Sri Guru Granth Sahib

ਅੰਗ ੯੪੬

ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥ ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥੬੭॥
ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥ ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥ ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥
ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥੬੯॥
ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥
ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥
ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥ ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥
ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥

Ang 946

varan bhekh asaroopu su eko eko sabadh viddaanee ||
saach binaa soochaa ko naahee naanak akath kahaanee ||67||
kit kit bidh jag upajai purakhaa kit kit dhukh binas jaiee ||
haumai vich jag upajai purakhaa naam visariaai dhukh paiee ||
gurmukh hovai su giaan tat beechaarai haumai sabadh jalaae ||
tan man niramal niramal baanee saachai rahai samaae ||
naame naam rahai bairaagee saach rakhiaa ur dhaare ||
naanak bin naavai jog kadhe na hovai dhekhahu ridhai beechaare ||68||
gurmukh saach sabadh beechaarai koi ||
gurmukh sach baanee paragaT hoi ||
gurmukh man bheejai viralaa boojhai koi ||
gurmukh nij ghar vaasaa hoi ||
gurmukh jogee jugat pachhaanai ||
gurmukh naanak eko jaanai ||69||
bin satigur seve jog na hoiee ||
bin satigur bheTe mukat na koiee ||
bin satigur bheTe naam paiaa na jai ||
bin satigur bheTe mahaa dhukh pai ||
bin satigur bheTe mahaa garab gubaar ||
naanak bin gur muaa janam haar ||70||
gurmukh man jeetaa haumai maar ||
gurmukh saach rakhiaa ur dhaar ||
gurmukh jag jeetaa jamakaal maar bidhaar ||
gurmukh dharageh na aavai haar ||
gurmukh mel milaae suo jaanai ||
naanak gurmukh sabadh pachhaanai ||71||
sabadhai kaa nibeRaa sun too aaudhoo bin naavai jog na hoiee ||
naame raate anadhin maate naamai te sukh hoiee ||
naamai hee te sabh paragaT hovai naame sojhee paiee ||
bin naavai bhekh kareh bahutere sachai aap khuaaiee ||
satigur te naam paieeaai aaudhoo jog jugat taa hoiee ||
kar beechaar man dhekhahu naanak bin naavai mukat na hoiee ||72||
teree gat mit toohai jaaneh kiaa ko aakh vakhaanai ||
too aape gupataa aape paragaT aape sabh ra(n)g maanai ||
saadhik sidh guroo bahu chele khojat fireh furamaanai ||
maageh naam pai ieh bhikhiaa tere dharasan kau kurabaanai ||
abinaasee prabh khel rachaiaa gurmukh sojhee hoiee ||
naanak sabh jug aape varatai dhoojaa avar na koiee ||73||1||