ਨਾ ਤਿਸੁ ਗਿਆਨੁ ਨ ਧਿਆਨੁ ਹੈ ਨਾ ਤਿਸੁ ਧਰਮੁ ਧਿਆਨੁ ॥ ਵਿਣੁ ਨਾਵੈ ਨਿਰਭਉ ਕਹਾ ਕਿਆ ਜਾਣਾ ਅਭਿਮਾਨੁ ॥ ਥਾਕਿ ਰਹੀ ਕਿਵ ਅਪੜਾ ਹਾਥ ਨਹੀ ਨਾ ਪਾਰੁ ॥ ਨਾ ਸਾਜਨ ਸੇ ਰੰਗੁਲੇ ਕਿਸੁ ਪਹਿ ਕਰੀ ਪੁਕਾਰ ॥ ਨਾਨਕ ਪ੍ਰਿਉ ਪ੍ਰਿਉ ਜੇ ਕਰੀ ਮੇਲੇ ਮੇਲਣਹਾਰੁ ॥ ਜਿਨਿ ਵਿਛੋੜੀ ਸੋ ਮੇਲਸੀ ਗੁਰ ਕੈ ਹੇਤਿ ਅਪਾਰਿ ॥੩੭॥
ਪਾਪੁ ਬੁਰਾ ਪਾਪੀ ਕਉ ਪਿਆਰਾ ॥ ਪਾਪਿ ਲਦੇ ਪਾਪੇ ਪਾਸਾਰਾ ॥ ਪਰਹਰਿ ਪਾਪੁ ਪਛਾਣੈ ਆਪੁ ॥ ਨਾ ਤਿਸੁ ਸੋਗੁ ਵਿਜੋਗੁ ਸੰਤਾਪੁ ॥ ਨਰਕਿ ਪੜੰਤਉ ਕਿਉ ਰਹੈ ਕਿਉ ਬੰਚੈ ਜਮਕਾਲੁ ॥ ਕਿਉ ਆਵਣ ਜਾਣਾ ਵੀਸਰੈ ਝੂਠੁ ਬੁਰਾ ਖੈ ਕਾਲੁ ॥ ਮਨੁ ਜੰਜਾਲੀ ਵੇੜਿਆ ਭੀ ਜੰਜਾਲਾ ਮਾਹਿ ॥ ਵਿਣੁ ਨਾਵੈ ਕਿਉ ਛੂਟੀਐ ਪਾਪੇ ਪਚਹਿ ਪਚਾਹਿ ॥੩੮॥
ਫਿਰਿ ਫਿਰਿ ਫਾਹੀ ਫਾਸੈ ਕਊਆ ॥ ਫਿਰਿ ਪਛੁਤਾਨਾ ਅਬ ਕਿਆ ਹੂਆ ॥ ਫਾਥਾ ਚੋਗ ਚੁਗੈ ਨਹੀ ਬੂਝੈ ॥ ਸਤਗੁਰੁ ਮਿਲੈ ਤ ਆਖੀ ਸੂਝੈ ॥ ਜਿਉ ਮਛੁਲੀ ਫਾਥੀ ਜਮ ਜਾਲਿ ॥ ਵਿਣੁ ਗੁਰ ਦਾਤੇ ਮੁਕਤਿ ਨ ਭਾਲਿ ॥ ਫਿਰਿ ਫਿਰਿ ਆਵੈ ਫਿਰਿ ਫਿਰਿ ਜਾਇ ॥ ਇਕ ਰੰਗਿ ਰਚੈ ਰਹੈ ਲਿਵ ਲਾਇ ॥ ਇਵ ਛੂਟੈ ਫਿਰਿ ਫਾਸ ਨ ਪਾਇ ॥੩੯॥
ਬੀਰਾ ਬੀਰਾ ਕਰਿ ਰਹੀ ਬੀਰ ਭਏ ਬੈਰਾਇ ॥ ਬੀਰ ਚਲੇ ਘਰਿ ਆਪਣੈ ਬਹਿਣ ਬਿਰਹਿ ਜਲਿ ਜਾਇ ॥ ਬਾਬੁਲ ਕੈ ਘਰਿ ਬੇਟੜੀ ਬਾਲੀ ਬਾਲੈ ਨੇਹਿ ॥ ਜੇ ਲੋੜਹਿ ਵਰੁ ਕਾਮਣੀ ਸਤਿਗੁਰੁ ਸੇਵਹਿ ਤੇਹਿ ॥ ਬਿਰਲੋ ਗਿਆਨੀ ਬੂਝਣਉ ਸਤਿਗੁਰੁ ਸਾਚਿ ਮਿਲੇਇ ॥ ਠਾਕੁਰ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥ ਬਾਣੀ ਬਿਰਲਉ ਬੀਚਾਰਸੀ ਜੇ ਕੋ ਗੁਰਮੁਖਿ ਹੋਇ ॥ ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ ॥੪੦॥
ਭਨਿ ਭਨਿ ਘੜੀਐ ਘੜਿ ਘੜਿ ਭਜੈ ਢਾਹਿ ਉਸਾਰੈ ਉਸਰੇ ਢਾਹੈ ॥ ਸਰ ਭਰਿ ਸੋਖੈ ਭੀ ਭਰਿ ਪੋਖੈ ਸਮਰਥ ਵੇਪਰਵਾਹੈ ॥ ਭਰਮਿ ਭੁਲਾਨੇ ਭਏ ਦਿਵਾਨੇ ਵਿਣੁ ਭਾਗਾ ਕਿਆ ਪਾਈਐ ॥ ਗੁਰਮੁਖਿ ਗਿਆਨੁ ਡੋਰੀ ਪ੍ਰਭਿ ਪਕੜੀ ਜਿਨ ਖਿੰਚੈ ਤਿਨ ਜਾਈਐ ॥ ਹਰਿ ਗੁਣ ਗਾਇ ਸਦਾ ਰੰਗਿ ਰਾਤੇ ਬਹੁੜਿ ਨ ਪਛੋਤਾਈਐ ॥ ਭਭੈ ਭਾਲਹਿ ਗੁਰਮੁਖਿ ਬੂਝਹਿ ਤਾ ਨਿਜ ਘਰਿ ਵਾਸਾ ਪਾਈਐ ॥ ਭਭੈ ਭਉਜਲੁ ਮਾਰਗੁ ਵਿਖੜਾ ਆਸ ਨਿਰਾਸਾ ਤਰੀਐ ॥ ਗੁਰ ਪਰਸਾਦੀ ਆਪੋ ਚੀਨੑੈ ਜੀਵਤਿਆ ਇਵ ਮਰੀਐ ॥੪੧॥
ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ ਸਾਥਿ ॥ ਹੰਸੁ ਚਲੈ ਉਠਿ ਡੁਮਣੋ ਮਾਇਆ ਭੂਲੀ ਆਥਿ ॥ ਮਨੁ ਝੂਠਾ ਜਮਿ ਜੋਹਿਆ ਅਵਗੁਣ ਚਲਹਿ ਨਾਲਿ ॥ ਮਨ ਮਹਿ ਮਨੁ ਉਲਟੋ ਮਰੈ ਜੇ ਗੁਣ ਹੋਵਹਿ ਨਾਲਿ ॥
naa tis giaan na dhiaan hai naa tis dharam dhiaan ||
vin naavai nirabhau kahaa kiaa jaanaa abhimaan ||
thaak rahee kiv apaRaa haath nahee naa paar ||
naa saajan se ra(n)gule kis peh karee pukaar ||
naanak priau priau je karee mele melanahaar ||
jin vichhoRee so melasee gur kai het apaar ||37||
paap buraa paapee kau piaaraa ||
paap ladhe paape paasaaraa ||
parahar paap pachhaanai aap ||
naa tis sog vijog sa(n)taap ||
narak paRa(n)tau kiau rahai kiau ba(n)chai jamakaal ||
kiau aavan jaanaa veesarai jhooTh buraa khai kaal ||
man ja(n)jaalee veRiaa bhee ja(n)jaalaa maeh ||
vin naavai kiau chhooTeeaai paape pacheh pachaeh ||38||
fir fir faahee faasai kuooaa ||
fir pachhutaanaa ab kiaa hooaa ||
faathaa chog chugai nahee boojhai ||
satagur milai ta aakhee soojhai ||
jiau machhulee faathee jam jaal ||
vin gur dhaate mukat na bhaal ||
fir fir aavai fir fir jai ||
eik ra(n)g rachai rahai liv lai ||
eiv chhooTai fir faas na pai ||39||
beeraa beeraa kar rahee beer bhe bairai ||
beer chale ghar aapanai bahin bireh jal jai ||
baabul kai ghar beTaRee baalee baalai neh ||
je loReh var kaamanee satigur seveh teh ||
biralo giaanee boojhanau satigur saach milei ||
Thaakur haath vaddaieeaa jai bhaavai tai dhei ||
baanee biralau beechaarasee je ko gurmukh hoi ||
eeh baanee mahaa purakh kee nij ghar vaasaa hoi ||40||
bhan bhan ghaReeaai ghaR ghaR bhajai ddaeh usaarai usare ddaahai ||
sar bhar sokhai bhee bhar pokhai samarath veparavaahai ||
bharam bhulaane bhe dhivaane vin bhaagaa kiaa paieeaai ||
gurmukh giaan ddoree prabh pakaRee jin khi(n)chai tin jaieeaai ||
har gun gai sadhaa ra(n)g raate bahuR na pachhotaieeaai ||
bhabhai bhaaleh gurmukh boojheh taa nij ghar vaasaa paieeaai ||
bhabhai bhaujal maarag vikhaRaa aas niraasaa tareeaai ||
gur parasaadhee aapo cheen(h)ai jeevatiaa iv mareeaai ||41||
maiaa maiaa kar mue maiaa kisai na saath ||
ha(n)s chalai uTh ddumano maiaa bhoolee aath ||
man jhooThaa jam johiaa avagun chaleh naal ||
man meh man ulaTo marai je gun hoveh naal ||