ਰਾਮਕਲੀ ਮਹਲਾ ੫ ॥
ਹਰਿ ਹਰਿ ਧਿਆਇ ਮਨਾ ਖਿਨੁ ਨ ਵਿਸਾਰੀਐ ॥ ਰਾਮ ਰਾਮਾ ਰਾਮ ਰਮਾ ਕੰਠਿ ਉਰ ਧਾਰੀਐ ॥ ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥ ਭੈ ਦੂਰਿ ਕਰਤਾ ਪਾਪ ਹਰਤਾ ਦੁਸਹ ਦੁਖ ਭਵ ਖੰਡਨੋ ॥ ਜਗਦੀਸ ਈਸ ਗੋੁਪਾਲ ਮਾਧੋ ਗੁਣ ਗੋਵਿੰਦ ਵੀਚਾਰੀਐ ॥ ਬਿਨਵੰਤਿ ਨਾਨਕ ਮਿਲਿ ਸੰਗਿ ਸਾਧੂ ਦਿਨਸੁ ਰੈਣਿ ਚਿਤਾਰੀਐ ॥੧॥
ਚਰਨ ਕਮਲ ਆਧਾਰੁ ਜਨ ਕਾ ਆਸਰਾ ॥ ਮਾਲੁ ਮਿਲਖ ਭੰਡਾਰ ਨਾਮੁ ਅਨੰਤ ਧਰਾ ॥ ਨਾਮੁ ਨਰਹਰ ਨਿਧਾਨੁ ਜਿਨ ਕੈ ਰਸ ਭੋਗ ਏਕ ਨਰਾਇਣਾ ॥ ਰਸ ਰੂਪ ਰੰਗ ਅਨੰਤ ਬੀਠਲ ਸਾਸਿ ਸਾਸਿ ਧਿਆਇਣਾ ॥ ਕਿਲਵਿਖ ਹਰਣਾ ਨਾਮ ਪੁਨਹਚਰਣਾ ਨਾਮੁ ਜਮ ਕੀ ਤ੍ਰਾਸ ਹਰਾ ॥ ਬਿਨਵੰਤਿ ਨਾਨਕ ਰਾਸਿ ਜਨ ਕੀ ਚਰਨ ਕਮਲਹ ਆਸਰਾ ॥੨॥
ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ ॥ ਦੇਖਿ ਚਲਤ ਦਇਆਲ ਸੁਣਿ ਭਗਤ ਵਖਾਨਈ ॥ ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖਪਤਿ ਪਰਮੇਸਰਾ ॥ ਸਰਬ ਜਾਚਿਕ ਏਕੁ ਦਾਤਾ ਕਰੁਣਾ ਮੈ ਜਗਦੀਸਰਾ ॥ ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥੩॥
ਮੋਹਿ ਨਿਰਗੁਣ ਅਨਾਥੁ ਸਰਣੀ ਆਇਆ ॥ ਬਲਿ ਬਲਿ ਬਲਿ ਗੁਰਦੇਵ ਜਿਨਿ ਨਾਮੁ ਦ੍ਰਿੜਾਇਆ ॥ ਗੁਰਿ ਨਾਮੁ ਦੀਆ ਕੁਸਲੁ ਥੀਆ ਸਰਬ ਇਛਾ ਪੁੰਨੀਆ ॥ ਜਲਨੇ ਬੁਝਾਈ ਸਾਂਤਿ ਆਈ ਮਿਲੇ ਚਿਰੀ ਵਿਛੁੰਨਿਆ ॥ ਆਨੰਦ ਹਰਖ ਸਹਜ ਸਾਚੇ ਮਹਾ ਮੰਗਲ ਗੁਣ ਗਾਇਆ ॥ ਬਿਨਵੰਤਿ ਨਾਨਕ ਨਾਮੁ ਪ੍ਰਭ ਕਾ ਗੁਰ ਪੂਰੇ ਤੇ ਪਾਇਆ ॥੪॥੨॥
ਰਾਮਕਲੀ ਮਹਲਾ ੫ ॥
ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥ ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥ ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥ ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥ ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥ ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥੧॥
ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥ ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥ ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥ ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥ ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥
raamakalee mahalaa panjavaa ||
har har dhiaai manaa khin na visaareeaai ||
raam raamaa raam ramaa ka(n)Th ur dhaareeaai ||
aur dhaar har har purakh pooran paarabraham nira(n)jano ||
bhai dhoor karataa paap harataa dhuseh dhukh bhav kha(n)ddano ||
jagadhees iees guopaal maadho gun govi(n)dh veechaareeaai ||
binava(n)t naanak mil sa(n)g saadhoo dhinas rain chitaareeaai ||1||
charan kamal aadhaar jan kaa aasaraa ||
maal milakh bha(n)ddaar naam ana(n)t dharaa ||
naam narahar nidhaan jin kai ras bhog ek narainaa ||
ras roop ra(n)g ana(n)t beeThal saas saas dhiaainaa ||
kilavikh haranaa naam punahacharanaa naam jam kee traas haraa ||
binava(n)t naanak raas jan kee charan kamaleh aasaraa ||2||
gun bea(n)t suaamee tere koi na jaaniee ||
dhekh chalat dhiaal sun bhagat vakhaaniee ||
jeea ja(n)t sabh tujh dhiaaveh purakhapat paramesaraa ||
sarab jaachik ek dhaataa karunaa mai jagadheesaraa ||
saadhoo sa(n)t sujaan soiee jiseh prabh jee maaniee ||
binava(n)t naanak karahu kirapaa soi tujheh pachhaaniee ||3||
moh niragun anaath saranee aaiaa ||
bal bal bal gurdhev jin naam dhiraRaiaa ||
gur naam dheeaa kusal theeaa sarab ichhaa pu(n)neeaa ||
jalane bujhaiee saa(n)t aaiee mile chiree vichhu(n)niaa ||
aana(n)dh harakh sahaj saache mahaa ma(n)gal gun gaiaa ||
binava(n)t naanak naam prabh kaa gur poore te paiaa ||4||2||
raamakalee mahalaa panjavaa ||
run jhuno sabadh anaahadh nit uTh gaieeaai sa(n)tan kai ||
kilavikh sabh dhokh binaasan har naam japeeaai gur ma(n)tan kai ||
har naam leejai amiau peejai rain dhinas araadheeaai ||
jog dhaan anek kiriaa lag charan kamaleh saadheeaai ||
bhaau bhagat dhiaal mohan dhookh sagale paraharai ||
binava(n)t naanak tarai saagar dhiaai suaamee naraharai ||1||
sukh saagar gobi(n)dh simaran bhagat gaaveh gun tere raam ||
anadh ma(n)gal gur charanee laage paae sookh ghanere raam ||
sukh nidhaan miliaa dhookh hariaa kirapaa kar prabh raakhiaa ||
har charan laagaa bhram bhau bhaagaa har naam rasanaa bhaakhiaa ||
har ek chitavai prabh ek gaavai har ek dhirasaTee aaiaa ||