Sri Guru Granth Sahib

ਅੰਗ ੯੧੩

ਕਿਨਹੀ ਕਹਿਆ ਬਾਹ ਬਹੁ ਭਾਈ ॥ ਕੋਈ ਕਹੈ ਮੈ ਧਨਹਿ ਪਸਾਰਾ ॥ ਮੋਹਿ ਦੀਨ ਹਰਿ ਹਰਿ ਆਧਾਰਾ ॥੪॥
ਕਿਨਹੀ ਘੂਘਰ ਨਿਰਤਿ ਕਰਾਈ ॥ ਕਿਨਹੂ ਵਰਤ ਨੇਮ ਮਾਲਾ ਪਾਈ ॥ ਕਿਨਹੀ ਤਿਲਕੁ ਗੋਪੀ ਚੰਦਨ ਲਾਇਆ ॥ ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥੫॥
ਕਿਨਹੀ ਸਿਧ ਬਹੁ ਚੇਟਕ ਲਾਏ ॥ ਕਿਨਹੀ ਭੇਖ ਬਹੁ ਥਾਟ ਬਨਾਏ ॥ ਕਿਨਹੀ ਤੰਤ ਮੰਤ ਬਹੁ ਖੇਵਾ ॥ ਮੋਹਿ ਦੀਨ ਹਰਿ ਹਰਿ ਹਰਿ ਸੇਵਾ ॥੬॥
ਕੋਈ ਚਤੁਰੁ ਕਹਾਵੈ ਪੰਡਿਤ ॥ ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥ ਕੋਈ ਕਰੈ ਆਚਾਰ ਸੁਕਰਣੀ ॥ ਮੋਹਿ ਦੀਨ ਹਰਿ ਹਰਿ ਹਰਿ ਸਰਣੀ ॥੭॥
ਸਗਲੇ ਕਰਮ ਧਰਮ ਜੁਗ ਸੋਧੇ ॥ ਬਿਨੁ ਨਾਵੈ ਇਹੁ ਮਨੁ ਨ ਪ੍ਰਬੋਧੇ ॥ ਕਹੁ ਨਾਨਕ ਜਉ ਸਾਧਸੰਗੁ ਪਾਇਆ ॥ ਬੂਝੀ ਤ੍ਰਿਸਨਾ ਮਹਾ ਸੀਤਲਾਇਆ ॥੮॥੧॥
ਰਾਮਕਲੀ ਮਹਲਾ ੫ ॥
ਇਸੁ ਪਾਨੀ ਤੇ ਜਿਨਿ ਤੂ ਘਰਿਆ ॥ ਮਾਟੀ ਕਾ ਲੇ ਦੇਹੁਰਾ ਕਰਿਆ ॥ ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥
ਰਾਖਨਹਾਰੁ ਸਮ੍ਹਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥
ਜਿਨਿ ਦੀਏ ਤੁਧੁ ਬਾਪ ਮਹਤਾਰੀ ॥ ਜਿਨਿ ਦੀਏ ਭ੍ਰਾਤ ਪੁਤ ਹਾਰੀ ॥ ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥ ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥੨॥
ਜਿਨਿ ਦੀਆ ਤੁਧੁ ਪਵਨੁ ਅਮੋਲਾ ॥ ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥ ਜਿਨਿ ਦੀਆ ਤੁਧੁ ਪਾਵਕੁ ਬਲਨਾ ॥ ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥
ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥ ਅੰਤਰਿ ਥਾਨ ਠਹਰਾਵਨ ਕਉ ਕੀਏ ॥ ਬਸੁਧਾ ਦੀਓ ਬਰਤਨਿ ਬਲਨਾ ॥ ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥੪॥
ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥ ਹਸਤ ਕਮਾਵਨ ਬਾਸਨ ਰਸਨਾ ॥ ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥ ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥
ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥ ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥ ਅਬ ਤੂ ਸੀਝੁ ਭਾਵੈ ਨਹੀ ਸੀਝੈ ॥ ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥
ਈਹਾ ਊਹਾ ਏਕੈ ਓਹੀ ॥ ਜਤ ਕਤ ਦੇਖੀਐ ਤਤ ਤਤ ਤੋਹੀ ॥ ਤਿਸੁ ਸੇਵਤ ਮਨਿ ਆਲਸੁ ਕਰੈ ॥ ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥੭॥
ਹਮ ਅਪਰਾਧੀ ਨਿਰਗੁਨੀਆਰੇ ॥ ਨਾ ਕਿਛੁ ਸੇਵਾ ਨਾ ਕਰਮਾਰੇ ॥ ਗੁਰੁ ਬੋਹਿਥੁ ਵਡਭਾਗੀ ਮਿਲਿਆ ॥ ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥
ਰਾਮਕਲੀ ਮਹਲਾ ੫ ॥
ਕਾਹੂ ਬਿਹਾਵੈ ਰੰਗ ਰਸ ਰੂਪ ॥

Ang 913

kinahee kahiaa baeh bahu bhaiee ||
koiee kahai mai dhaneh pasaaraa ||
moh dheen har har aadhaaraa ||4||
kinahee ghooghar nirat karaiee ||
kinahoo varat nem maalaa paiee ||
kinahee tilak gopee cha(n)dhan laiaa ||
moh dheen har har har dhiaaiaa ||5||
kinahee sidh bahu cheTak laae ||
kinahee bhekh bahu thaaT banaae ||
kinahee ta(n)t ma(n)t bahu khevaa ||
moh dheen har har har sevaa ||6||
koiee chatur kahaavai pa(n)ddit ||
ko khaT karam sahit siau ma(n)ddit ||
koiee karai aachaar sukaranee ||
moh dheen har har har saranee ||7||
sagale karam dharam jug sodhe ||
bin naavai ih man na prabodhe ||
kahu naanak jau saadhasa(n)g paiaa ||
boojhee tirasanaa mahaa seetalaiaa ||8||1||
raamakalee mahalaa panjavaa ||
eis paanee te jin too ghariaa ||
maaTee kaa le dhehuraa kariaa ||
aukat jot lai surat pareekhiaa ||
maat garabh meh jin too raakhiaa ||1||
raakhanahaar samhaar janaa ||
sagale chhodd beechaar manaa ||1|| rahaau ||
jin dhe’ee tudh baap mahataaree ||
jin dhe’ee bhraat put haaree ||
jin dhe’ee tudh banitaa ar meetaa ||
tis Thaakur kau rakh leh cheetaa ||2||
jin dheeaa tudh pavan amolaa ||
jin dheeaa tudh neer niramolaa ||
jin dheeaa tudh paavak balanaa ||
tis Thaakur kee rahu man saranaa ||3||
chhateeh a(n)mirat jin bhojan dhe’ee ||
a(n)tar thaan Thaharaavan kau ke’ee ||
basudhaa dheeo baratan balanaa ||
tis Thaakur ke chit rakh charanaa ||4||
pekhan kau netr sunan kau karanaa ||
hasat kamaavan baasan rasanaa ||
charan chalan kau sir keeno meraa ||
man tis Thaakur ke poojahu pairaa ||5||
apavitr pavitr jin too kariaa ||
sagal jon meh too sir dhariaa ||
ab too seejh bhaavai nahee seejhai ||
kaaraj savarai man prabh dhiaaieejai ||6||
e’eehaa uoohaa ekai ohee ||
jat kat dhekheeaai tat tat tohee ||
tis sevat man aalas karai ||
jis visariaai ik nimakh na sarai ||7||
ham aparaadhee niraguneeaare ||
naa kichh sevaa naa karamaare ||
gur bohith vaddabhaagee miliaa ||
naanak dhaas sa(n)g paathar tariaa ||8||2||
raamakalee mahalaa panjavaa ||
kaahoo bihaavai ra(n)g ras roop ||