ੴ ਸਤਿਗੁਰ ਪ੍ਰਸਾਦਿ ॥
ਰਾਮਕਲੀ ਕੀ ਵਾਰ ਮਹਲਾ ੩ ॥
ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥
ਸਲੋਕੁ ਮਃ ੩ ॥
ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸ ਨੋ ਲਾਏ ਭਾਉ ॥ ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥ ਹਉਮੈ ਏਹੋ ਬੀਜੁ ਹੈ ਸਹਸਾ ਗਇਆ ਵਿਲਾਇ ॥ ਨਾ ਕਿਛੁ ਬੀਜੇ ਨ ਉਗਵੈ ਜੋ ਬਖਸੇ ਸੋ ਖਾਇ ॥ ਅੰਭੈ ਸੇਤੀ ਅੰਭੁ ਰਲਿਆ ਬਹੁੜਿ ਨ ਨਿਕਸਿਆ ਜਾਇ ॥ ਨਾਨਕ ਗੁਰਮੁਖਿ ਚਲਤੁ ਹੈ ਵੇਖਹੁ ਲੋਕਾ ਆਇ ॥ ਲੋਕੁ ਕਿ ਵੇਖੈ ਬਪੁੜਾ ਜਿਸ ਨੋ ਸੋਝੀ ਨਾਹਿ ॥ ਜਿਸੁ ਵੇਖਾਲੇ ਸੋ ਵੇਖੈ ਜਿਸੁ ਵਸਿਆ ਮਨ ਮਾਹਿ ॥੧॥
ਮਃ ੩ ॥
ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥ ਦੁਖ ਵਿਚਿ ਜੰਮੈ ਦੁਖਿ ਮਰੈ ਹਉਮੈ ਕਰਤ ਵਿਹਾਇ ॥ ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥ ਜੋ ਦੇਵੈ ਤਿਸੈ ਨ ਜਾਣਈ ਦਿਤੇ ਕਉ ਲਪਟਾਇ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੨॥
ਮਃ ੩ ॥
ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥ ਸੁਖੈ ਏਹੁ ਬਿਬੇਕੁ ਹੈ ਅੰਤਰੁ ਨਿਰਮਲੁ ਹੋਇ ॥ ਅਗਿਆਨ ਕਾ ਭ੍ਰਮੁ ਕਟੀਐ ਗਿਆਨੁ ਪਰਾਪਤਿ ਹੋਇ ॥ ਨਾਨਕ ਏਕੋ ਨਦਰੀ ਆਇਆ ਜਹ ਦੇਖਾ ਤਹ ਸੋਇ ॥੩॥
ਪਉੜੀ ॥
ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ ॥ ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥ ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ ॥ ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥ ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥੧॥
ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ ॥
ਸਲੋਕੁ ॥
ਕਬੀਰ ਮਹਿਦੀ ਕਰਿ ਕੈ ਘਾਲਿਆ ਆਪੁ ਪੀਸਾਇ ਪੀਸਾਇ ॥ ਤੈ ਸਹ ਬਾਤ ਨ ਪੁਛੀਆ ਕਬਹੂ ਨ ਲਾਈ ਪਾਇ ॥੧॥
ਮਃ ੩ ॥
ਨਾਨਕ ਮਹਿਦੀ ਕਰਿ ਕੈ ਰਖਿਆ ਸੋ ਸਹੁ ਨਦਰਿ ਕਰੇਇ ॥ ਆਪੇ ਪੀਸੈ ਆਪੇ ਘਸੈ ਆਪੇ ਹੀ ਲਾਇ ਲਏਇ ॥ ਇਹੁ ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੨॥
ਪਉੜੀ ॥
ਵੇਕੀ ਸ੍ਰਿਸਟਿ ਉਪਾਈਅਨੁ ਸਭ ਹੁਕਮਿ ਆਵੈ ਜਾਇ ਸਮਾਹੀ ॥ ਆਪੇ ਵੇਖਿ ਵਿਗਸਦਾ ਦੂਜਾ ਕੋ ਨਾਹੀ ॥ ਜਿਉ ਭਾਵੈ ਤਿਉ ਰਖੁ ਤੂ ਗੁਰ ਸਬਦਿ ਬੁਝਾਹੀ ॥ ਸਭਨਾ ਤੇਰਾ ਜੋਰੁ ਹੈ ਜਿਉ ਭਾਵੈ ਤਿਵੈ ਚਲਾਹੀ ॥ ਤੁਧੁ ਜੇਵਡ ਮੈ ਨਾਹਿ ਕੋ ਕਿਸੁ ਆਖਿ ਸੁਣਾਈ ॥੨॥
ਸਲੋਕੁ ਮਃ ੩ ॥
ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥
ikOankaar satigur prasaadh ||
raamakalee kee vaar mahalaa teejaa ||
jodhai veerai poorabaanee kee dhunee ||
salok mahalaa teejaa ||
satigur sahajai dhaa khet hai jis no laae bhaau ||
naau beeje naau ugavai naame rahai samai ||
haumai eho beej hai sahasaa giaa vilai ||
naa kichh beeje na ugavai jo bakhase so khai ||
a(n)bhai setee a(n)bh raliaa bahuR na nikasiaa jai ||
naanak gurmukh chalat hai vekhahu lokaa aai ||
lok k vekhai bapuRaa jis no sojhee naeh ||
jis vekhaale so vekhai jis vasiaa man maeh ||1||
mahalaa teejaa ||
manmukh dhukh kaa khet hai dhukh beeje dhukh khai ||
dhukh vich ja(n)mai dhukh marai haumai karat vihai ||
aavan jaan na sujhiee a(n)dhaa a(n)dh kamai ||
jo dhevai tisai na jaaniee dhite kau lapaTai ||
naanak poorab likhiaa kamaavanaa avar na karanaa jai ||2||
mahalaa teejaa ||
satigur miliaai sadhaa sukh jis no aape mele soi ||
sukhai eh bibek hai a(n)tar niramal hoi ||
agiaan kaa bhram kaTeeaai giaan paraapat hoi ||
naanak eko nadharee aaiaa jeh dhekhaa teh soi ||3||
pauRee ||
sachai takhat rachaiaa baisan kau jaa(n)iee ||
sabh kichh aape aap hai gur sabadh sunaiee ||
aape kudharat saajeean kar mahal saraiee ||
cha(n)dh sooraj dhui chaanane pooree banat banaiee ||
aape vekhai sune aap gur sabadh dhiaaiee ||1||
vaahu vaahu sache paatisaeh too sachee naiee ||1|| rahaau ||
salok ||
kabeer mahidhee kar kai ghaaliaa aap peesai peesai ||
tai seh baat na puchheeaa kabahoo na laiee pai ||1||
mahalaa teejaa ||
naanak mahidhee kar kai rakhiaa so sahu nadhar karei ||
aape peesai aape ghasai aape hee lai lei ||
eih piram piaalaa khasam kaa jai bhaavai tai dhei ||2||
pauRee ||
vekee sirasaT upaieean sabh hukam aavai jai samaahee ||
aape vekh vigasadhaa dhoojaa ko naahee ||
jiau bhaavai tiau rakh too gur sabadh bujhaahee ||
sabhanaa teraa jor hai jiau bhaavai tivai chalaahee ||
tudh jevadd mai naeh ko kis aakh sunaiee ||2||
salok mahalaa teejaa ||
bharam bhulaiee sabh jag firee faavee hoiee bhaal ||