ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥
ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥੧॥ ਰਹਾਉ ॥
ਕਾਹੂ ਬਿਹਾਵੈ ਬੇਦ ਅਰੁ ਬਾਦਿ ॥ ਕਾਹੂ ਬਿਹਾਵੈ ਰਸਨਾ ਸਾਦਿ ॥ ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥ ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥
ਕਾਹੂ ਬਿਹਾਵੈ ਖੇਲਤ ਜੂਆ ॥ ਕਾਹੂ ਬਿਹਾਵੈ ਅਮਲੀ ਹੂਆ ॥ ਕਾਹੂ ਬਿਹਾਵੈ ਪਰ ਦਰਬ ਚੋੁਰਾਏ ॥ ਹਰਿ ਜਨ ਬਿਹਾਵੈ ਨਾਮ ਧਿਆਏ ॥੩॥
ਕਾਹੂ ਬਿਹਾਵੈ ਜੋਗ ਤਪ ਪੂਜਾ ॥ ਕਾਹੂ ਰੋਗ ਸੋਗ ਭਰਮੀਜਾ ॥ ਕਾਹੂ ਪਵਨ ਧਾਰ ਜਾਤ ਬਿਹਾਏ ॥ ਸੰਤ ਬਿਹਾਵੈ ਕੀਰਤਨੁ ਗਾਏ ॥੪॥
ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥ ਕਾਹੂ ਬਿਹਾਵੈ ਸੋ ਪਿੜੁ ਮਾਲਤ ॥ ਕਾਹੂ ਬਿਹਾਵੈ ਬਾਲ ਪੜਾਵਤ ॥ ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥
ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥ ਕਾਹੂ ਬਿਹਾਵੈ ਜੀਆਇਹ ਹਿਰਤੇ ॥ ਕਾਹੂ ਬਿਹਾਵੈ ਰਾਜ ਮਹਿ ਡਰਤੇ ॥ ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥
ਕਾਹੂ ਬਿਹਾਵੈ ਮਤਾ ਮਸੂਰਤਿ ॥ ਕਾਹੂ ਬਿਹਾਵੈ ਸੇਵਾ ਜਰੂਰਤਿ ॥ ਕਾਹੂ ਬਿਹਾਵੈ ਸੋਧਤ ਜੀਵਤ ॥ ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥
ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥ ਨਾ ਕੋ ਮੂੜੁ ਨਹੀ ਕੋ ਸਿਆਨਾ ॥ ਕਰਿ ਕਿਰਪਾ ਜਿਸੁ ਦੇਵੈ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥
ਰਾਮਕਲੀ ਮਹਲਾ ੫ ॥
ਦਾਵਾ ਅਗਨਿ ਰਹੇ ਹਰਿ ਬੂਟ ॥ ਮਾਤ ਗਰਭ ਸੰਕਟ ਤੇ ਛੂਟ ॥ ਜਾ ਕਾ ਨਾਮੁ ਸਿਮਰਤ ਭਉ ਜਾਇ ॥ ਤੈਸੇ ਸੰਤ ਜਨਾ ਰਾਖੈ ਹਰਿ ਰਾਇ ॥੧॥
ਐਸੇ ਰਾਖਨਹਾਰ ਦਇਆਲ ॥ ਜਤ ਕਤ ਦੇਖਉ ਤੁਮ ਪ੍ਰਤਿਪਾਲ ॥੧॥ ਰਹਾਉ ॥
ਜਲੁ ਪੀਵਤ ਜਿਉ ਤਿਖਾ ਮਿਟੰਤ ॥ ਧਨ ਬਿਗਸੈ ਗ੍ਰਿਹਿ ਆਵਤ ਕੰਤ ॥ ਲੋਭੀ ਕਾ ਧਨੁ ਪ੍ਰਾਣ ਅਧਾਰੁ ॥ ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ ॥੨॥
ਕਿਰਸਾਨੀ ਜਿਉ ਰਾਖੈ ਰਖਵਾਲਾ ॥ ਮਾਤ ਪਿਤਾ ਦਇਆ ਜਿਉ ਬਾਲਾ ॥ ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥ ਤਿਉ ਹਰਿ ਜਨ ਰਾਖੈ ਕੰਠਿ ਲਾਇ ॥੩॥
ਜਿਉ ਅੰਧੁਲੇ ਪੇਖਤ ਹੋਇ ਅਨੰਦ ॥ ਗੂੰਗਾ ਬਕਤ ਗਾਵੈ ਬਹੁ ਛੰਦ ॥ ਪਿੰਗੁਲ ਪਰਬਤ ਪਰਤੇ ਪਾਰਿ ॥ ਹਰਿ ਕੈ ਨਾਮਿ ਸਗਲ ਉਧਾਰਿ ॥੪॥
ਜਿਉ ਪਾਵਕ ਸੰਗਿ ਸੀਤ ਕੋ ਨਾਸ ॥ ਐਸੇ ਪ੍ਰਾਛਤ ਸੰਤਸੰਗਿ ਬਿਨਾਸ ॥ ਜਿਉ ਸਾਬੁਨਿ ਕਾਪਰ ਊਜਲ ਹੋਤ ॥ ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥੫॥
ਜਿਉ ਚਕਵੀ ਸੂਰਜ ਕੀ ਆਸ ॥ ਜਿਉ ਚਾਤ੍ਰਿਕ ਬੂੰਦ ਕੀ ਪਿਆਸ ॥ ਜਿਉ ਕੁਰੰਕ ਨਾਦ ਕਰਨ ਸਮਾਨੇ ॥ ਤਿਉ ਹਰਿ ਨਾਮ ਹਰਿ ਜਨ ਮਨਹਿ ਸੁਖਾਨੇ ॥੬॥
kaahoo bihaavai mai baap poot ||
kaahoo bihaavai raaj milakh vaapaaraa ||
sa(n)t bihaavai har naam adhaaraa ||1||
rachanaa saach banee ||
sabh kaa ek dhanee ||1|| rahaau ||
kaahoo bihaavai bedh ar baadh ||
kaahoo bihaavai rasanaa saadh ||
kaahoo bihaavai lapaT sa(n)g naaree ||
sa(n)t rache keval naam muraaree ||2||
kaahoo bihaavai khelat jooaa ||
kaahoo bihaavai amalee hooaa ||
kaahoo bihaavai par dharab chuoraae ||
har jan bihaavai naam dhiaae ||3||
kaahoo bihaavai jog tap poojaa ||
kaahoo rog sog bharameejaa ||
kaahoo pavan dhaar jaat bihaae ||
sa(n)t bihaavai keeratan gaae ||4||
kaahoo bihaavai dhin rain chaalat ||
kaahoo bihaavai so piR maalat ||
kaahoo bihaavai baal paRaavat ||
sa(n)t bihaavai har jas gaavat ||5||
kaahoo bihaavai naT naaTik nirate ||
kaahoo bihaavai jeeaaieh hirate ||
kaahoo bihaavai raaj meh ddarate ||
sa(n)t bihaavai har jas karate ||6||
kaahoo bihaavai mataa masoorat ||
kaahoo bihaavai sevaa jaroorat ||
kaahoo bihaavai sodhat jeevat ||
sa(n)t bihaavai har ras peevat ||7||
jit ko laiaa tit hee lagaanaa ||
naa ko mooR nahee ko siaanaa ||
kar kirapaa jis dhevai naau || naanak taa kai bal bal jaau ||8||3||
raamakalee mahalaa panjavaa ||
dhaavaa agan rahe har booT ||
maat garabh sa(n)kaT te chhooT ||
jaa kaa naam simarat bhau jai ||
taise sa(n)t janaa raakhai har rai ||1||
aaise raakhanahaar dhiaal ||
jat kat dhekhau tum pratipaal ||1|| rahaau ||
jal peevat jiau tikhaa miTa(n)t ||
dhan bigasai gireh aavat ka(n)t ||
lobhee kaa dhan praan adhaar ||
tiau har jan har har naam piaar ||2||
kirasaanee jiau raakhai rakhavaalaa ||
maat pitaa dhiaa jiau baalaa ||
preetam dhekh preetam mil jai ||
tiau har jan raakhai ka(n)Th lai ||3||
jiau a(n)dhule pekhat hoi ana(n)dh ||
goo(n)gaa bakat gaavai bahu chha(n)dh ||
pi(n)gul parabat parate paar ||
har kai naam sagal udhaar ||4||
jiau paavak sa(n)g seet ko naas ||
aaise praachhat sa(n)tasa(n)g binaas ||
jiau saabun kaapar uoojal hot ||
naam japat sabh bhram bhau khot ||5||
jiau chakavee sooraj kee aas ||
jiau chaatirak boo(n)dh kee piaas ||
jiau kura(n)k naadh karan samaane ||
tiau har naam har jan maneh sukhaane ||6||