Sri Guru Granth Sahib

ਅੰਗ ੯੪੦

ਕਿਤੁ ਬਿਧਿ ਆਸਾ ਮਨਸਾ ਖਾਈ ॥ ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥ ਬਿਨੁ ਦੰਤਾ ਕਿਉ ਖਾਈਐ ਸਾਰੁ ॥ ਨਾਨਕ ਸਾਚਾ ਕਰਹੁ ਬੀਚਾਰੁ ॥੧੯॥
ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥ ਅਨਹਤਿ ਰਾਤੇ ਇਹੁ ਮਨੁ ਲਾਇਆ ॥ ਮਨਸਾ ਆਸਾ ਸਬਦਿ ਜਲਾਈ ॥ ਗੁਰਮੁਖਿ ਜੋਤਿ ਨਿਰੰਤਰਿ ਪਾਈ ॥ ਤ੍ਰੈ ਗੁਣ ਮੇਟੇ ਖਾਈਐ ਸਾਰੁ ॥ ਨਾਨਕ ਤਾਰੇ ਤਾਰਣਹਾਰੁ ॥੨੦॥
ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ ॥ ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥ ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥ ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥ ਗੁਰ ਕੈ ਸਬਦਿ ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥ ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥੨੧॥
ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥ ਏਸੁ ਸਬਦ ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਨ ਤਮਾਈ ॥ ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥ ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ ॥ ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥ ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥੨੨॥
ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ ॥ ਅਕਲਪਤ ਮੁਦ੍ਰਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ ॥ ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ ॥ ਨਾਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥ ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥ ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥੨੩॥
ਅਵਿਗਤੋ ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣੁ ਥੀਆ ॥ ਸਤਿਗੁਰ ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥ ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥ ਸੋ ਜੋਗੀ ਗੁਰ ਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਥੀਆ ॥ ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥ ਨਾਨਕ ਤਾ ਕਉ ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥੨੪॥
ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥ ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾ ਗਉਣੁ ਭਇਆ ॥ ਆਵਾ ਗਉਣੁ ਮਿਟੈ ਗੁਰ ਸਬਦੀ ਆਪੇ ਪਰਖੈ ਬਖਸਿ ਲਇਆ ॥ ਏਕਾ ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥

Ang 940

kit bidh aasaa manasaa khaiee ||
kit bidh jot nira(n)tar paiee ||
bin dha(n)taa kiau khaieeaai saar ||
naanak saachaa karahu beechaar ||19||
satigur kai janame gavan miTaiaa ||
anahat raate ih man laiaa ||
manasaa aasaa sabadh jalaiee ||
gurmukh jot nira(n)tar paiee ||
trai gun meTe khaieeaai saar ||
naanak taare taaranahaar ||20||
aadh kau kavan beechaar katheeale su(n)n kahaa ghar vaaso ||
giaan kee mudhraa kavan katheeale ghaT ghaT kavan nivaaso ||
kaal kaa Theegaa kiau jalaieeale kiau nirabhau ghar jaieeaai ||
sahaj sa(n)tokh kaa aasan jaanai kiau chhedhe bairaieeaai ||
gur kai sabadh haumai bikh maarai taa nij ghar hovai vaaso ||
jin rach rachiaa tis sabadh pachhaanai naanak taa kaa dhaaso ||21||
kahaa te aavai kahaa ih jaavai kahaa ih rahai samaiee ||
es sabadh kau jo arathaavai tis gur til na tamaiee ||
kiau tatai avigatai paavai gurmukh lagai piaaro ||
aape surataa aape karataa kahu naanak beechaaro ||
hukame aavai hukame jaavai hukame rahai samaiee ||
poore gur te saach kamaavai gat mit sabadhe paiee ||22||
aadh kau bisamaadh beechaar katheeale su(n)n nira(n)tar vaas leeaa ||
akalapat mudhraa gur giaan beechaareeale ghaT ghaT saachaa sarab jeeaa ||
gur bachanee avigat samaieeaai tat nira(n)jan sahaj lahai ||
naanak dhoojee kaar na karanee sevai sikhu su khoj lahai ||
hukam bisamaadh hukam pachhaanai jeea jugat sach jaanai soiee ||
aap meT niraalam hovai a(n)tar saach jogee kaheeaai soiee ||23||
avigato niramail upaje niragun te saragun theeaa ||
satigur parachai param padh paieeaai saachai sabadh samai leeaa ||
eke kau sach ekaa jaanai haumai dhoojaa dhoor keeaa ||
so jogee gur sabadh pachhaanai a(n)tar kamal pragaas theeaa ||
jeevat marai taa sabh kichh soojhai a(n)tar jaanai sarab dhiaa ||
naanak taa kau milai vaddaiee aap pachhaanai sarab jeeaa ||24||
saachau upajai saach samaavai saache sooche ek miaa ||
jhooThe aaveh Thavar na paaveh dhoojai aavaa gaun bhiaa ||
aavaa gaun miTai gur sabadhee aape parakhai bakhas liaa ||
ekaa bedhan dhoojai biaapee naam rasain veesariaa ||