Sri Guru Granth Sahib

ਅੰਗ ੯੨੦

ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥
ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥ ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥ ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥ ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥ ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥
ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥ ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥
ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ ਕਹਦੇ ਕਚੇ ਸੁਣਦੇ ਕਚੇ ਕਚੀਂ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥ ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥
ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥ ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥ ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥ ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥ ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥
ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥
ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥
ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥

Ang 920

kahai naanak sunahu sa(n)tahu so sikh sanamukh hoe ||21||
je ko gur te vemukh hovai bin satigur mukat na paavai ||
paavai mukat na hor thai koiee puchhahu bibekeeaa jaae ||
anek joonee bharam aavai vin satigur mukat na paae ||
fir mukat paae laag charanee satiguroo sabadh sunaae ||
kahai naanak veechaar dhekhahu vin satigur mukat na paae ||22||
aavahu sikh satiguroo ke piaariho gaavahu sachee baanee ||
baanee ta gaavahu guroo keree baaneeaa sir baanee ||
jin kau nadhar karam hovai hiradhai tinaa samaanee ||
peevahu a(n)mrit sadhaa rahahu har ra(n)g japih saarigapaanee ||
kahai naanak sadhaa gaavahu eh sachee baanee ||23||
satiguroo binaa hor kachee hai baanee ||
baanee ta kachee satiguroo baajhahu hor kachee baanee ||
kahadhe kache sunadhe kache kacha(n)ee aakh vakhaanee ||
har har nit kareh rasanaa kahiaa kachhoo na jaanee ||
chit jin kaa hir liaa maiaa bolan pe ravaanee ||
kahai naanak satiguroo baajhahu hor kachee baanee ||24||
gur kaa sabadh rata(n)n hai heere jit jaRaau ||
sabadh ratan jit ma(n)n laagaa eh hoaa samaau ||
sabadh setee man miliaa sachai laiaa bhaau ||
aape heeraa ratan aape jis no dhei bujhai ||
kahai naanak sabadh ratan hai heeraa jit jaRaau ||25||
siv sakat aap upai kai karataa aape hukam varataae ||
hukam varataae aap vekhai gurmukh kisai bujhaae ||
toRe ba(n)dhan hovai mukat sabadh ma(n)n vasaae ||
gurmukh jis no aap kare su hovai ekas siau liv laae ||
kahai naanak aap karataa aape hukam bujhaae ||26||
simirat saasatr pu(n)n paap beechaaradhe tatai saar na jaanee ||
tatai saar na jaanee guroo baajhahu tatai saar na jaanee ||
tihee gunee sa(n)saar bhram sutaa sutiaa rain vihaanee ||
gur kirapaa te se jan jaage jinaa har man vasiaa boleh a(n)mirat baanee ||
kahai naanak so tat paae jis no anadhin har liv laagai jaagat rain vihaanee ||27||
maataa ke udhar meh pratipaal kare so kiau manahu visaareeaai ||
manahu kiau visaareeaai evadd dhaataa j agan meh aahaar pahuchaave ||
os no kih poh na sakee jis nau aapanee liv laave ||