Sri Guru Granth Sahib

ਅੰਗ ੯੩੮

ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥ ਮਨਮੁਖੁ ਬਿਦਿਆ ਬਿਕ੍ਰਦਾ ਬਿਖੁ ਖਟੇ ਬਿਖੁ ਖਾਇ ॥ ਮੂਰਖੁ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥੫੩॥
ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ ॥ ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥ ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥ ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥
ਰਾਮਕਲੀ ਮਹਲਾ ੧ ਸਿਧ ਗੋਸਟਿ
ੴ ਸਤਿਗੁਰ ਪ੍ਰਸਾਦਿ ॥
ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥ ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥ ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥ ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥੧॥
ਕਿਆ ਭਵੀਐ ਸਚਿ ਸੂਚਾ ਹੋਇ ॥ ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥ ਰਹਾਉ ॥
ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥ ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥ ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥ ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥
ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥ ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥ ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥ ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥
ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥ ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥ ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥ ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥੪॥
ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥ ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥ ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥
ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥ ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥ ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥ ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥੬॥
ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥ ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥

Ang 938

bidhiaa sodhai tat lahai raam naam liv lai ||
manmukh bidhiaa bikaradhaa bikh khaTe bikh khai ||
moorakh sabadh na cheeniee soojh boojh neh kai ||53||
paadhaa gurmukh aakheeaai chaaTaRiaa mat dhei ||
naam samaalahu naam sa(n)garahu laahaa jag meh lei ||
sachee paTee sach man paReeaai sabadhu su saar ||
naanak so paRiaa so pa(n)ddit beenaa jis raam naam gal haar ||54||1||
raamakalee mahalaa pehilaa sidh gosaT
ikOankaar satigur prasaadh ||
sidh sabhaa kar aasan baiThe sa(n)t sabhaa jaikaaro ||
tis aagai raharaas hamaaree saachaa apar apaaro ||
masatak kaaT dharee tis aagai tan man aagai dheau ||
naanak sa(n)t milai sach paieeaai sahaj bhai jas leau ||1||
kiaa bhaveeaai sach soochaa hoi ||
saach sabadh bin mukat na koi ||1|| rahaau ||
kavan tume kiaa naau tumaaraa kaun maarag kaun suaao ||
saach kahau aradhaas hamaaree hau sa(n)t janaa bal jaao ||
keh baisahu keh raheeaai baale keh aavahu keh jaaho ||
naanak bolai sun bairaagee kiaa tumaaraa raaho ||2||
ghaT ghaT bais nira(n)tar raheeaai chaaleh satigur bhaae ||
sahaje aae hukam sidhaae naanak sadhaa rajaae ||
aasan baisan thir naarain aaisee gurmat paae ||
gurmukh boojhai aap pachhaanai sache sach samaae ||3||
dhuneeaa saagar dhutar kaheeaai kiau kar paieeaai paaro ||
charapaT bolai aaudhoo naanak dheh sachaa beechaaro ||
aape aakhai aape samajhai tis kiaa utar dheejai ||
saach kahahu tum paaragaraamee tujh kiaa baisan dheejai ||4||
jaise jal meh kamal niraalam muragaiee nai saane ||
surat sabadh bhav saagar tareeaai naanak naam vakhaane ||
raheh ikaa(n)t eko man vasiaa aasaa maeh niraaso ||
agam agochar dhekh dhikhaae naanak taa kaa dhaaso ||5||
sun suaamee aradhaas hamaaree poochhau saach beechaaro ||
ros na keejai utar dheejai kiau paieeaai gur dhuaaro ||
eih man chalatau sach ghar baisai naanak naam adhaaro ||
aape mel milaae karataa laagai saach piaaro ||6||
haaTee baaTee raheh niraale rookh birakh udhiaane ||
ka(n)dh mool ahaaro khaieeaai aaudhoo bolai giaane ||