ਮੇਰੀ ਮੇਰੀ ਕਰਿ ਮੁਏ ਵਿਣੁ ਨਾਵੈ ਦੁਖੁ ਭਾਲਿ ॥ ਗੜ ਮੰਦਰ ਮਹਲਾ ਕਹਾ ਜਿਉ ਬਾਜੀ ਦੀਬਾਣੁ ॥ ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥ ਆਪੇ ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥੪੨॥
ਜੋ ਆਵਹਿ ਸੇ ਜਾਹਿ ਫੁਨਿ ਆਇ ਗਏ ਪਛੁਤਾਹਿ ॥ ਲਖ ਚਉਰਾਸੀਹ ਮੇਦਨੀ ਘਟੈ ਨ ਵਧੈ ਉਤਾਹਿ ॥ ਸੇ ਜਨ ਉਬਰੇ ਜਿਨ ਹਰਿ ਭਾਇਆ ॥ ਧੰਧਾ ਮੁਆ ਵਿਗੂਤੀ ਮਾਇਆ ॥ ਜੋ ਦੀਸੈ ਸੋ ਚਾਲਸੀ ਕਿਸ ਕਉ ਮੀਤੁ ਕਰੇਉ ॥ ਜੀਉ ਸਮਪਉ ਆਪਣਾ ਤਨੁ ਮਨੁ ਆਗੈ ਦੇਉ ॥ ਅਸਥਿਰੁ ਕਰਤਾ ਤੂ ਧਣੀ ਤਿਸ ਹੀ ਕੀ ਮੈ ਓਟ ॥ ਗੁਣ ਕੀ ਮਾਰੀ ਹਉ ਮੁਈ ਸਬਦਿ ਰਤੀ ਮਨਿ ਚੋਟ ॥੪੩॥
ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ ਰਾਹੁ ਬੁਰਾ ਭੀਹਾਵਲਾ ਸਰ ਡੂਗਰ ਅਸਗਾਹ ॥ ਮੈ ਤਨਿ ਅਵਗਣ ਝੁਰਿ ਮੁਈ ਵਿਣੁ ਗੁਣ ਕਿਉ ਘਰਿ ਜਾਹ ॥ ਗੁਣੀਆ ਗੁਣ ਲੇ ਪ੍ਰਭ ਮਿਲੇ ਕਿਉ ਤਿਨ ਮਿਲਉ ਪਿਆਰਿ ॥ ਤਿਨ ਹੀ ਜੈਸੀ ਥੀ ਰਹਾਂ ਜਪਿ ਜਪਿ ਰਿਦੈ ਮੁਰਾਰਿ ॥ ਅਵਗੁਣੀ ਭਰਪੂਰ ਹੈ ਗੁਣ ਭੀ ਵਸਹਿ ਨਾਲਿ ॥ ਵਿਣੁ ਸਤਗੁਰ ਗੁਣ ਨ ਜਾਪਨੀ ਜਿਚਰੁ ਸਬਦਿ ਨ ਕਰੇ ਬੀਚਾਰੁ ॥੪੪॥
ਲਸਕਰੀਆ ਘਰ ਸੰਮਲੇ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਿਰਿ ਧਣੀ ਲਾਹਾ ਪਲੈ ਪਾਇ ॥ ਲਬੁ ਲੋਭੁ ਬੁਰਿਆਈਆ ਛੋਡੇ ਮਨਹੁ ਵਿਸਾਰਿ ॥ ਗੜਿ ਦੋਹੀ ਪਾਤਿਸਾਹ ਕੀ ਕਦੇ ਨ ਆਵੈ ਹਾਰਿ ॥ ਚਾਕਰੁ ਕਹੀਐ ਖਸਮ ਕਾ ਸਉਹੇ ਉਤਰ ਦੇਇ ॥ ਵਜਹੁ ਗਵਾਏ ਆਪਣਾ ਤਖਤਿ ਨ ਬੈਸਹਿ ਸੇਇ ॥ ਪ੍ਰੀਤਮ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਆਪਿ ਕਰੇ ਕਿਸੁ ਆਖੀਐ ਅਵਰੁ ਨ ਕੋਇ ਕਰੇਇ ॥੪੫॥
ਬੀਜਉ ਸੂਝੈ ਕੋ ਨਹੀ ਬਹੈ ਦੁਲੀਚਾ ਪਾਇ ॥ ਨਰਕ ਨਿਵਾਰਣੁ ਨਰਹ ਨਰੁ ਸਾਚਉ ਸਾਚੈ ਨਾਇ ॥ ਵਣੁ ਤ੍ਰਿਣੁ ਢੂਢਤ ਫਿਰਿ ਰਹੀ ਮਨ ਮਹਿ ਕਰਉ ਬੀਚਾਰੁ ॥ ਲਾਲ ਰਤਨ ਬਹੁ ਮਾਣਕੀ ਸਤਿਗੁਰ ਹਾਥਿ ਭੰਡਾਰੁ ॥ ਊਤਮੁ ਹੋਵਾ ਪ੍ਰਭੁ ਮਿਲੈ ਇਕ ਮਨਿ ਏਕੈ ਭਾਇ ॥ ਨਾਨਕ ਪ੍ਰੀਤਮ ਰਸਿ ਮਿਲੇ ਲਾਹਾ ਲੈ ਪਰਥਾਇ ॥ ਰਚਨਾ ਰਾਚਿ ਜਿਨਿ ਰਚੀ ਜਿਨਿ ਸਿਰਿਆ ਆਕਾਰੁ ॥ ਗੁਰਮੁਖਿ ਬੇਅੰਤੁ ਧਿਆਈਐ ਅੰਤੁ ਨ ਪਾਰਾਵਾਰੁ ॥੪੬॥
ੜਾੜੈ ਰੂੜਾ ਹਰਿ ਜੀਉ ਸੋਈ ॥ ਤਿਸੁ ਬਿਨੁ ਰਾਜਾ ਅਵਰੁ ਨ ਕੋਈ ॥ ੜਾੜੈ ਗਾਰੁੜੁ ਤੁਮ ਸੁਣਹੁ ਹਰਿ ਵਸੈ ਮਨ ਮਾਹਿ ॥ ਗੁਰ ਪਰਸਾਦੀ ਹਰਿ ਪਾਈਐ ਮਤੁ ਕੋ ਭਰਮਿ ਭੁਲਾਹਿ ॥ ਸੋ ਸਾਹੁ ਸਾਚਾ ਜਿਸੁ ਹਰਿ ਧਨੁ ਰਾਸਿ ॥ ਗੁਰਮੁਖਿ ਪੂਰਾ ਤਿਸੁ ਸਾਬਾਸਿ ॥ ਰੂੜੀ ਬਾਣੀ ਹਰਿ ਪਾਇਆ ਗੁਰ ਸਬਦੀ ਬੀਚਾਰਿ ॥
meree meree kar mue vin naavai dhukh bhaal ||
gaR ma(n)dhar mahalaa kahaa jiau baajee dheebaan ||
naanak sache naam vin jhooThaa aavan jaan ||
aape chatur saroop hai aape jaan sujaan ||42||
jo aaveh se jaeh fun aai ge pachhutaeh ||
lakh chauraaseeh medhanee ghaTai na vadhai utaeh ||
se jan ubare jin har bhaiaa ||
dha(n)dhaa muaa vigootee maiaa ||
jo dheesai so chaalasee kis kau meet kareau ||
jeeau samapau aapanaa tan man aagai dheau ||
asathir karataa too dhanee tis hee kee mai oT ||
gun kee maaree hau muiee sabadh ratee man choT ||43||
raanaa raau na ko rahai ra(n)g na tu(n)g fakeer ||
vaaree aapo aapanee koi na ba(n)dhai dheer ||
raahu buraa bheehaavalaa sar ddoogar asagaeh ||
mai tan avagan jhur muiee vin gun kiau ghar jaeh ||
guneeaa gun le prabh mile kiau tin milau piaar ||
tin hee jaisee thee rahaa(n) jap jap ridhai muraar ||
avagunee bharapoor hai gun bhee vaseh naal ||
vin satagur gun na jaapanee jichar sabadh na kare beechaar ||44||
lasakareeaa ghar sa(n)male aae vajahu likhai ||
kaar kamaaveh sir dhanee laahaa palai pai ||
lab lobh buriaaieeaa chhodde manahu visaar ||
gaR dhohee paatisaeh kee kadhe na aavai haar ||
chaakar kaheeaai khasam kaa sauhe utar dhei ||
vajahu gavaae aapanaa takhat na baiseh sei ||
preetam hath vaddiaaieeaa jai bhaavai tai dhei ||
aap kare kis aakheeaai avar na koi karei ||45||
beejau soojhai ko nahee bahai dhuleechaa pai ||
narak nivaaran nareh nar saachau saachai nai ||
van tiran ddooddat fir rahee man meh karau beechaar ||
laal ratan bahu maanakee satigur haath bha(n)ddaar ||
uootam hovaa prabh milai ik man ekai bhai ||
naanak preetam ras mile laahaa lai parathai ||
rachanaa raach jin rachee jin siriaa aakaar ||
gurmukh bea(n)t dhiaaieeaai a(n)t na paaraavaar ||46||
RaaRai rooRaa har jeeau soiee ||
tis bin raajaa avar na koiee ||
RaaRai gaaruR tum sunahu har vasai man maeh ||
gur parasaadhee har paieeaai mat ko bharam bhulaeh ||
so saahu saachaa jis har dhan raas ||
gurmukh pooraa tis saabaas ||
rooRee baanee har paiaa gur sabadhee beechaar ||