Sri Guru Granth Sahib

ਅੰਗ ੯੨੮

ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥
ਸਲੋਕ ॥
ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥
ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥
ਛੰਤੁ ॥
ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥
ਸਲੋਕ ॥
ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥
ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥
ਛੰਤੁ ॥
ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥
ਸਲੋਕ ॥
ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥
ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥ ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥
ਛੰਤੁ ॥
ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥
ਸਲੋਕ ॥
ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥

Ang 928

su(n)dhar sughaR sujaan betaa gun govi(n)dh amuliaa ||
vaddabhaag paiaa dhukh gavaiaa bhiee pooran aas jeeau ||
binava(n)t naanak saran teree miTee jam kee traas jeeau ||2||
salok ||
saadhasa(n)gat bin bhram muiee karatee karam anek ||
komal ba(n)dhan baadheeaa naanak karameh lekh ||1||
jo bhaane se meliaa vichhoRe bhee aap ||
naanak prabh saranaagatee jaa kaa vadd parataap ||2||
chha(n)t ||
greekham rut at gaakhaRee jeTh akhaaRai ghaam jeeau ||
prem bichhoh dhuhaaganee dhirasaT na karee raam jeeau ||
neh dhirasaT aavai marat haavai mahaa gaarab muTheeaa ||
jal baajh machhulee taRafaRaavai sa(n)g maiaa ruTheeaa ||
kar paap jonee bhai bheet hoiee dhei saasan jaam jeeau ||
binava(n)t naanak oT teree raakh pooran kaam jeeau ||3||
salok ||
saradhaa laagee sa(n)g preetamai ik til rahan na jai ||
man tan a(n)tar rav rahe naanak sahaj subhai ||1||
kar geh leenee saajaneh janam janam ke meet ||
charaneh dhaasee kar liee naanak prabh hit cheet ||2||
chha(n)t ||
rut baras suheleeaa saavan bhaadhave aana(n)dh jeeau ||
ghan unav vuThe jal thal pooriaa makara(n)dh jeeau ||
prabh poor rahiaa sarab Thaiee har naam nav nidh gireh bhare ||
simar suaamee a(n)tarajaamee kul samoohaa sabh tare ||
pria ra(n)g jaage neh chhidhr laage kirapaal sadh bakhasi(n)dh jeeau ||
binava(n)t naanak har ka(n)t paiaa sadhaa man bhaava(n)dh jeeau ||4||
salok ||
aas piaasee mai firau kab pekhau gopaal ||
hai koiee saajan sa(n)t jan naanak prabh melanahaar ||1||
bin milabe saa(n)t na uoopajai til pal rahan na jai ||
har saadheh saranaagatee naanak aas pujai ||2||
chha(n)t ||
rut saradh adda(n)baro asoo katake har piaas jeeau ||
khoja(n)tee dharasan firat kab mileeaai gunataas jeeau ||
bin ka(n)t piaare neh sookh saare haar ka(n)n(g)n dhirag banaa ||
su(n)dhar sujaan chatur betee saas bin jaise tanaa ||
e’eet ut dheh dhis alokan man milan kee prabh piaas jeeau ||
binava(n)t naanak dhaar kirapaa melahu prabh gunataas jeeau ||5||
salok ||
jalan bujhee seetal bhe man tan upajee saa(n)t ||
naanak prabh pooran mile dhuteeaa binasee bhraa(n)t ||1||