ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ ॥ ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥ ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥ ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥ ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥ ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥
ਰਾਮਕਲੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥ ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥ ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥ ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥ ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥ ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥
ਗੋਬਿੰਦਾ ਮੇਰੇ ਗੋਬਿੰਦਾ ਪ੍ਰਾਣ ਅਧਾਰਾ ਮੇਰੇ ਗੋਬਿੰਦਾ ॥ ਕਿਰਪਾਲਾ ਮੇਰੇ ਕਿਰਪਾਲਾ ਦਾਨ ਦਾਤਾਰਾ ਮੇਰੇ ਕਿਰਪਾਲਾ ॥ ਦਾਨ ਦਾਤਾਰਾ ਅਪਰ ਅਪਾਰਾ ਘਟ ਘਟ ਅੰਤਰਿ ਸੋਹਨਿਆ ॥ ਇਕ ਦਾਸੀ ਧਾਰੀ ਸਬਲ ਪਸਾਰੀ ਜੀਅ ਜੰਤ ਲੈ ਮੋਹਨਿਆ ॥ ਜਿਸ ਨੋ ਰਾਖੈ ਸੋ ਸਚੁ ਭਾਖੈ ਗੁਰ ਕਾ ਸਬਦੁ ਬੀਚਾਰਾ ॥ ਕਹੁ ਨਾਨਕ ਜੋ ਪ੍ਰਭ ਕਉ ਭਾਣਾ ਤਿਸ ਹੀ ਕਉ ਪ੍ਰਭੁ ਪਿਆਰਾ ॥੨॥
ਮਾਣੋ ਪ੍ਰਭ ਮਾਣੋ ਮੇਰੇ ਪ੍ਰਭ ਕਾ ਮਾਣੋ ॥ ਜਾਣੋ ਪ੍ਰਭੁ ਜਾਣੋ ਸੁਆਮੀ ਸੁਘੜੁ ਸੁਜਾਣੋ ॥ ਸੁਘੜ ਸੁਜਾਨਾ ਸਦ ਪਰਧਾਨਾ ਅੰਮ੍ਰਿਤੁ ਹਰਿ ਕਾ ਨਾਮਾ ॥ ਚਾਖਿ ਅਘਾਣੇ ਸਾਰਿਗਪਾਣੇ ਜਿਨ ਕੈ ਭਾਗ ਮਥਾਨਾ ॥ ਤਿਨ ਹੀ ਪਾਇਆ ਤਿਨਹਿ ਧਿਆਇਆ ਸਗਲ ਤਿਸੈ ਕਾ ਮਾਣੋ ॥ ਕਹੁ ਨਾਨਕ ਥਿਰੁ ਤਖਤਿ ਨਿਵਾਸੀ ਸਚੁ ਤਿਸੈ ਦੀਬਾਣੋ ॥੩॥
ਮੰਗਲਾ ਹਰਿ ਮੰਗਲਾ ਮੇਰੇ ਪ੍ਰਭ ਕੈ ਸੁਣੀਐ ਮੰਗਲਾ ॥ ਸੋਹਿਲੜਾ ਪ੍ਰਭ ਸੋਹਿਲੜਾ ਅਨਹਦ ਧੁਨੀਐ ਸੋਹਿਲੜਾ ॥ ਅਨਹਦ ਵਾਜੇ ਸਬਦ ਅਗਾਜੇ ਨਿਤ ਨਿਤ ਜਿਸਹਿ ਵਧਾਈ ॥ ਸੋ ਪ੍ਰਭੁ ਧਿਆਈਐ ਸਭੁ ਕਿਛੁ ਪਾਈਐ ਮਰੈ ਨ ਆਵੈ ਜਾਈ ॥ ਚੂਕੀ ਪਿਆਸਾ ਪੂਰਨ ਆਸਾ ਗੁਰਮੁਖਿ ਮਿਲੁ ਨਿਰਗੁਨੀਐ ॥ ਕਹੁ ਨਾਨਕ ਘਰਿ ਪ੍ਰਭ ਮੇਰੇ ਕੈ ਨਿਤ ਨਿਤ ਮੰਗਲੁ ਸੁਨੀਐ ॥੪॥੧॥
satigur purakh j boliaa gursikhaa ma(n)n liee rajai jeeau ||
moharee put sanamukh hoiaa raamadhaasai pairee pai jeeau ||
sabh pavai pairee satiguroo keree jithai guroo aap rakhiaa ||
koiee kar bakheelee nivai naahee fir satiguroo aan nivaiaa ||
har gureh bhaanaa dheeiee vaddiaaiee dhur likhiaa lekh rajai jeeau ||
kahai su(n)dhar sunahu sa(n)tahu sabh jagat pairee pai jeeau ||6||1||
raamakalee mahalaa panjavaa chha(n)t
ikOankaar satigur prasaadh ||
saajanaRaa meraa saajanaRaa nikaT khaloiaRaa meraa saajanaRaa ||
jaaneeaRaa har jaaneeaRaa nain aloiaRaa har jaaneeaRaa ||
nain aloiaa ghaT ghaT soiaa at a(n)mirat pria gooRaa ||
naal hova(n)dhaa leh na saka(n)dhaa suaau na jaanai mooRaa ||
maiaa madh maataa hochhee baataa milan na jaiee bharam dhaRaa ||
kahu naanak gur bin naahee soojhai har saajan sabh kai nikaT khaRaa ||1||
gobi(n)dhaa mere gobi(n)dhaa praan adhaaraa mere gobi(n)dhaa ||
kirapaalaa mere kirapaalaa dhaan dhaataaraa mere kirapaalaa ||
dhaan dhaataaraa apar apaaraa ghaT ghaT a(n)tar sohaniaa ||
eik dhaasee dhaaree sabal pasaaree jeea ja(n)t lai mohaniaa ||
jis no raakhai so sach bhaakhai gur kaa sabadh beechaaraa ||
kahu naanak jo prabh kau bhaanaa tis hee kau prabh piaaraa ||2||
maano prabh maano mere prabh kaa maano ||
jaano prabh jaano suaamee sughaR sujaano ||
sughaR sujaanaa sadh paradhaanaa a(n)mrit har kaa naamaa ||
chaakh aghaane saarigapaane jin kai bhaag mathaanaa ||
tin hee paiaa tineh dhiaaiaa sagal tisai kaa maano ||
kahu naanak thir takhat nivaasee sach tisai dheebaano ||3||
ma(n)galaa har ma(n)galaa mere prabh kai suneeaai ma(n)galaa ||
sohilaRaa prabh sohilaRaa anahadh dhuneeaai sohilaRaa ||
anahadh vaaje sabadh agaaje nit nit jiseh vadhaiee ||
so prabh dhiaaieeaai sabh kichh paieeaai marai na aavai jaiee ||
chookee piaasaa pooran aasaa gurmukh mil niraguneeaai ||
kahu naanak ghar prabh mere kai nit nit ma(n)gal suneeaai ||4||1||