Sri Guru Granth Sahib

ਅੰਗ ੯੦੬

ਤੀਰਥਿ ਭਰਮਸਿ ਬਿਆਧਿ ਨ ਜਾਵੈ ॥ ਨਾਮ ਬਿਨਾ ਕੈਸੇ ਸੁਖੁ ਪਾਵੈ ॥੪॥
ਜਤਨ ਕਰੈ ਬਿੰਦੁ ਕਿਵੈ ਨ ਰਹਾਈ ॥ ਮਨੂਆ ਡੋਲੈ ਨਰਕੇ ਪਾਈ ॥ ਜਮ ਪੁਰਿ ਬਾਧੋ ਲਹੈ ਸਜਾਈ ॥ ਬਿਨੁ ਨਾਵੈ ਜੀਉ ਜਲਿ ਬਲਿ ਜਾਈ ॥੫॥
ਸਿਧ ਸਾਧਿਕ ਕੇਤੇ ਮੁਨਿ ਦੇਵਾ ॥ ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥ ਸਬਦੁ ਵੀਚਾਰਿ ਗਹਹਿ ਗੁਰ ਸੇਵਾ ॥ ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥੬॥
ਕਰਮਿ ਮਿਲੈ ਪਾਵੈ ਸਚੁ ਨਾਉ ॥ ਤੁਮ ਸਰਣਾਗਤਿ ਰਹਉ ਸੁਭਾਉ ॥ ਤੁਮ ਤੇ ਉਪਜਿਓ ਭਗਤੀ ਭਾਉ ॥ ਜਪੁ ਜਾਪਉ ਗੁਰਮੁਖਿ ਹਰਿ ਨਾਉ ॥੭॥
ਹਉਮੈ ਗਰਬੁ ਜਾਇ ਮਨ ਭੀਨੈ ॥ ਝੂਠਿ ਨ ਪਾਵਸਿ ਪਾਖੰਡਿ ਕੀਨੈ ॥ ਬਿਨੁ ਗੁਰ ਸਬਦ ਨਹੀ ਘਰੁ ਬਾਰੁ ॥ ਨਾਨਕ ਗੁਰਮੁਖਿ ਤਤੁ ਬੀਚਾਰੁ ॥੮॥੬॥
ਰਾਮਕਲੀ ਮਹਲਾ ੧ ॥
ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਭਇਆ ॥ ਜਿਉ ਰਸ ਭੋਗ ਕੀਏ ਤੇਤਾ ਦੁਖੁ ਲਾਗੈ ਨਾਮੁ ਵਿਸਾਰਿ ਭਵਜਲਿ ਪਇਆ ॥੧॥
ਤਨੁ ਧਨੁ ਦੇਖਤ ਗਰਬਿ ਗਇਆ ॥ ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ ॥੧॥ ਰਹਾਉ ॥
ਜਤੁ ਸਤੁ ਸੰਜਮੁ ਸੀਲੁ ਨ ਰਾਖਿਆ ਪ੍ਰੇਤ ਪਿੰਜਰ ਮਹਿ ਕਾਸਟੁ ਭਇਆ ॥ ਪੁੰਨੁ ਦਾਨੁ ਇਸਨਾਨੁ ਨ ਸੰਜਮੁ ਸਾਧਸੰਗਤਿ ਬਿਨੁ ਬਾਦਿ ਜਇਆ ॥੨॥
ਲਾਲਚਿ ਲਾਗੈ ਨਾਮੁ ਬਿਸਾਰਿਓ ਆਵਤ ਜਾਵਤ ਜਨਮੁ ਗਇਆ ॥ ਜਾ ਜਮੁ ਧਾਇ ਕੇਸ ਗਹਿ ਮਾਰੈ ਸੁਰਤਿ ਨਹੀ ਮੁਖਿ ਕਾਲ ਗਇਆ ॥੩॥
ਅਹਿਨਿਸਿ ਨਿੰਦਾ ਤਾਤਿ ਪਰਾਈ ਹਿਰਦੈ ਨਾਮੁ ਨ ਸਰਬ ਦਇਆ ॥ ਬਿਨੁ ਗੁਰ ਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥੪॥
ਖਿਨ ਮਹਿ ਵੇਸ ਕਰਹਿ ਨਟੂਆ ਜਿਉ ਮੋਹ ਪਾਪ ਮਹਿ ਗਲਤੁ ਗਇਆ ॥ ਇਤ ਉਤ ਮਾਇਆ ਦੇਖਿ ਪਸਾਰੀ ਮੋਹ ਮਾਇਆ ਕੈ ਮਗਨੁ ਭਇਆ ॥੫॥
ਕਰਹਿ ਬਿਕਾਰ ਵਿਥਾਰ ਘਨੇਰੇ ਸੁਰਤਿ ਸਬਦ ਬਿਨੁ ਭਰਮਿ ਪਇਆ ॥ ਹਉਮੈ ਰੋਗੁ ਮਹਾ ਦੁਖੁ ਲਾਗਾ ਗੁਰਮਤਿ ਲੇਵਹੁ ਰੋਗੁ ਗਇਆ ॥੬॥
ਸੁਖ ਸੰਪਤਿ ਕਉ ਆਵਤ ਦੇਖੈ ਸਾਕਤ ਮਨਿ ਅਭਿਮਾਨੁ ਭਇਆ ॥ ਜਿਸ ਕਾ ਇਹੁ ਤਨੁ ਧਨੁ ਸੋ ਫਿਰਿ ਲੇਵੈ ਅੰਤਰਿ ਸਹਸਾ ਦੂਖੁ ਪਇਆ ॥੭॥
ਅੰਤਿ ਕਾਲਿ ਕਿਛੁ ਸਾਥਿ ਨ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ ॥ ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ ਹਰਿ ਨਾਮੁ ਰਿਦੈ ਲੈ ਪਾਰਿ ਪਇਆ ॥੮॥
ਮੂਏ ਕਉ ਰੋਵਹਿ ਕਿਸਹਿ ਸੁਣਾਵਹਿ ਭੈ ਸਾਗਰ ਅਸਰਾਲਿ ਪਇਆ ॥ ਦੇਖਿ ਕੁਟੰਬੁ ਮਾਇਆ ਗ੍ਰਿਹ ਮੰਦਰੁ ਸਾਕਤੁ ਜੰਜਾਲਿ ਪਰਾਲਿ ਪਇਆ ॥੯॥

Ang 906

teerath bharamas biaadh na jaavai ||
naam binaa kaise sukh paavai ||4||
jatan karai bi(n)dh kivai na rahaiee ||
manooaa ddolai narake paiee ||
jam pur baadho lahai sajaiee ||
bin naavai jeeau jal bal jaiee ||5||
sidh saadhik kete mun dhevaa ||
haTh nigreh na tirapataaveh bhevaa ||
sabadh veechaar gaheh gur sevaa ||
man tan niramal abhimaan abhevaa ||6||
karam milai paavai sach naau ||
tum saranaagat rahau subhaau ||
tum te upajio bhagatee bhaau ||
jap jaapau gurmukh har naau ||7||
haumai garab jai man bheenai ||
jhooTh na paavas paakha(n)dd keenai ||
bin gur sabadh nahee ghar baar ||
naanak gurmukh tat beechaar ||8||6||
raamakalee mahalaa pehilaa ||
jiau aaiaa tiau jaaveh baure jiau janame tiau maran bhiaa ||
jiau ras bhog ke’ee tetaa dhukh laagai naam visaar bhavajal piaa ||1||
tan dhan dhekhat garab giaa ||
kanik kaamanee siau het vadhaieh kee naam visaareh bharam giaa ||1|| rahaau ||
jat sat sa(n)jam seel na raakhiaa pret pi(n)jar meh kaasaT bhiaa ||
pu(n)n dhaan isanaan na sa(n)jam saadhasa(n)gat bin baadh jiaa ||2||
laalach laagai naam bisaario aavat jaavat janam giaa ||
jaa jam dhai kes geh maarai surat nahee mukh kaal giaa ||3||
ahinis ni(n)dhaa taat paraiee hiradhai naam na sarab dhiaa ||
bin gur sabadh na gat pat paaveh raam naam bin narak giaa ||4||
khin meh ves kareh naTooaa jiau moh paap meh galat giaa ||
eit ut maiaa dhekh pasaaree moh maiaa kai magan bhiaa ||5||
kareh bikaar vithaar ghanere surat sabadh bin bharam piaa ||
haumai rog mahaa dhukh laagaa gurmat levahu rog giaa ||6||
sukh sa(n)pat kau aavat dhekhai saakat man abhimaan bhiaa ||
jis kaa ih tan dhan so fir levai a(n)tar sahasaa dhookh piaa ||7||
a(n)t kaal kichh saath na chaalai jo dheesai sabh tiseh miaa ||
aadh purakh apara(n)par so prabh har naam ridhai lai paar piaa ||8||
mooe kau roveh kiseh sunaaveh bhai saagar asaraal piaa ||
dhekh kuTa(n)b maiaa gireh ma(n)dhar saakat ja(n)jaal paraal piaa ||9||