Sri Guru Granth Sahib

ਅੰਗ ੯੪੩

ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥
ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥ ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥ ਇਤ ਉਤ ਕਿਸ ਕਉ ਜਾਣਿ ਸਮਾਵੈ ॥ ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥
ਹਉ ਹਉ ਮੈ ਮੈ ਵਿਚਹੁ ਖੋਵੈ ॥ ਦੂਜਾ ਮੇਟੈ ਏਕੋ ਹੋਵੈ ॥ ਜਗੁ ਕਰੜਾ ਮਨਮੁਖੁ ਗਾਵਾਰੁ ॥ ਸਬਦੁ ਕਮਾਈਐ ਖਾਈਐ ਸਾਰੁ ॥ ਅੰਤਰਿ ਬਾਹਰਿ ਏਕੋ ਜਾਣੈ ॥ ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥
ਸਚ ਭੈ ਰਾਤਾ ਗਰਬੁ ਨਿਵਾਰੈ ॥ ਏਕੋ ਜਾਤਾ ਸਬਦੁ ਵੀਚਾਰੈ ॥ ਸਬਦੁ ਵਸੈ ਸਚੁ ਅੰਤਰਿ ਹੀਆ ॥ ਤਨੁ ਮਨੁ ਸੀਤਲੁ ਰੰਗਿ ਰੰਗੀਆ ॥ ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ ॥ ਨਾਨਕ ਨਦਰੀ ਨਦਰਿ ਪਿਆਰੇ ॥੪੭॥
ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ ॥ ਕਵਨ ਮੁਖਿ ਸੂਰਜੁ ਤਪੈ ਤਪਾਇਆ ॥ ਕਵਨ ਮੁਖਿ ਕਾਲੁ ਜੋਹਤ ਨਿਤ ਰਹੈ ॥ ਕਵਨ ਬੁਧਿ ਗੁਰਮੁਖਿ ਪਤਿ ਰਹੈ ॥ ਕਵਨੁ ਜੋਧੁ ਜੋ ਕਾਲੁ ਸੰਘਾਰੈ ॥ ਬੋਲੈ ਬਾਣੀ ਨਾਨਕੁ ਬੀਚਾਰੈ ॥੪੮॥
ਸਬਦੁ ਭਾਖਤ ਸਸਿ ਜੋਤਿ ਅਪਾਰਾ ॥ ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ ॥ ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ ॥ ਆਪੇ ਪਾਰਿ ਉਤਾਰਣਹਾਰਾ ॥ ਗੁਰ ਪਰਚੈ ਮਨੁ ਸਾਚਿ ਸਮਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੪੯॥
ਨਾਮ ਤਤੁ ਸਭ ਹੀ ਸਿਰਿ ਜਾਪੈ ॥ ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥ ਤਤੋ ਤਤੁ ਮਿਲੈ ਮਨੁ ਮਾਨੈ ॥ ਦੂਜਾ ਜਾਇ ਇਕਤੁ ਘਰਿ ਆਨੈ ॥ ਬੋਲੈ ਪਵਨਾ ਗਗਨੁ ਗਰਜੈ ॥ ਨਾਨਕ ਨਿਹਚਲੁ ਮਿਲਣੁ ਸਹਜੈ ॥੫੦॥
ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥ ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨੰ ॥ ਘਟਿ ਘਟਿ ਸੁੰਨ ਕਾ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥ ਜੋ ਜਨੁ ਨਾਮ ਨਿਰੰਜਨ ਰਾਤਾ ॥ ਨਾਨਕ ਸੋਈ ਪੁਰਖੁ ਬਿਧਾਤਾ ॥੫੧॥
ਸੁੰਨੋ ਸੁੰਨੁ ਕਹੈ ਸਭੁ ਕੋਈ ॥ ਅਨਹਤ ਸੁੰਨੁ ਕਹਾ ਤੇ ਹੋਈ ॥ ਅਨਹਤ ਸੁੰਨਿ ਰਤੇ ਸੇ ਕੈਸੇ ॥ ਜਿਸ ਤੇ ਉਪਜੇ ਤਿਸ ਹੀ ਜੈਸੇ ॥ ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥ ਨਾਨਕ ਗੁਰਮੁਖਿ ਮਨੁ ਸਮਝਾਹਿ ॥੫੨॥
ਨਉ ਸਰ ਸੁਭਰ ਦਸਵੈ ਪੂਰੇ ॥ ਤਹ ਅਨਹਤ ਸੁੰਨ ਵਜਾਵਹਿ ਤੂਰੇ ॥ ਸਾਚੈ ਰਾਚੇ ਦੇਖਿ ਹਜੂਰੇ ॥ ਘਟਿ ਘਟਿ ਸਾਚੁ ਰਹਿਆ ਭਰਪੂਰੇ ॥

Ang 943

pavan ara(n)bh satigur mat velaa ||
sabadh guroo surat dhun chelaa ||
akath kathaa le rahau niraalaa ||
naanak jug jug gur gopaalaa ||
ek sabadh jit kathaa veechaaree ||
gurmukh haumai agan nivaaree ||44||
main ke dha(n)t kiau khaieeaai saar ||
jit garab jai su kavan aahaar ||
hivai kaa ghar ma(n)dhar agan piraahan ||
kavan gufaa jit rahai avaahan ||
eit ut kis kau jaan samaavai ||
kavan dhiaan man maneh samaavai ||45||
hau hau mai mai vichahu khovai ||
dhoojaa meTai eko hovai ||
jag karaRaa manmukh gaavaar ||
sabadh kamaieeaai khaieeaai saar ||
a(n)tar baahar eko jaanai ||
naanak agan marai satigur kai bhaanai ||46||
sach bhai raataa garab nivaarai ||
eko jaataa sabadh veechaarai ||
sabadh vasai sach a(n)tar heeaa ||
tan man seetal ra(n)g ra(n)geeaa ||
kaam karodh bikh agan nivaare ||
naanak nadharee nadhar piaare ||47||
kavan mukh cha(n)dh hivai ghar chhaiaa ||
kavan mukh sooraj tapai tapaiaa ||
kavan mukh kaal johat nit rahai ||
kavan budh gurmukh pat rahai ||
kavan jodh jo kaal sa(n)ghaarai ||
bolai baanee naanak beechaarai ||48||
sabadh bhaakhat sas jot apaaraa ||
sas ghar soor vasai miTai a(n)dhiaaraa ||
sukh dhukh sam kar naam adhaaraa ||
aape paar utaaranahaaraa ||
gur parachai man saach samai ||
pranavat naanak kaal na khai ||49||
naam tat sabh hee sir jaapai ||
bin naavai dhukh kaal sa(n)taapai ||
tato tat milai man maanai ||
dhoojaa jai ikat ghar aanai ||
bolai pavanaa gagan garajai ||
naanak nihachal milan sahajai ||50||
a(n)tar su(n)na(n) baahar su(n)na(n) tirabhavan su(n)n masu(n)na(n) ||
chauthe su(n)nai jo nar jaanai taa kau paap na pu(n)na(n) ||
ghaT ghaT su(n)n kaa jaanai bheau || aadh purakh nira(n)jan dheau ||
jo jan naam nira(n)jan raataa ||
naanak soiee purakh bidhaataa ||51||
su(n)no su(n)n kahai sabh koiee ||
anahat su(n)n kahaa te hoiee ||
anahat su(n)n rate se kaise ||
jis te upaje tis hee jaise ||
oi janam na mareh na aaveh jaeh ||
naanak gurmukh man samajhaeh ||52||
nau sar subhar dhasavai poore ||
teh anahat su(n)n vajaaveh toore ||
saachai raache dhekh hajoore ||
ghaT ghaT saach rahiaa bharapoore ||