Sri Guru Granth Sahib

ਅੰਗ ੯੩੪

ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥ ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥ ਗੁਰ ਪਰਸਾਦੀ ਤਿਸੁ ਸੰਮ੍ਹ੍ਹਲਾ ਤਾ ਤਨਿ ਦੂਖੁ ਨ ਹੋਇ ॥੩੧॥
ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥ ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥ ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥ ਵਿਣੁ ਨਾਵੈ ਕਿਉ ਛੂਟੀਐ ਜਾਇ ਰਸਾਤਲਿ ਅੰਤਿ ॥ ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥ ਅਗਿਆਨੀ ਮਤਿਹੀਣੁ ਹੈ ਗੁਰ ਬਿਨੁ ਗਿਆਨੁ ਨ ਹੋਇ ॥ ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥ ਵਿਛੁੜਿਆ ਮੇਲੈ ਪ੍ਰਭੂ ਨਾਨਕ ਕਰਿ ਸੰਜੋਗ ॥੩੨॥
ਤਰਵਰੁ ਕਾਇਆ ਪੰਖਿ ਮਨੁ ਤਰਵਰਿ ਪੰਖੀ ਪੰਚ ॥ ਤਤੁ ਚੁਗਹਿ ਮਿਲਿ ਏਕਸੇ ਤਿਨ ਕਉ ਫਾਸ ਨ ਰੰਚ ॥ ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥ ਪੰਖ ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥ ਬਿਨੁ ਸਾਚੇ ਕਿਉ ਛੂਟੀਐ ਹਰਿ ਗੁਣ ਕਰਮਿ ਮਣੀ ॥ ਆਪਿ ਛਡਾਏ ਛੂਟੀਐ ਵਡਾ ਆਪਿ ਧਣੀ ॥ ਗੁਰ ਪਰਸਾਦੀ ਛੂਟੀਐ ਕਿਰਪਾ ਆਪਿ ਕਰੇਇ ॥ ਅਪਣੈ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥੩੩॥
ਥਰ ਥਰ ਕੰਪੈ ਜੀਅੜਾ ਥਾਨ ਵਿਹੂਣਾ ਹੋਇ ॥ ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥ ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥ ਸੁਰਿ ਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥ ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥ ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥ ਥਾਨ ਥਨੰਤਰਿ ਰਵਿ ਰਹਿਆ ਗੁਰ ਸਬਦੀ ਵੀਚਾਰਿ ॥ ਅਣਮੰਗਿਆ ਦਾਨੁ ਦੇਵਸੀ ਵਡਾ ਅਗਮ ਅਪਾਰੁ ॥੩੪॥
ਦਇਆ ਦਾਨੁ ਦਇਆਲੁ ਤੂ ਕਰਿ ਕਰਿ ਦੇਖਣਹਾਰੁ ॥ ਦਇਆ ਕਰਹਿ ਪ੍ਰਭ ਮੇਲਿ ਲੈਹਿ ਖਿਨ ਮਹਿ ਢਾਹਿ ਉਸਾਰਿ ॥ ਦਾਨਾ ਤੂ ਬੀਨਾ ਤੁਹੀ ਦਾਨਾ ਕੈ ਸਿਰਿ ਦਾਨੁ ॥ ਦਾਲਦ ਭੰਜਨ ਦੁਖ ਦਲਣ ਗੁਰਮੁਖਿ ਗਿਆਨੁ ਧਿਆਨੁ ॥੩੫॥
ਧਨਿ ਗਇਐ ਬਹਿ ਝੂਰੀਐ ਧਨ ਮਹਿ ਚੀਤੁ ਗਵਾਰ ॥ ਧਨੁ ਵਿਰਲੀ ਸਚੁ ਸੰਚਿਆ ਨਿਰਮਲੁ ਨਾਮੁ ਪਿਆਰਿ ॥ ਧਨੁ ਗਇਆ ਤਾ ਜਾਣ ਦੇਹਿ ਜੇ ਰਾਚਹਿ ਰੰਗਿ ਏਕ ॥ ਮਨੁ ਦੀਜੈ ਸਿਰੁ ਸਉਪੀਐ ਭੀ ਕਰਤੇ ਕੀ ਟੇਕ ॥ ਧੰਧਾ ਧਾਵਤ ਰਹਿ ਗਏ ਮਨ ਮਹਿ ਸਬਦੁ ਅਨੰਦੁ ॥ ਦੁਰਜਨ ਤੇ ਸਾਜਨ ਭਏ ਭੇਟੇ ਗੁਰ ਗੋਵਿੰਦ ॥ ਬਨੁ ਬਨੁ ਫਿਰਤੀ ਢੂਢਤੀ ਬਸਤੁ ਰਹੀ ਘਰਿ ਬਾਰਿ ॥ ਸਤਿਗੁਰਿ ਮੇਲੀ ਮਿਲਿ ਰਹੀ ਜਨਮ ਮਰਣ ਦੁਖੁ ਨਿਵਾਰਿ ॥੩੬॥
ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ ਜਾਹਿ ॥ ਨਾ ਤਿਸੁ ਏਹੁ ਨ ਓਹੁ ਹੈ ਅਵਗੁਣਿ ਫਿਰਿ ਪਛੁਤਾਹਿ ॥

Ang 934

jin naam dheeaa tis sevasaa tis balihaarai jaau ||
jo usaare so ddaahasee tis bin avar na koi ||
gur parasaadhee tis sa(n)m(h)laa taa tan dhookh na hoi ||31||
naa ko meraa kis gahee naa ko hoaa na hog ||
aavan jaan vigucheeaai dhubidhaa viaapai rog ||
naam vihoone aadhamee kalar ka(n)dh gira(n)t ||
vin naavai kiau chhooTeeaai jai rasaatal a(n)t ||
ganat ganaavai akharee aganat saachaa soi ||
agiaanee matiheen hai gur bin giaan na hoi ||
tooTee ta(n)t rabaab kee vaajai nahee vijog ||
vichhuRiaa melai prabhoo naanak kar sa(n)jog ||32||
taravar kaiaa pa(n)kh man taravar pa(n)khee pa(n)ch ||
tat chugeh mil ekase tin kau faas na ra(n)ch ||
auddeh ta begul begule taakeh chog ghanee ||
pa(n)kh tuTe faahee paRee avagun bheeR banee ||
bin saache kiau chhooTeeaai har gun karam manee ||
aap chhaddaae chhooTeeaai vaddaa aap dhanee ||
gur parasaadhee chhooTeeaai kirapaa aap karei ||
apanai haath vaddaieeaa jai bhaavai tai dhei ||33||
thar thar ka(n)pai jeeaRaa thaan vihoonaa hoi ||
thaan maan sach ek hai kaaj na feeTai koi ||
thir naarain thir guroo thir saachaa beechaar ||
sur nar naatheh naath too nidhaaraa aadhaar ||
sarabe thaan thana(n)taree too dhaataa dhaataar ||
jeh dhekhaa teh ek too a(n)t na paaraavaar ||
thaan thana(n)tar rav rahiaa gur sabadhee veechaar ||
anama(n)giaa dhaan dhevasee vaddaa agam apaar ||34||
dhiaa dhaan dhiaal too kar kar dhekhanahaar ||
dhiaa kareh prabh mel laih khin meh ddaeh usaar ||
dhaanaa too beenaa tuhee dhaanaa kai sir dhaan ||
dhaaladh bha(n)jan dhukh dhalan gurmukh giaan dhiaan ||35||
dhan giaai beh jhooreeaai dhan meh cheet gavaar ||
dhan viralee sach sa(n)chiaa niramal naam piaar ||
dhan giaa taa jaan dheh je raacheh ra(n)g ek ||
man dheejai sir saupeeaai bhee karate kee Tek ||
dha(n)dhaa dhaavat reh ge man meh sabadh ana(n)dh ||
dhurajan te saajan bhe bheTe gur govi(n)dh ||
ban ban firatee ddooddatee basat rahee ghar baar ||
satigur melee mil rahee janam maran dhukh nivaar ||36||
naanaa karat na chhooTeeaai vin gun jam pur jaeh ||
naa tis eh na oh hai avagun fir pachhutaeh ||