ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥
ਛੰਤੁ ॥
ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥
ਸਲੋਕ ॥
ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥
ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥
ਛੰਤੁ ॥
ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥
ਸਲੋਕ ॥
ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥
ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥
ਛੰਤੁ ॥
ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥
ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴ ਸਤਿਗੁਰ ਪ੍ਰਸਾਦਿ ॥
ਓਅੰਕਾਰਿ ਬ੍ਰਹਮਾ ਉਤਪਤਿ ॥ ਓਅੰਕਾਰੁ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥ ਓਅੰਕਾਰਿ ਬੇਦ ਨਿਰਮਏ ॥
saadh paThaae aap har ham tum te naahee dhoor ||
naanak bhram bhai miT ge raman raam bharapoor ||2||
chha(n)t ||
rut siseear seetal har pragaTe ma(n)ghar poh jeeau ||
jalan bujhee dharas paiaa binase maiaa dhroh jeeau ||
sabh kaam poore mil hajoore har charan sevak seviaa ||
haar ddor seegaar sabh ras gun gaau alakh abheviaa ||
bhaau bhagat govi(n)dh baa(n)chhat jam na saakai joh jeeau ||
binava(n)t naanak prabh aap melee teh na prem bichhoh jeeau ||6||
salok ||
har dhan paiaa sohaaganee ddolat naahee cheet ||
sa(n)t sa(n)jogee naanakaa gireh pragaTe prabh meet ||1||
naadh binodh ana(n)dh kodd pria preetam sa(n)g bane ||
man baa(n)chhat fal paiaa har naanak naam bhane ||2||
chha(n)t ||
himakar rut man bhaavatee maagh fagan gunava(n)t jeeau ||
sakhee sahelee gaau ma(n)galo gireh aae har ka(n)t jeeau ||
gireh laal aae man dhiaae sej su(n)dhar soheeaa ||
van tiran tirabhavan bhe hariaa dhekh dharasan moheeaa ||
mile suaamee ichh pu(n)nee man japiaa niramal ma(n)t jeeau ||
binava(n)t naanak nit karahu raleeaa har mile sreedhar ka(n)t jeeau ||7||
salok ||
sa(n)t sahaiee jeea ke bhavajal taaranahaar ||
sabh te uooche jaane’eeh naanak naam piaar ||1||
jin jaaniaa seiee tare se soore se beer ||
naanak tin balihaaranai har jap utare teer ||2||
chha(n)t ||
charan biraajit sabh uoopare miTiaa sagal kales jeeau ||
aavan jaavan dhukh hare har bhagat keeaa paraves jeeau ||
har ra(n)g raate sahaj maate til na man te beesarai ||
taj aap saranee pare charanee sarab gun jagadheesarai ||
govi(n)dh gun nidh sreera(n)g suaamee aadh kau aadhes jeeau ||
binava(n)t naanak miaa dhaarahu jug jugo ik ves jeeau ||8||1||6||8||
raamakalee mahalaa pehilaa dhakhanee oa(n)kaaru
ikOankaar satigur prasaadh ||
oa(n)kaar brahamaa utapat ||
oa(n)kaar keeaa jin chit ||
oa(n)kaar sail jug bhe ||
oa(n)kaar bedh nirame ||