Sri Guru Granth Sahib

ਅੰਗ ੯੦੫

ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥
ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥
ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥੯॥੪॥
ਰਾਮਕਲੀ ਮਹਲਾ ੧ ॥
ਹਠੁ ਨਿਗ੍ਰਹੁ ਕਰਿ ਕਾਇਆ ਛੀਜੈ ॥ ਵਰਤੁ ਤਪਨੁ ਕਰਿ ਮਨੁ ਨਹੀ ਭੀਜੈ ॥ ਰਾਮ ਨਾਮ ਸਰਿ ਅਵਰੁ ਨ ਪੂਜੈ ॥੧॥
ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ ॥ ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ ॥੧॥ ਰਹਾਉ ॥
ਵਾਦੁ ਪੜੈ ਰਾਗੀ ਜਗੁ ਭੀਜੈ ॥ ਤ੍ਰੈ ਗੁਣ ਬਿਖਿਆ ਜਨਮਿ ਮਰੀਜੈ ॥ ਰਾਮ ਨਾਮ ਬਿਨੁ ਦੂਖੁ ਸਹੀਜੈ ॥੨॥
ਚਾੜਸਿ ਪਵਨੁ ਸਿੰਘਾਸਨੁ ਭੀਜੈ ॥ ਨਿਉਲੀ ਕਰਮ ਖਟੁ ਕਰਮ ਕਰੀਜੈ ॥ ਰਾਮ ਨਾਮ ਬਿਨੁ ਬਿਰਥਾ ਸਾਸੁ ਲੀਜੈ ॥੩॥
ਅੰਤਰਿ ਪੰਚ ਅਗਨਿ ਕਿਉ ਧੀਰਜੁ ਧੀਜੈ ॥ ਅੰਤਰਿ ਚੋਰੁ ਕਿਉ ਸਾਦੁ ਲਹੀਜੈ ॥ ਗੁਰਮੁਖਿ ਹੋਇ ਕਾਇਆ ਗੜੁ ਲੀਜੈ ॥੪॥
ਅੰਤਰਿ ਮੈਲੁ ਤੀਰਥ ਭਰਮੀਜੈ ॥ ਮਨੁ ਨਹੀ ਸੂਚਾ ਕਿਆ ਸੋਚ ਕਰੀਜੈ ॥ ਕਿਰਤੁ ਪਇਆ ਦੋਸੁ ਕਾ ਕਉ ਦੀਜੈ ॥੫॥
ਅੰਨੁ ਨ ਖਾਹਿ ਦੇਹੀ ਦੁਖੁ ਦੀਜੈ ॥ ਬਿਨੁ ਗੁਰ ਗਿਆਨ ਤ੍ਰਿਪਤਿ ਨਹੀ ਥੀਜੈ ॥ ਮਨਮੁਖਿ ਜਨਮੈ ਜਨਮਿ ਮਰੀਜੈ ॥੬॥
ਸਤਿਗੁਰ ਪੂਛਿ ਸੰਗਤਿ ਜਨ ਕੀਜੈ ॥ ਮਨੁ ਹਰਿ ਰਾਚੈ ਨਹੀ ਜਨਮਿ ਮਰੀਜੈ ॥ ਰਾਮ ਨਾਮ ਬਿਨੁ ਕਿਆ ਕਰਮੁ ਕੀਜੈ ॥੭॥
ਊਂਦਰ ਦੂੰਦਰ ਪਾਸਿ ਧਰੀਜੈ ॥ ਧੁਰ ਕੀ ਸੇਵਾ ਰਾਮੁ ਰਵੀਜੈ ॥ ਨਾਨਕ ਨਾਮੁ ਮਿਲੈ ਕਿਰਪਾ ਪ੍ਰਭ ਕੀਜੈ ॥੮॥੫॥
ਰਾਮਕਲੀ ਮਹਲਾ ੧ ॥
ਅੰਤਰਿ ਉਤਭੁਜੁ ਅਵਰੁ ਨ ਕੋਈ ॥ ਜੋ ਕਹੀਐ ਸੋ ਪ੍ਰਭ ਤੇ ਹੋਈ ॥ ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥ ਉਤਪਤਿ ਪਰਲਉ ਅਵਰੁ ਨ ਕੋਈ ॥੧॥
ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥ ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥੧॥ ਰਹਾਉ ॥
ਨਾਮੁ ਰਤਨੁ ਹੀਰਾ ਨਿਰਮੋਲੁ ॥ ਸਾਚਾ ਸਾਹਿਬੁ ਅਮਰੁ ਅਤੋਲੁ ॥ ਜਿਹਵਾ ਸੂਚੀ ਸਾਚਾ ਬੋਲੁ ॥ ਘਰਿ ਦਰਿ ਸਾਚਾ ਨਾਹੀ ਰੋਲੁ ॥੨॥
ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥ ਨਾਮੁ ਬਿਸਾਰਿ ਪਚਹਿ ਅਭਿਮਾਨੁ ॥ ਨਾਮ ਬਿਨਾ ਕਿਆ ਗਿਆਨ ਧਿਆਨੁ ॥ ਗੁਰਮੁਖਿ ਪਾਵਹਿ ਦਰਗਹਿ ਮਾਨੁ ॥੩॥
ਹਠੁ ਅਹੰਕਾਰੁ ਕਰੈ ਨਹੀ ਪਾਵੈ ॥ ਪਾਠ ਪੜੈ ਲੇ ਲੋਕ ਸੁਣਾਵੈ ॥

Ang 905

jis gur parasaadhee naam adhaar ||
koT madhe ko jan aapaar ||7||
ek buraa bhalaa sach ekai ||
boojh giaanee satagur kee Tekai ||
gurmukh viralee eko jaaniaa ||
aavan jaanaa meT samaaniaa ||8||
jin kai hiradhai eka(n)kaar ||
sarab gunee saachaa beechaar ||
gur kai bhaanai karam kamaavai ||
naanak saache saach samaavai ||9||4||
raamakalee mahalaa pehilaa ||
haTh nigrahu kar kaiaa chheejai ||
varat tapan kar man nahee bheejai ||
raam naam sar avar na poojai ||1||
gur sev manaa har jan sa(n)g keejai ||
jam ja(n)dhaar joh nahee saakai sarapan ddas na sakai har kaa ras peejai ||1|| rahaau ||
vaadh paRai raagee jag bheejai ||
trai gun bikhiaa janam mareejai ||
raam naam bin dhookh saheejai ||2||
chaaRas pavan si(n)ghaasan bheejai ||
niaulee karam khaT karam kareejai ||
raam naam bin birathaa saas leejai ||3||
a(n)tar pa(n)ch agan kiau dheeraj dheejai ||
a(n)tar chor kiau saadh laheejai ||
gurmukh hoi kaiaa gaR leejai ||4||
a(n)tar mail teerath bharameejai ||
man nahee soochaa kiaa soch kareejai ||
kirat piaa dhos kaa kau dheejai ||5||
a(n)n na khaeh dhehee dhukh dheejai ||
bin gur giaan tirapat nahee theejai ||
manmukh janamai janam mareejai ||6||
satigur poochh sa(n)gat jan keejai ||
man har raachai nahee janam mareejai ||
raam naam bin kiaa karam keejai ||7||
uoo(n)dhar dhoo(n)dhar paas dhareejai ||
dhur kee sevaa raam raveejai ||
naanak naam milai kirapaa prabh keejai ||8||5||
raamakalee mahalaa pehilaa ||
a(n)tar utabhuj avar na koiee ||
jo kaheeaai so prabh te hoiee ||
jugeh juga(n)tar saahib sach soiee ||
autapat paralau avar na koiee ||1||
aaisaa meraa Thaakur gahir ga(n)bheer ||
jin japiaa tin hee sukh paiaa har kai naam na lagai jam teer ||1|| rahaau ||
naam ratan heeraa niramol ||
saachaa saahib amar atol ||
jihavaa soochee saachaa bol ||
ghar dhar saachaa naahee rol ||2||
eik ban meh baiseh ddoogar asathaan ||
naam bisaar pacheh abhimaan ||
naam binaa kiaa giaan dhiaan ||
gurmukh paaveh dharageh maan ||3||
haTh aha(n)kaar karai nahee paavai ||
paaTh paRai le lok sunaavai ||