ ਗੁਰ ਚੇਲੇ ਅਪਨਾ ਮਨੁ ਮਾਨਿਆ ॥ ਨਾਨਕ ਦੂਜਾ ਮੇਟਿ ਸਮਾਨਿਆ ॥੮॥੩॥
ਰਾਮਕਲੀ ਮਹਲਾ ੧ ॥
ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥
ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥
ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥
ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥
ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥
ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥
ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥
ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥

Ang 904

maiaa moh bivaraj samaae ||
satigur bheTai mel milaae ||
naam ratan niramolak heeraa ||
tit raataa meraa man dheeraa ||2||
haumai mamataa rog na laagai ||
raam bhagat jam kaa bhau bhaagai ||
jam ja(n)dhaar na laagai moh ||
niramal naam ridhai har soh ||3||
sabadh beechaar bhe nira(n)kaaree ||
gurmat jaage dhuramat parahaaree ||
anadhin jaag rahe liv laiee ||
jeevan mukat gat a(n)tar paiee ||4||
alipat gufaa meh raheh niraare ||
tasakar pa(n)ch sabadh sa(n)ghaare ||
par ghar jai na man ddolaae ||
sahaj nira(n)tar rahau samaae ||5||
gurmukh jaag rahe aaudhootaa ||
sadh bairaagee tat parotaa ||
jag sootaa mar aavai jai ||
bin gur sabadh na sojhee pai ||6||
anahadh sabadh vajai dhin raatee ||
avigat kee gat gurmukh jaatee ||
tau jaanee jaa sabadh pachhaanee ||
eko rav rahiaa nirabaanee ||7||
su(n)n samaadh sahaj man raataa ||
taj hau lobhaa eko jaataa ||
gur chele apanaa man maaniaa ||
naanak dhoojaa meT samaaniaa ||8||3||
raamakalee mahalaa pehilaa ||
saahaa ganeh na kareh beechaar ||
saahe uoopar eka(n)kaar ||
jis gur milai soiee bidh jaanai ||
gurmat hoi ta hukam pachhaanai ||1||
jhooTh na bol paadde sach kaheeaai ||
haumai jai sabadh ghar laheeaai ||1|| rahaau ||
gan gan jotak kaa(n)ddee keenee ||
paRai sunaavai tat na cheenee ||
sabhasai uoopar gur sabadh beechaar ||
hor kathanee badhau na sagalee chhaar ||2||
naaveh dhoveh poojeh sailaa ||
bin har raate mailo mailaa ||
garab nivaar milai prabh saarath ||
mukat praan jap har kirataarath ||3||
vaachai vaadh na bedh beechaarai ||
aap ddubai kiau pitaraa taarai ||
ghaT ghaT braham cheenai jan koi ||
satigur milai ta sojhee hoi ||4||
ganat ganeeaai sahasaa dhukh jeeaai ||
gur kee saran pavai sukh theeaai ||
kar aparaadh saran ham aaiaa ||
gur har bheTe purab kamaiaa ||5||
gur saran na aaieeaai braham na paieeaai ||
bharam bhulaieeaai janam mar aaieeaai ||
jam dhar baadhau marai bikaar ||
naa ridhai naam na sabadh achaar ||6||
eik paadhe pa(n)ddit misar kahaaveh ||
dhubidhaa raate mahal na paaveh ||