Sri Guru Granth Sahib

ਅੰਗ ੯੩੭

ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ ਨਾਰਿ ॥੪੭॥
ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥ ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥ ਸਚਿਆਰੀ ਸਚੁ ਸੰਚਿਆ ਸਾਚਉ ਨਾਮੁ ਅਮੋਲੁ ॥ ਹਰਿ ਨਿਰਮਾਇਲੁ ਊਜਲੋ ਪਤਿ ਸਾਚੀ ਸਚੁ ਬੋਲੁ ॥ ਸਾਜਨੁ ਮੀਤੁ ਸੁਜਾਣੁ ਤੂ ਤੂ ਸਰਵਰੁ ਤੂ ਹੰਸੁ ॥ ਸਾਚਉ ਠਾਕੁਰੁ ਮਨਿ ਵਸੈ ਹਉ ਬਲਿਹਾਰੀ ਤਿਸੁ ॥ ਮਾਇਆ ਮਮਤਾ ਮੋਹਣੀ ਜਿਨਿ ਕੀਤੀ ਸੋ ਜਾਣੁ ॥ ਬਿਖਿਆ ਅੰਮ੍ਰਿਤੁ ਏਕੁ ਹੈ ਬੂਝੈ ਪੁਰਖੁ ਸੁਜਾਣੁ ॥੪੮॥
ਖਿਮਾ ਵਿਹੂਣੇ ਖਪਿ ਗਏ ਖੂਹਣਿ ਲਖ ਅਸੰਖ ॥ ਗਣਤ ਨ ਆਵੈ ਕਿਉ ਗਣੀ ਖਪਿ ਖਪਿ ਮੁਏ ਬਿਸੰਖ ॥ ਖਸਮੁ ਪਛਾਣੈ ਆਪਣਾ ਖੂਲੈ ਬੰਧੁ ਨ ਪਾਇ ॥ ਸਬਦਿ ਮਹਲੀ ਖਰਾ ਤੂ ਖਿਮਾ ਸਚੁ ਸੁਖ ਭਾਇ ॥ ਖਰਚੁ ਖਰਾ ਧਨੁ ਧਿਆਨੁ ਤੂ ਆਪੇ ਵਸਹਿ ਸਰੀਰਿ ॥ ਮਨਿ ਤਨਿ ਮੁਖਿ ਜਾਪੈ ਸਦਾ ਗੁਣ ਅੰਤਰਿ ਮਨਿ ਧੀਰ ॥ ਹਉਮੈ ਖਪੈ ਖਪਾਇਸੀ ਬੀਜਉ ਵਥੁ ਵਿਕਾਰੁ ॥ ਜੰਤ ਉਪਾਇ ਵਿਚਿ ਪਾਇਅਨੁ ਕਰਤਾ ਅਲਗੁ ਅਪਾਰੁ ॥੪੯॥
ਸ੍ਰਿਸਟੇ ਭੇਉ ਨ ਜਾਣੈ ਕੋਇ ॥ ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ ਸੰਪੈ ਕਉ ਈਸਰੁ ਧਿਆਈਐ ॥ ਸੰਪੈ ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਥਿ ਨ ਚਾਲੈ ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥
ਹੇਰਤ ਹੇਰਤ ਹੇ ਸਖੀ ਹੋਇ ਰਹੀ ਹੈਰਾਨੁ ॥ ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥ ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥ ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ ਪਿਆਰੁ ॥ ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥ ਹਰਿ ਪੜਣਾ ਹਰਿ ਬੁਝਣਾ ਹਰਿ ਸਿਉ ਰਖਹੁ ਪਿਆਰੁ ॥ ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥੫੧॥
ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ ॥ ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥ ਕਰਤੇ ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ ॥ ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ ॥ ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚਾਰਿ ॥ ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥ ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ ਕਹਿਆ ਜਾਇ ॥ ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥੫੨॥
ਪਾਧਾ ਪੜਿਆ ਆਖੀਐ ਬਿਦਿਆ ਬਿਚਰੈ ਸਹਜਿ ਸੁਭਾਇ ॥

Ang 937

aap giaa dhukh kaTiaa har var paiaa naar ||47||
suinaa rupaa sa(n)cheeaai dhan kaachaa bikh chhaar ||
saahu sadhaae sa(n)ch dhan dhubidhaa hoi khuaar ||
sachiaaree sach sa(n)chiaa saachau naam amol ||
har niramail uoojalo pat saachee sach bol ||
saajan meet sujaan too too saravar too ha(n)s ||
saachau Thaakur man vasai hau balihaaree tis ||
maiaa mamataa mohanee jin keetee so jaan ||
bikhiaa a(n)mrit ek hai boojhai purakh sujaan ||48||
khimaa vihoone khap ge khoohan lakh asa(n)kh ||
ganat na aavai kiau ganee khap khap mue bisa(n)kh ||
khasam pachhaanai aapanaa khoolai ba(n)dh na pai ||
sabadh mahalee kharaa too khimaa sach sukh bhai ||
kharach kharaa dhan dhiaan too aape vaseh sareer ||
man tan mukh jaapai sadhaa gun a(n)tar man dheer ||
haumai khapai khapaisee beejau vath vikaar ||
ja(n)t upai vich paian karataa alag apaar ||49||
sirasaTe bheau na jaanai koi ||
sirasaTaa karai su nihachau hoi ||
sa(n)pai kau ieesar dhiaaieeaai ||
sa(n)pai purab likhe kee paieeaai ||
sa(n)pai kaaran chaakar chor ||
sa(n)pai saath na chaalai hor ||
bin saache nahee dharageh maan ||
har ras peevai chhuTai nidhaan ||50||
herat herat he sakhee hoi rahee hairaan ||
hau hau karatee mai muiee sabadh ravai man giaan ||
haar ddor ka(n)kan ghane kar thaakee seegaar ||
mil preetam sukh paiaa sagal gunaa gal haar ||
naanak gurmukh paieeaai har siau preet piaar ||
har bin kin sukh paiaa dhekhahu man beechaar ||
har paRanaa har bujhanaa har siau rakhahu piaar ||
har japeeaai har dhiaaieeaai har kaa naam adhaar ||51||
lekh na miTiee he sakhee jo likhiaa karataar ||
aape kaaran jin keeaa kar kirapaa pag dhaar ||
karate hath vaddiaaieeaa boojhahu gur beechaar ||
likhiaa fer na sakeeaai jiau bhaavee tiau saar ||
nadhar teree sukh paiaa naanak sabadh veechaar ||
manmukh bhoole pach mue ubare gur beechaar ||
j purakh nadhar na aaviee tis kaa kiaa kar kahiaa jai ||
balihaaree gur aapane jin hiradhai dhitaa dhikhai ||52||
paadhaa paRiaa aakheeaai bidhiaa bicharai sahaj subhai ||