ਬ੍ਰਹਮਾ ਬਿਸਨੁ ਮਹੇਸ ਇਕ ਮੂਰਤਿ ਆਪੇ ਕਰਤਾ ਕਾਰੀ ॥੧੨॥
ਕਾਇਆ ਸੋਧਿ ਤਰੈ ਭਵ ਸਾਗਰੁ ਆਤਮ ਤਤੁ ਵੀਚਾਰੀ ॥੧੩॥
ਗੁਰ ਸੇਵਾ ਤੇ ਸਦਾ ਸੁਖੁ ਪਾਇਆ ਅੰਤਰਿ ਸਬਦੁ ਰਵਿਆ ਗੁਣਕਾਰੀ ॥੧੪॥
ਆਪੇ ਮੇਲਿ ਲਏ ਗੁਣਦਾਤਾ ਹਉਮੈ ਤ੍ਰਿਸਨਾ ਮਾਰੀ ॥੧੫॥
ਤ੍ਰੈ ਗੁਣ ਮੇਟੇ ਚਉਥੈ ਵਰਤੈ ਏਹਾ ਭਗਤਿ ਨਿਰਾਰੀ ॥੧੬॥
ਗੁਰਮੁਖਿ ਜੋਗ ਸਬਦਿ ਆਤਮੁ ਚੀਨੈ ਹਿਰਦੈ ਏਕੁ ਮੁਰਾਰੀ ॥੧੭॥
ਮਨੂਆ ਅਸਥਿਰੁ ਸਬਦੇ ਰਾਤਾ ਏਹਾ ਕਰਣੀ ਸਾਰੀ ॥੧੮॥
ਬੇਦੁ ਬਾਦੁ ਨ ਪਾਖੰਡੁ ਅਉਧੂ ਗੁਰਮੁਖਿ ਸਬਦਿ ਬੀਚਾਰੀ ॥੧੯॥
ਗੁਰਮੁਖਿ ਜੋਗੁ ਕਮਾਵੈ ਅਉਧੂ ਜਤੁ ਸਤੁ ਸਬਦਿ ਵੀਚਾਰੀ ॥੨੦॥
ਸਬਦਿ ਮਰੈ ਮਨੁ ਮਾਰੇ ਅਉਧੂ ਜੋਗ ਜੁਗਤਿ ਵੀਚਾਰੀ ॥੨੧॥
ਮਾਇਆ ਮੋਹੁ ਭਵਜਲੁ ਹੈ ਅਵਧੂ ਸਬਦਿ ਤਰੈ ਕੁਲ ਤਾਰੀ ॥੨੨॥
ਸਬਦਿ ਸੂਰ ਜੁਗ ਚਾਰੇ ਅਉਧੂ ਬਾਣੀ ਭਗਤਿ ਵੀਚਾਰੀ ॥੨੩॥
ਏਹੁ ਮਨੁ ਮਾਇਆ ਮੋਹਿਆ ਅਉਧੂ ਨਿਕਸੈ ਸਬਦਿ ਵੀਚਾਰੀ ॥੨੪॥
ਆਪੇ ਬਖਸੇ ਮੇਲਿ ਮਿਲਾਏ ਨਾਨਕ ਸਰਣਿ ਤੁਮਾਰੀ ॥੨੫॥੯॥
ਰਾਮਕਲੀ ਮਹਲਾ ੩ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ ॥ ਆਵਣੁ ਜਾਣੁ ਬਿਭੂਤਿ ਲਾਇ ਜੋਗੀ ਤਾ ਤੀਨਿ ਭਵਣ ਜਿਣਿ ਲਇਆ ॥੧॥
ਐਸੀ ਕਿੰਗੁਰੀ ਵਜਾਇ ਜੋਗੀ ॥ ਜਿਤੁ ਕਿੰਗੁਰੀ ਅਨਹਦੁ ਵਾਜੈ ਹਰਿ ਸਿਉ ਰਹੈ ਲਿਵ ਲਾਇ ॥੧॥ ਰਹਾਉ ॥
ਸਤੁ ਸੰਤੋਖੁ ਪਤੁ ਕਰਿ ਝੋਲੀ ਜੋਗੀ ਅੰਮ੍ਰਿਤ ਨਾਮੁ ਭੁਗਤਿ ਪਾਈ ॥ ਧਿਆਨ ਕਾ ਕਰਿ ਡੰਡਾ ਜੋਗੀ ਸਿੰਙੀ ਸੁਰਤਿ ਵਜਾਈ ॥੨॥
ਮਨੁ ਦ੍ਰਿੜੁ ਕਰਿ ਆਸਣਿ ਬੈਸੁ ਜੋਗੀ ਤਾ ਤੇਰੀ ਕਲਪਣਾ ਜਾਈ ॥ ਕਾਇਆ ਨਗਰੀ ਮਹਿ ਮੰਗਣਿ ਚੜਹਿ ਜੋਗੀ ਤਾ ਨਾਮੁ ਪਲੈ ਪਾਈ ॥੩॥
ਇਤੁ ਕਿੰਗੁਰੀ ਧਿਆਨੁ ਨ ਲਾਗੈ ਜੋਗੀ ਨਾ ਸਚੁ ਪਲੈ ਪਾਇ ॥ ਇਤੁ ਕਿੰਗੁਰੀ ਸਾਂਤਿ ਨ ਆਵੈ ਜੋਗੀ ਅਭਿਮਾਨੁ ਨ ਵਿਚਹੁ ਜਾਇ ॥੪॥
ਭਉ ਭਾਉ ਦੁਇ ਪਤ ਲਾਇ ਜੋਗੀ ਇਹੁ ਸਰੀਰੁ ਕਰਿ ਡੰਡੀ ॥ ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ ਖੰਡੀ ॥੫॥
ਹੁਕਮੁ ਬੁਝੈ ਸੋ ਜੋਗੀ ਕਹੀਐ ਏਕਸ ਸਿਉ ਚਿਤੁ ਲਾਏ ॥ ਸਹਸਾ ਤੂਟੈ ਨਿਰਮਲੁ ਹੋਵੈ ਜੋਗ ਜੁਗਤਿ ਇਵ ਪਾਏ ॥੬॥
ਨਦਰੀ ਆਵਦਾ ਸਭੁ ਕਿਛੁ ਬਿਨਸੈ ਹਰਿ ਸੇਤੀ ਚਿਤੁ ਲਾਇ ॥ ਸਤਿਗੁਰ ਨਾਲਿ ਤੇਰੀ ਭਾਵਨੀ ਲਾਗੈ ਤਾ ਇਹ ਸੋਝੀ ਪਾਇ ॥੭॥
brahamaa bisan mahes ik moorat aape karataa kaaree ||12||
kaiaa sodh tarai bhav saagar aatam tat veechaaree ||13||
gur sevaa te sadhaa sukh paiaa a(n)tar sabadh raviaa gunakaaree ||14||
aape mel le gunadhaataa haumai tirasanaa maaree ||15||
trai gun meTe chauthai varatai ehaa bhagat niraaree ||16||
gurmukh jog sabadh aatam cheenai hiradhai ek muraaree ||17||
manooaa asathir sabadhe raataa ehaa karanee saaree ||18||
bedh baadh na paakha(n)dd aaudhoo gurmukh sabadh beechaaree ||19||
gurmukh jog kamaavai aaudhoo jat sat sabadh veechaaree ||20||
sabadh marai man maare aaudhoo jog jugat veechaaree ||21||
maiaa moh bhavajal hai avadhoo sabadh tarai kul taaree ||22||
sabadh soor jug chaare aaudhoo baanee bhagat veechaaree ||23||
eh man maiaa mohiaa aaudhoo nikasai sabadh veechaaree ||24||
aape bakhase mel milaae naanak saran tumaaree ||25||9||
raamakalee mahalaa teejaa asaTapadheeaa
ikOankaar satigur prasaadh ||
saramai dheeaa mu(n)dhraa ka(n)nee pai jogee khi(n)thaa kar too dhiaa ||
aavan jaan bibhoot lai jogee taa teen bhavan jin liaa ||1||
aaisee ki(n)guree vajai jogee ||
jit ki(n)guree anahadh vaajai har siau rahai liv lai ||1|| rahaau ||
sat sa(n)tokh pat kar jholee jogee a(n)mirat naam bhugat paiee ||
dhiaan kaa kar dda(n)ddaa jogee si(n)n(g)ee surat vajaiee ||2||
man dhiraR kar aasan bais jogee taa teree kalapanaa jaiee ||
kaiaa nagaree meh ma(n)gan chaReh jogee taa naam palai paiee ||3||
eit ki(n)guree dhiaan na laagai jogee naa sach palai pai ||
eit ki(n)guree saa(n)t na aavai jogee abhimaan na vichahu jai ||4||
bhau bhaau dhui pat lai jogee ih sareer kar dda(n)ddee ||
gurmukh hoveh taa ta(n)tee vaajai in bidh tirasanaa kha(n)ddee ||5||
hukam bujhai so jogee kaheeaai ekas siau chit laae ||
sahasaa tooTai niramal hovai jog jugat iv paae ||6||
nadharee aavadhaa sabh kichh binasai har setee chit lai ||
satigur naal teree bhaavanee laagai taa ieh sojhee pai ||7||