ਏਕੁ ਨਾਮੁ ਵਸਿਆ ਘਟ ਅੰਤਰਿ ਪੂਰੇ ਕੀ ਵਡਿਆਈ ॥੧॥ ਰਹਾਉ ॥
ਆਪੇ ਕਰਤਾ ਆਪੇ ਭੁਗਤਾ ਦੇਦਾ ਰਿਜਕੁ ਸਬਾਈ ॥੨॥
ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥੩॥
ਆਪੇ ਸਾਜੇ ਸ੍ਰਿਸਟਿ ਉਪਾਏ ਸਿਰਿ ਸਿਰਿ ਧੰਧੈ ਲਾਈ ॥੪॥
ਤਿਸਹਿ ਸਰੇਵਹੁ ਤਾ ਸੁਖੁ ਪਾਵਹੁ ਸਤਿਗੁਰਿ ਮੇਲਿ ਮਿਲਾਈ ॥੫॥
ਆਪਣਾ ਆਪੁ ਆਪਿ ਉਪਾਏ ਅਲਖੁ ਨ ਲਖਣਾ ਜਾਈ ॥੬॥
ਆਪੇ ਮਾਰਿ ਜੀਵਾਲੇ ਆਪੇ ਤਿਸ ਨੋ ਤਿਲੁ ਨ ਤਮਾਈ ॥੭॥
ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥੮॥
ਸੇ ਵਡਭਾਗੀ ਜਿਨੀ ਏਕੋ ਜਾਤਾ ਸਚੇ ਰਹੇ ਸਮਾਈ ॥੯॥
ਆਪਿ ਸਰੂਪੁ ਸਿਆਣਾ ਆਪੇ ਕੀਮਤਿ ਕਹਣੁ ਨ ਜਾਈ ॥੧੦॥
ਆਪੇ ਦੁਖੁ ਸੁਖੁ ਪਾਏ ਅੰਤਰਿ ਆਪੇ ਭਰਮਿ ਭੁਲਾਈ ॥੧੧॥
ਵਡਾ ਦਾਤਾ ਗੁਰਮੁਖਿ ਜਾਤਾ ਨਿਗੁਰੀ ਅੰਧ ਫਿਰੈ ਲੋਕਾਈ ॥੧੨॥
ਜਿਨੀ ਚਾਖਿਆ ਤਿਨਾ ਸਾਦੁ ਆਇਆ ਸਤਿਗੁਰਿ ਬੂਝ ਬੁਝਾਈ ॥੧੩॥
ਇਕਨਾ ਨਾਵਹੁ ਆਪਿ ਭੁਲਾਏ ਇਕਨਾ ਗੁਰਮੁਖਿ ਦੇਇ ਬੁਝਾਈ ॥੧੪॥
ਸਦਾ ਸਦਾ ਸਾਲਾਹਿਹੁ ਸੰਤਹੁ ਤਿਸ ਦੀ ਵਡੀ ਵਡਿਆਈ ॥੧੫॥
ਤਿਸੁ ਬਿਨੁ ਅਵਰੁ ਨ ਕੋਈ ਰਾਜਾ ਕਰਿ ਤਪਾਵਸੁ ਬਣਤ ਬਣਾਈ ॥੧੬॥
ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥੧੭॥
ਤਿਸ ਨੋ ਪ੍ਰਾਣੀ ਸਦਾ ਧਿਆਵਹੁ ਜਿਨਿ ਗੁਰਮੁਖਿ ਬਣਤ ਬਣਾਈ ॥੧੮॥
ਸਤਿਗੁਰ ਭੇਟੈ ਸੋ ਜਨੁ ਸੀਝੈ ਜਿਸੁ ਹਿਰਦੈ ਨਾਮੁ ਵਸਾਈ ॥੧੯॥
ਸਚਾ ਆਪਿ ਸਦਾ ਹੈ ਸਾਚਾ ਬਾਣੀ ਸਬਦਿ ਸੁਣਾਈ ॥੨੦॥
ਨਾਨਕ ਸੁਣਿ ਵੇਖਿ ਰਹਿਆ ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥੨੧॥੫॥੧੪॥
ਰਾਮਕਲੀ ਮਹਲਾ ੫ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਕਿਨਹੀ ਕੀਆ ਪਰਵਿਰਤਿ ਪਸਾਰਾ ॥ ਕਿਨਹੀ ਕੀਆ ਪੂਜਾ ਬਿਸਥਾਰਾ ॥ ਕਿਨਹੀ ਨਿਵਲ ਭੁਇਅੰਗਮ ਸਾਧੇ ॥ ਮੋਹਿ ਦੀਨ ਹਰਿ ਹਰਿ ਆਰਾਧੇ ॥੧॥
ਤੇਰਾ ਭਰੋਸਾ ਪਿਆਰੇ ॥ ਆਨ ਨ ਜਾਨਾ ਵੇਸਾ ॥੧॥ ਰਹਾਉ ॥
ਕਿਨਹੀ ਗ੍ਰਿਹੁ ਤਜਿ ਵਣ ਖੰਡਿ ਪਾਇਆ ॥ ਕਿਨਹੀ ਮੋਨਿ ਅਉਧੂਤੁ ਸਦਾਇਆ ॥ ਕੋਈ ਕਹਤਉ ਅਨੰਨਿ ਭਗਉਤੀ ॥ ਮੋਹਿ ਦੀਨ ਹਰਿ ਹਰਿ ਓਟ ਲੀਤੀ ॥੨॥
ਕਿਨਹੀ ਕਹਿਆ ਹਉ ਤੀਰਥ ਵਾਸੀ ॥ ਕੋਈ ਅੰਨੁ ਤਜਿ ਭਇਆ ਉਦਾਸੀ ॥ ਕਿਨਹੀ ਭਵਨੁ ਸਭ ਧਰਤੀ ਕਰਿਆ ॥ ਮੋਹਿ ਦੀਨ ਹਰਿ ਹਰਿ ਦਰਿ ਪਰਿਆ ॥੩॥
ਕਿਨਹੀ ਕਹਿਆ ਮੈ ਕੁਲਹਿ ਵਡਿਆਈ ॥
ek naam vasiaa ghaT a(n)tar poore kee vaddiaaiee ||1|| rahaau ||
aape karataa aape bhugataa dhedhaa rijak sabaiee ||2||
jo kichh karanaa so kar rahiaa avar na karanaa jaiee ||3||
aape saaje sirasaT upaae sir sir dha(n)dhai laiee ||4||
tiseh sarevahu taa sukh paavahu satigur mel milaiee ||5||
aapanaa aap aap upaae alakh na lakhanaa jaiee ||6||
aape maar jeevaale aape tis no til na tamaiee ||7||
eik dhaate ik ma(n)gate keete aape bhagat karaiee ||8||
se vaddabhaagee jinee eko jaataa sache rahe samaiee ||9||
aap saroop siaanaa aape keemat kahan na jaiee ||10||
aape dhukh sukh paae a(n)tar aape bharam bhulaiee ||11||
vaddaa dhaataa gurmukh jaataa niguree a(n)dh firai lokaiee ||12||
jinee chaakhiaa tinaa saadh aaiaa satigur boojh bujhaiee ||13||
eikanaa naavahu aap bhulaae ikanaa gurmukh dhei bujhaiee ||14||
sadhaa sadhaa saalaahih sa(n)tahu tis dhee vaddee vaddiaaiee ||15||
tis bin avar na koiee raajaa kar tapaavas banat banaiee ||16||
niaau tisai kaa hai sadh saachaa virale hukam manaiee ||17||
tis no praanee sadhaa dhiaavahu jin gurmukh banat banaiee ||18||
satigur bheTai so jan seejhai jis hiradhai naam vasaiee ||19||
sachaa aap sadhaa hai saachaa baanee sabadh sunaiee ||20||
naanak sun vekh rahiaa visamaadh meraa prabh raviaa srab thaiee ||21||5||14||
raamakalee mahalaa panjavaa asaTapadheeaa
ikOankaar satigur prasaadh ||
kinahee keeaa paravirat pasaaraa ||
kinahee keeaa poojaa bisathaaraa ||
kinahee nival bhuia(n)gam saadhe ||
moh dheen har har aaraadhe ||1||
teraa bharosaa piaare ||
aan na jaanaa vesaa ||1|| rahaau ||
kinahee girahu taj van kha(n)dd paiaa ||
kinahee mon aaudhoot sadhaiaa ||
koiee kahatau ana(n)n bhagautee ||
moh dheen har har oT leetee ||2||
kinahee kahiaa hau teerath vaasee ||
koiee a(n)n taj bhiaa udhaasee ||
kinahee bhavan sabh dharatee kariaa ||
moh dheen har har dhar pariaa ||3||
kinahee kahiaa mai kuleh vaddiaaiee ||