Sri Guru Granth Sahib

ਅੰਗ ੯੩੯

ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥ ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥
ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੋੁਲਾਈ ॥ ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥ ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥ ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥
ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥ ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥ ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥ ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥੯॥
ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥ ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥ ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥ ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥
ਊਂਧਉ ਖਪਰੁ ਪੰਚ ਭੂ ਟੋਪੀ ॥ ਕਾਂਇਆ ਕੜਾਸਣੁ ਮਨੁ ਜਾਗੋਟੀ ॥ ਸਤੁ ਸੰਤੋਖੁ ਸੰਜਮੁ ਹੈ ਨਾਲਿ ॥ ਨਾਨਕ ਗੁਰਮੁਖਿ ਨਾਮੁ ਸਮਾਲਿ ॥੧੧॥
ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥ ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥ ਕਵਨੁ ਸੁ ਆਵੈ ਕਵਨੁ ਸੁ ਜਾਇ ॥ ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥
ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥ ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥ ਮਨਮੁਖਿ ਬਿਨਸੈ ਆਵੈ ਜਾਇ ॥ ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥
ਕਿਉ ਕਰਿ ਬਾਧਾ ਸਰਪਨਿ ਖਾਧਾ ॥ ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥ ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥ ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥
ਦੁਰਮਤਿ ਬਾਧਾ ਸਰਪਨਿ ਖਾਧਾ ॥ ਮਨਮੁਖਿ ਖੋਇਆ ਗੁਰਮੁਖਿ ਲਾਧਾ ॥ ਸਤਿਗੁਰੁ ਮਿਲੈ ਅੰਧੇਰਾ ਜਾਇ ॥ ਨਾਨਕ ਹਉਮੈ ਮੇਟਿ ਸਮਾਇ ॥੧੫॥
ਸੁੰਨ ਨਿਰੰਤਰਿ ਦੀਜੈ ਬੰਧੁ ॥ ਉਡੈ ਨ ਹੰਸਾ ਪੜੈ ਨ ਕੰਧੁ ॥ ਸਹਜ ਗੁਫਾ ਘਰੁ ਜਾਣੈ ਸਾਚਾ ॥ ਨਾਨਕ ਸਾਚੇ ਭਾਵੈ ਸਾਚਾ ॥੧੬॥
ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥ ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥ ਕਿਸੁ ਵਖਰ ਕੇ ਤੁਮ ਵਣਜਾਰੇ ॥ ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥੧੭॥
ਗੁਰਮੁਖਿ ਖੋਜਤ ਭਏ ਉਦਾਸੀ ॥ ਦਰਸਨ ਕੈ ਤਾਈ ਭੇਖ ਨਿਵਾਸੀ ॥ ਸਾਚ ਵਖਰ ਕੇ ਹਮ ਵਣਜਾਰੇ ॥ ਨਾਨਕ ਗੁਰਮੁਖਿ ਉਤਰਸਿ ਪਾਰੇ ॥੧੮॥
ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥ ਕਾਹੇ ਕਉ ਤੁਝੁ ਇਹੁ ਮਨੁ ਲਾਇਆ ॥

Ang 939

teerath naieeaai sukh fal paieeaai mail na laagai kaiee ||
gorakh poot lohaareepaa bolai jog jugat bidh saiee ||7||
haaTee baaTee needh na aavai par ghar chit na dduolaiee ||
bin naavai man Tek na Tikiee naanak bhookh na jaiee ||
haaT paTan ghar guroo dhikhaiaa sahaje sach vaapaaro ||
kha(n)ddit nidhraa alap ahaara(n) naanak tat beechaaro ||8||
dharasan bhekh karahu jogi(n)dhraa mu(n)dhraa jholee khi(n)thaa ||
baareh a(n)tar ek sarevahu khaT dharasan ik pa(n)thaa ||
ein bidh man samajhaieeaai purakhaa baahuR choT na khaieeaai ||
naanak bolai gurmukh boojhai jog jugat iv paieeaai ||9||
a(n)tar sabadh nira(n)tar mudhraa haumai mamataa dhoor karee ||
kaam karodh aha(n)kaar nivaarai gur kai sabadh su samajh paree ||
khi(n)thaa jholee bharipur rahiaa naanak taarai ek haree ||
saachaa saahib saachee naiee parakhai gur kee baat kharee ||10||
uoo(n)dhau khapar pa(n)ch bhoo Topee ||
kaa(n)iaa kaRaasan man jaagoTee ||
sat sa(n)tokh sa(n)jam hai naal ||
naanak gurmukh naam samaal ||11||
kavanu su gupataa kavanu su mukataa ||
kavanu su a(n)tar baahar jugataa ||
kavanu su aavai kavanu su jai ||
kavanu su tirabhavan rahiaa samai ||12||
ghaT ghaT gupataa gurmukh mukataa ||
a(n)tar baahar sabadh su jugataa ||
manmukh binasai aavai jai ||
naanak gurmukh saach samai ||13||
kiau kar baadhaa sarapan khaadhaa ||
kiau kar khoiaa kiau kar laadhaa ||
kiau kar niramal kiau kar a(n)dhiaaraa ||
eih tat beechaarai su guroo hamaaraa ||14||
dhuramat baadhaa sarapan khaadhaa ||
manmukh khoiaa gurmukh laadhaa ||
satigur milai a(n)dheraa jai ||
naanak haumai meT samai ||15||
su(n)n nira(n)tar dheejai ba(n)dh ||
auddai na ha(n)saa paRai na ka(n)dh ||
sahaj gufaa ghar jaanai saachaa ||
naanak saache bhaavai saachaa ||16||
kis kaaran girahu tajio udhaasee ||
kis kaaran ih bhekh nivaasee ||
kis vakhar ke tum vanajaare ||
kiau kar saath la(n)ghaavahu paare ||17||
gurmukh khojat bhe udhaasee ||
dharasan kai taiee bhekh nivaasee ||
saach vakhar ke ham vanajaare ||
naanak gurmukh utaras paare ||18||
kit bidh purakhaa janam vaTaiaa ||
kaahe kau tujh ih man laiaa ||