Sri Guru Granth Sahib

ਅੰਗ ੯੩੩

ਕਾਇਆ ਛੀਜੈ ਭਈ ਸਿਬਾਲੁ ॥੨੪॥
ਜਾਪੈ ਆਪਿ ਪ੍ਰਭੂ ਤਿਹੁ ਲੋਇ ॥ ਜੁਗਿ ਜੁਗਿ ਦਾਤਾ ਅਵਰੁ ਨ ਕੋਇ ॥ ਜਿਉ ਭਾਵੈ ਤਿਉ ਰਾਖਹਿ ਰਾਖੁ ॥ ਜਸੁ ਜਾਚਉ ਦੇਵੈ ਪਤਿ ਸਾਖੁ ॥ ਜਾਗਤੁ ਜਾਗਿ ਰਹਾ ਤੁਧੁ ਭਾਵਾ ॥ ਜਾ ਤੂ ਮੇਲਹਿ ਤਾ ਤੁਝੈ ਸਮਾਵਾ ॥ ਜੈ ਜੈ ਕਾਰੁ ਜਪਉ ਜਗਦੀਸ ॥ ਗੁਰਮਤਿ ਮਿਲੀਐ ਬੀਸ ਇਕੀਸ ॥੨੫॥
ਝਖਿ ਬੋਲਣੁ ਕਿਆ ਜਗ ਸਿਉ ਵਾਦੁ ॥ ਝੂਰਿ ਮਰੈ ਦੇਖੈ ਪਰਮਾਦੁ ॥ ਜਨਮਿ ਮੂਏ ਨਹੀ ਜੀਵਣ ਆਸਾ ॥ ਆਇ ਚਲੇ ਭਏ ਆਸ ਨਿਰਾਸਾ ॥ ਝੁਰਿ ਝੁਰਿ ਝਖਿ ਮਾਟੀ ਰਲਿ ਜਾਇ ॥ ਕਾਲੁ ਨ ਚਾਂਪੈ ਹਰਿ ਗੁਣ ਗਾਇ ॥ ਪਾਈ ਨਵ ਨਿਧਿ ਹਰਿ ਕੈ ਨਾਇ ॥ ਆਪੇ ਦੇਵੈ ਸਹਜਿ ਸੁਭਾਇ ॥੨੬॥
ਞਿਆਨੋ ਬੋਲੈ ਆਪੇ ਬੂਝੈ ॥ ਆਪੇ ਸਮਝੈ ਆਪੇ ਸੂਝੈ ॥ ਗੁਰ ਕਾ ਕਹਿਆ ਅੰਕਿ ਸਮਾਵੈ ॥ ਨਿਰਮਲ ਸੂਚੇ ਸਾਚੋ ਭਾਵੈ ॥ ਗੁਰੁ ਸਾਗਰੁ ਰਤਨੀ ਨਹੀ ਤੋਟ ॥ ਲਾਲ ਪਦਾਰਥ ਸਾਚੁ ਅਖੋਟ ॥ ਗੁਰਿ ਕਹਿਆ ਸਾ ਕਾਰ ਕਮਾਵਹੁ ॥ ਗੁਰ ਕੀ ਕਰਣੀ ਕਾਹੇ ਧਾਵਹੁ ॥ ਨਾਨਕ ਗੁਰਮਤਿ ਸਾਚਿ ਸਮਾਵਹੁ ॥੨੭॥
ਟੂਟੈ ਨੇਹੁ ਕਿ ਬੋਲਹਿ ਸਹੀ ॥ ਟੂਟੈ ਬਾਹ ਦੁਹੂ ਦਿਸ ਗਹੀ ॥ ਟੂਟਿ ਪਰੀਤਿ ਗਈ ਬੁਰ ਬੋਲਿ ॥ ਦੁਰਮਤਿ ਪਰਹਰਿ ਛਾਡੀ ਢੋਲਿ ॥ ਟੂਟੈ ਗੰਠਿ ਪੜੈ ਵੀਚਾਰਿ ॥ ਗੁਰ ਸਬਦੀ ਘਰਿ ਕਾਰਜੁ ਸਾਰਿ ॥ ਲਾਹਾ ਸਾਚੁ ਨ ਆਵੈ ਤੋਟਾ ॥ ਤ੍ਰਿਭਵਣ ਠਾਕੁਰੁ ਪ੍ਰੀਤਮੁ ਮੋਟਾ ॥੨੮॥
ਠਾਕਹੁ ਮਨੂਆ ਰਾਖਹੁ ਠਾਇ ॥ ਠਹਕਿ ਮੁਈ ਅਵਗੁਣਿ ਪਛੁਤਾਇ ॥ ਠਾਕੁਰੁ ਏਕੁ ਸਬਾਈ ਨਾਰਿ ॥ ਬਹੁਤੇ ਵੇਸ ਕਰੇ ਕੂੜਿਆਰਿ ॥ ਪਰ ਘਰਿ ਜਾਤੀ ਠਾਕਿ ਰਹਾਈ ॥ ਮਹਲਿ ਬੁਲਾਈ ਠਾਕ ਨ ਪਾਈ ॥ ਸਬਦਿ ਸਵਾਰੀ ਸਾਚਿ ਪਿਆਰੀ ॥ ਸਾਈ ਸੋੁਹਾਗਣਿ ਠਾਕੁਰਿ ਧਾਰੀ ॥੨੯॥
ਡੋਲਤ ਡੋਲਤ ਹੇ ਸਖੀ ਫਾਟੇ ਚੀਰ ਸੀਗਾਰ ॥ ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥ ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ ਸੁਜਾਣਿ ॥ ਡਰੁ ਰਾਖਿਆ ਗੁਰਿ ਆਪਣੈ ਨਿਰਭਉ ਨਾਮੁ ਵਖਾਣਿ ॥ ਡੂਗਰਿ ਵਾਸੁ ਤਿਖਾ ਘਣੀ ਜਬ ਦੇਖਾ ਨਹੀ ਦੂਰਿ ॥ ਤਿਖਾ ਨਿਵਾਰੀ ਸਬਦੁ ਮੰਨਿ ਅੰਮ੍ਰਿਤੁ ਪੀਆ ਭਰਪੂਰਿ ॥ ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ ਤੈ ਦੇਇ ॥ ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ ਸੋਇ ॥੩੦॥
ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ ਕਰਾਰਿ ॥ ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥ ਅਮਰ ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥ ਤਿਨ ਕੀ ਧੂੜਿ ਅਘੁਲੀਐ ਸੰਗਤਿ ਮੇਲਿ ਮਿਲਾਉ ॥ ਮਨੁ ਦੀਆ ਗੁਰਿ ਆਪਣੈ ਪਾਇਆ ਨਿਰਮਲ ਨਾਉ ॥

Ang 933

kaiaa chheejai bhiee sibaal ||24||
jaapai aap prabhoo tih loi ||
jug jug dhaataa avar na koi ||
jiau bhaavai tiau raakheh raakh ||
jas jaachau dhevai pat saakh ||
jaagat jaag rahaa tudh bhaavaa ||
jaa too meleh taa tujhai samaavaa ||
jai jai kaar japau jagadhees ||
gurmat mileeaai bees ikees ||25||
jhakh bolan kiaa jag siau vaadh ||
jhoor marai dhekhai paramaadh ||
janam mooe nahee jeevan aasaa ||
aai chale bhe aas niraasaa ||
jhur jhur jhakh maaTee ral jai ||
kaal na chaa(n)pai har gun gai ||
paiee nav nidh har kai nai ||
aape dhevai sahaj subhai ||26||
n(j)iaano bolai aape boojhai ||
aape samajhai aape soojhai ||
gur kaa kahiaa a(n)k samaavai ||
niramal sooche saacho bhaavai ||
gur saagar ratanee nahee toT ||
laal padhaarath saach akhoT ||
gur kahiaa saa kaar kamaavahu ||
gur kee karanee kaahe dhaavahu ||
naanak gurmat saach samaavahu ||27||
TooTai neh k boleh sahee ||
TooTai baeh dhuhoo dhis gahee ||
TooT pareet giee bur bol ||
dhuramat parahar chhaaddee ddol ||
TooTai ga(n)Th paRai veechaar ||
gur sabadhee ghar kaaraj saar ||
laahaa saach na aavai toTaa ||
tirabhavan Thaakur preetam moTaa ||28||
Thaakahu manooaa raakhahu Thai ||
Thahak muiee avagun pachhutai ||
Thaakur ek sabaiee naar ||
bahute ves kare kooRiaar ||
par ghar jaatee Thaak rahaiee ||
mahal bulaiee Thaak na paiee ||
sabadh savaaree saach piaaree ||
saiee suohaagan Thaakur dhaaree ||29||
ddolat ddolat he sakhee faaTe cheer seegaar ||
ddaahapan tan sukh nahee bin ddar binaThee ddaar ||
ddarap muiee ghar aapanai ddeeThee ka(n)t sujaan ||
ddar raakhiaa gur aapanai nirabhau naam vakhaan ||
ddoogar vaas tikhaa ghanee jab dhekhaa nahee dhoor ||
tikhaa nivaaree sabadh ma(n)n a(n)mrit peeaa bharapoor ||
dheh dheh aakhai sabh koiee jai bhaavai tai dhei ||
guroo dhuaarai dhevasee tikhaa nivaarai soi ||30||
dda(n)ddolat ddooddat hau firee ddeh ddeh pavan karaar ||
bhaare ddahate ddeh pe haule nikase paar ||
amar ajaachee har mile tin kai hau bal jaau ||
tin kee dhooR aghuleeaai sa(n)gat mel milaau ||
man dheeaa gur aapanai paiaa niramal naau ||