ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥ ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥੮॥
ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥ ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ ॥੯॥
ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥ ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ ॥੧੦॥
ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥ ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥੧੧॥
ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥ ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥੧੨॥੧॥੧੦॥
ਰਾਮਕਲੀ ਮਹਲਾ ੩ ॥
ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥੧॥
ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ ॥
ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥੨॥
ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥੩॥
ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥੪॥
ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥੫॥
ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥੬॥
ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥੭॥
ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥੮॥
ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥੯॥
ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥੧੦॥
ਸਿਵ ਨਗਰੀ ਮਹਿ ਆਸਣਿ ਬੈਸੈ ਗੁਰ ਸਬਦੀ ਜੋਗੁ ਪਾਈ ॥੧੧॥
ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥੧੨॥
ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥੧੩॥
ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥੧੪॥
ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥
ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥
ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥
ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥੧੮॥
ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥੧੯॥
ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥
ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥੨੧॥
eh jog na hovai jogee j kuTa(n)b chhodd parabhavan kareh ||
gireh sareer meh har har naam gur parasaadhee apanaa har prabh laheh ||8||
eih jagat miTee kaa putalaa jogee is meh rog vaddaa tirasanaa maiaa ||
anek jatan bhekh kare jogee rog na jai gavaiaa ||9||
har kaa naam aaukhadh hai jogee jis no ma(n)n vasaae ||
gurmukh hovai soiee boojhai jog jugat so paae ||10||
jogai kaa maarag bikham hai jogee jis no nadhar kare so paae ||
a(n)tar baahar eko vekhai vichahu bharam chukaae ||11||
vin vajaiee ki(n)guree vaajai jogee saa ki(n)guree vajai ||
kahai naanak mukat hoveh jogee saache raheh samai ||12||1||10||
raamakalee mahalaa teejaa ||
bhagat khajaanaa gurmukh jaataa satigur boojh bujhaiee ||1||
sa(n)tahu gurmukh dhei vaddiaaiee ||1|| rahaau ||
sach rahahu sadhaa sahaj sukh upajai kaam karodh vichahu jaiee ||2||
aap chhodd naam liv laagee mamataa sabadh jalaiee ||3||
jis te upajai tis te binasai a(n)te naam sakhaiee ||4||
sadhaa hajoor dhoor neh dhekhahu rachanaa jin rachaiee ||5||
sachaa sabadh ravai ghaT a(n)tar sache siau liv laiee ||6||
satasa(n)gat meh naam niramolak vaddai bhaag paiaa jaiee ||7||
bharam na bhoolahu satigur sevahu man raakhahu ik Thaiee ||8||
bin naavai sabh bhoolee firadhee birathaa janam gavaiee ||9||
jogee jugat gavaiee ha(n)ddai paakha(n)dd jog na paiee ||10||
siv nagaree meh aasan baisai gur sabadhee jog paiee ||11||
dhaatur baajee sabadh nivaare naam vasai man aaiee ||12||
eh sareer saravar hai sa(n)tahu isanaan kare liv laiee ||13||
naam isanaan kareh se jan niramal sabadhe mail gavaiee ||14||
trai gun achet naam cheteh naahee bin naavai binas jaiee ||15||
brahamaa bisan mahes trai moorat tiragun bharam bhulaiee ||16||
gur parasaadhee tirakuTee chhooTai chauthai padh liv laiee ||17||
pa(n)ddit paReh paR vaadh vakhaaneh ti(n)naa boojh na paiee ||18||
bikhiaa maate bharam bhulaae upadhes kaheh kis bhaiee ||19||
bhagat janaa kee uootam baanee jug jug rahee samaiee ||20||
baanee laagai so gat paae sabadhe sach samaiee ||21||