ਜਾ ਆਏ ਤਾ ਤਿਨਹਿ ਪਠਾਏ ਚਾਲੇ ਤਿਨੈ ਬੁਲਾਇ ਲਇਆ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਬਖਸਣਹਾਰੈ ਬਖਸਿ ਲਇਆ ॥੧੦॥
ਜਿਨਿ ਏਹੁ ਚਾਖਿਆ ਰਾਮ ਰਸਾਇਣੁ ਤਿਨ ਕੀ ਸੰਗਤਿ ਖੋਜੁ ਭਇਆ ॥ ਰਿਧਿ ਸਿਧਿ ਬੁਧਿ ਗਿਆਨੁ ਗੁਰੂ ਤੇ ਪਾਇਆ ਮੁਕਤਿ ਪਦਾਰਥੁ ਸਰਣਿ ਪਇਆ ॥੧੧॥
ਦੁਖੁ ਸੁਖੁ ਗੁਰਮੁਖਿ ਸਮ ਕਰਿ ਜਾਣਾ ਹਰਖ ਸੋਗ ਤੇ ਬਿਰਕਤੁ ਭਇਆ ॥ ਆਪੁ ਮਾਰਿ ਗੁਰਮੁਖਿ ਹਰਿ ਪਾਏ ਨਾਨਕ ਸਹਜਿ ਸਮਾਇ ਲਇਆ ॥੧੨॥੭॥
ਰਾਮਕਲੀ ਦਖਣੀ ਮਹਲਾ ੧ ॥
ਜਤੁ ਸਤੁ ਸੰਜਮੁ ਸਾਚੁ ਦ੍ਰਿੜਾਇਆ ਸਾਚ ਸਬਦਿ ਰਸਿ ਲੀਣਾ ॥੧॥
ਮੇਰਾ ਗੁਰੁ ਦਇਆਲੁ ਸਦਾ ਰੰਗਿ ਲੀਣਾ ॥ ਅਹਿਨਿਸਿ ਰਹੈ ਏਕ ਲਿਵ ਲਾਗੀ ਸਾਚੇ ਦੇਖਿ ਪਤੀਣਾ ॥੧॥ ਰਹਾਉ ॥
ਰਹੈ ਗਗਨ ਪੁਰਿ ਦ੍ਰਿਸਟਿ ਸਮੈਸਰਿ ਅਨਹਤ ਸਬਦਿ ਰੰਗੀਣਾ ॥੨॥
ਸਤੁ ਬੰਧਿ ਕੁਪੀਨ ਭਰਿਪੁਰਿ ਲੀਣਾ ਜਿਹਵਾ ਰੰਗਿ ਰਸੀਣਾ ॥੩॥
ਮਿਲੈ ਗੁਰ ਸਾਚੇ ਜਿਨਿ ਰਚੁ ਰਾਚੇ ਕਿਰਤੁ ਵੀਚਾਰਿ ਪਤੀਣਾ ॥੪॥
ਏਕ ਮਹਿ ਸਰਬ ਸਰਬ ਮਹਿ ਏਕਾ ਏਹ ਸਤਿਗੁਰਿ ਦੇਖਿ ਦਿਖਾਈ ॥੫॥
ਜਿਨਿ ਕੀਏ ਖੰਡ ਮੰਡਲ ਬ੍ਰਹਮੰਡਾ ਸੋ ਪ੍ਰਭੁ ਲਖਨੁ ਨ ਜਾਈ ॥੬॥
ਦੀਪਕ ਤੇ ਦੀਪਕੁ ਪਰਗਾਸਿਆ ਤ੍ਰਿਭਵਣ ਜੋਤਿ ਦਿਖਾਈ ॥੭॥
ਸਚੈ ਤਖਤਿ ਸਚ ਮਹਲੀ ਬੈਠੇ ਨਿਰਭਉ ਤਾੜੀ ਲਾਈ ॥੮॥
ਮੋਹਿ ਗਇਆ ਬੈਰਾਗੀ ਜੋਗੀ ਘਟਿ ਘਟਿ ਕਿੰਗੁਰੀ ਵਾਈ ॥੯॥
ਨਾਨਕ ਸਰਣਿ ਪ੍ਰਭੂ ਕੀ ਛੂਟੇ ਸਤਿਗੁਰ ਸਚੁ ਸਖਾਈ ॥੧੦॥੮॥
ਰਾਮਕਲੀ ਮਹਲਾ ੧ ॥
ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲ ਧਾਰੀ ॥੧॥
ਗੁਰਮੁਖਿ ਕੇਤੀ ਸਬਦਿ ਉਧਾਰੀ ਸੰਤਹੁ ॥੧॥ ਰਹਾਉ ॥
ਮਮਤਾ ਮਾਰਿ ਹਉਮੈ ਸੋਖੈ ਤ੍ਰਿਭਵਣਿ ਜੋਤਿ ਤੁਮਾਰੀ ॥੨॥
ਮਨਸਾ ਮਾਰਿ ਮਨੈ ਮਹਿ ਰਾਖੈ ਸਤਿਗੁਰ ਸਬਦਿ ਵੀਚਾਰੀ ॥੩॥
ਸਿੰਙੀ ਸੁਰਤਿ ਅਨਾਹਦਿ ਵਾਜੈ ਘਟਿ ਘਟਿ ਜੋਤਿ ਤੁਮਾਰੀ ॥੪॥
ਪਰਪੰਚ ਬੇਣੁ ਤਹੀ ਮਨੁ ਰਾਖਿਆ ਬ੍ਰਹਮ ਅਗਨਿ ਪਰਜਾਰੀ ॥੫॥
ਪੰਚ ਤਤੁ ਮਿਲਿ ਅਹਿਨਿਸਿ ਦੀਪਕੁ ਨਿਰਮਲ ਜੋਤਿ ਅਪਾਰੀ ॥੬॥
ਰਵਿ ਸਸਿ ਲਉਕੇ ਇਹੁ ਤਨੁ ਕਿੰਗੁਰੀ ਵਾਜੈ ਸਬਦੁ ਨਿਰਾਰੀ ॥੭॥
ਸਿਵ ਨਗਰੀ ਮਹਿ ਆਸਣੁ ਅਉਧੂ ਅਲਖੁ ਅਗੰਮੁ ਅਪਾਰੀ ॥੮॥
ਕਾਇਆ ਨਗਰੀ ਇਹੁ ਮਨੁ ਰਾਜਾ ਪੰਚ ਵਸਹਿ ਵੀਚਾਰੀ ॥੯॥
ਸਬਦਿ ਰਵੈ ਆਸਣਿ ਘਰਿ ਰਾਜਾ ਅਦਲੁ ਕਰੇ ਗੁਣਕਾਰੀ ॥੧੦॥
ਕਾਲੁ ਬਿਕਾਲੁ ਕਹੇ ਕਹਿ ਬਪੁਰੇ ਜੀਵਤ ਮੂਆ ਮਨੁ ਮਾਰੀ ॥੧੧॥
jaa aae taa tineh paThaae chaale tinai bulai liaa ||
jo kichh karanaa so kar rahiaa bakhasanahaarai bakhas liaa ||10||
jin eh chaakhiaa raam rasain tin kee sa(n)gat khoj bhiaa ||
ridh sidh budh giaan guroo te paiaa mukat padhaarath saran piaa ||11||
dhukh sukh gurmukh sam kar jaanaa harakh sog te birakat bhiaa ||
aap maar gurmukh har paae naanak sahaj samai liaa ||12||7||
raamakalee dhakhanee mahalaa pehilaa ||
jat sat sa(n)jam saach dhiraRaiaa saach sabadh ras leenaa ||1||
meraa gur dhiaal sadhaa ra(n)g leenaa ||
ahinis rahai ek liv laagee saache dhekh pateenaa ||1|| rahaau ||
rahai gagan pur dhirasaT samaisar anahat sabadh ra(n)geenaa ||2||
sat ba(n)dh kupeen bharipur leenaa jihavaa ra(n)g raseenaa ||3||
milai gur saache jin rach raache kirat veechaar pateenaa ||4||
ek meh sarab sarab meh ekaa eh satigur dhekh dhikhaiee ||5||
jin ke’ee kha(n)dd ma(n)ddal brahama(n)ddaa so prabh lakhan na jaiee ||6||
dheepak te dheepak paragaasiaa tirabhavan jot dhikhaiee ||7||
sachai takhat sach mahalee baiThe nirabhau taaRee laiee ||8||
moh giaa bairaagee jogee ghaT ghaT ki(n)guree vaiee ||9||
naanak saran prabhoo kee chhooTe satigur sach sakhaiee ||10||8||
raamakalee mahalaa pehilaa ||
aauhaTh hasat maRee ghar chhaiaa dharan gagan kal dhaaree ||1||
gurmukh ketee sabadh udhaaree sa(n)tahu ||1|| rahaau ||
mamataa maar haumai sokhai tirabhavan jot tumaaree ||2||
manasaa maar manai meh raakhai satigur sabadh veechaaree ||3||
si(n)n(g)ee surat anaahadh vaajai ghaT ghaT jot tumaaree ||4||
parapa(n)ch ben tahee man raakhiaa braham agan parajaaree ||5||
pa(n)ch tat mil ahinis dheepak niramal jot apaaree ||6||
rav sas lauke ih tan ki(n)guree vaajai sabadh niraaree ||7||
siv nagaree meh aasan aaudhoo alakh aga(n)m apaaree ||8||
kaiaa nagaree ih man raajaa pa(n)ch vaseh veechaaree ||9||
sabadh ravai aasan ghar raajaa adhal kare gunakaaree ||10||
kaal bikaal kahe keh bapure jeevat mooaa man maaree ||11||