ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥ ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥੧॥
ਮਃ ੩ ॥
ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥ ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥ ਭਰਮੁ ਗਇਆ ਤਾ ਜਾਗਿਆ ਚੂਕਾ ਅਗਿਆਨ ਅੰਧਾਰੁ ॥ ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥ ਸਦਾ ਰਵੈ ਪਿਰੁ ਆਪਣਾ ਸੋਭਾਵੰਤੀ ਨਾਰਿ ॥ ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥ ਬਿਨੁ ਹਰਿ ਭਗਤੀ ਸੀਗਾਰੁ ਕਰਹਿ ਨਿਤ ਜੰਮਹਿ ਹੋਇ ਖੁਆਰੁ ॥ ਸੈਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥ ਨਾਨਕ ਸਚਾ ਏਕੁ ਹੈ ਦੁਹੁ ਵਿਚਿ ਹੈ ਸੰਸਾਰੁ ॥ ਚੰਗੈ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ ॥੨॥
ਮਃ ੩ ॥
ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਜਾਇ ॥ ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੩॥
ਪਉੜੀ ॥
ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ ਸਭਿ ਧਾਵਹਿ ॥ ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥ ਸਦਾ ਸਦਾ ਹਰਿ ਧਿਆਈਐ ਗੁਰਮੁਖਿ ਸੁਖੁ ਪਾਵਹਿ ॥ ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥ ਸਚਾ ਗਹਿਰ ਗੰਭੀਰੁ ਹੈ ਗੁਰ ਸਬਦਿ ਬੁਝਾਈ ॥੮॥
ਸਲੋਕ ਮਃ ੩ ॥
ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥ ਨਾਨਕ ਹੁਕਮੈ ਜੋ ਬੁਝੈ ਸੋ ਫਲੁ ਪਾਏ ਸਚੁ ॥ ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੂਝੈ ਸਚੁ ॥ ਨਾਨਕ ਹਰਿ ਕਾ ਭਾਣਾ ਮੰਨੇ ਸੋ ਭਗਤੁ ਹੋਇ ਵਿਣੁ ਮੰਨੇ ਕਚੁ ਨਿਕਚੁ ॥੧॥
ਮਃ ੩ ॥
ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਓਇ ਥਾਉ ਕੁਥਾਉ ਨ ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥ ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ ॥ ਅਗੈ ਦਰਗਹ ਲੇਖੈ ਮੰਗਿਐ ਮਾਰਿ ਖੁਆਰੁ ਕੀਚਹਿ ਕੂੜਿਆਰ ॥ ਏਹ ਕੂੜੈ ਕੀ ਮਲੁ ਕਿਉ ਉਤਰੈ ਕੋਈ ਕਢਹੁ ਇਹੁ ਵੀਚਾਰੁ ॥ ਸਤਿਗੁਰੁ ਮਿਲੈ ਤਾ ਨਾਮੁ ਦਿੜਾਏ ਸਭਿ ਕਿਲਵਿਖ ਕਟਣਹਾਰੁ ॥ ਨਾਮੁ ਜਪੇ ਨਾਮੋ ਆਰਾਧੇ ਤਿਸੁ ਜਨ ਕਉ ਕਰਹੁ ਸਭਿ ਨਮਸਕਾਰੁ ॥
jiau baisa(n)tar dhaat sudh hoi tiau har kaa bhau dhuramat mail gavai ||
naanak te jan sohane jo rate har ra(n)g lai ||1||
mahalaa teejaa ||
raamakalee raam man vasiaa taa baniaa seegaar ||
gur kai sabadh kamal bigasiaa taa saupiaa bhagat bha(n)ddaar ||
bharam giaa taa jaagiaa chookaa agiaan a(n)dhaar ||
tis no roop at agalaa jis har naal piaar ||
sadhaa ravai pir aapanaa sobhaava(n)tee naar ||
manmukh seegaar na jaananee jaasan janam sabh haar ||
bin har bhagatee seegaar kareh nit ja(n)meh hoi khuaar ||
saisaarai vich sobh na painee agai j kare su jaanai karataar ||
naanak sachaa ek hai dhuh vich hai sa(n)saar ||
cha(n)gai ma(n)dhai aap laian so karan j aap karaae karataar ||2||
mahalaa teejaa ||
bin satigur seve saa(n)t na aaviee dhoojee naahee jai ||
je bahuteraa locheeaai vin karamaa paiaa na jai ||
a(n)tar lobh vikaar hai dhoojai bhai khuaai ||
tin ja(n)man maran na chukiee haumai vich dhukh pai ||
jinee satigur siau chit laiaa so khaalee koiee naeh ||
tin jam kee talab na hoviee naa oi dhukh sahaeh ||
naanak gurmukh ubare sachai sabadh samaeh ||3||
pauRee ||
aap alipat sadhaa rahai hor dha(n)dhai sabh dhaaveh ||
aap nihachal achal hai hor aaveh jaaveh ||
sadhaa sadhaa har dhiaaieeaai gurmukh sukh paaveh ||
nij ghar vaasaa paieeaai sach sifat samaaveh ||
sachaa gahir ga(n)bheer hai gur sabadh bujhaiee ||8||
salok mahalaa teejaa ||
sachaa naam dhiaai too sabho varatai sach ||
naanak hukamai jo bujhai so fal paae sach ||
kathanee badhanee karataa firai hukam na boojhai sach ||
naanak har kaa bhaanaa ma(n)ne so bhagat hoi vin ma(n)ne kach nikach ||1||
mahalaa teejaa ||
manmukh bol na jaananee onaa a(n)dhar kaam karodh aha(n)kaar ||
oi thaau kuthaau na jaananee un a(n)tar lobh vikaar ||
oi aapanai suaai aai beh galaa kareh onaa maare jam ja(n)dhaar ||
agai dharageh lekhai ma(n)giaai maar khuaar keecheh kooRiaar ||
eh kooRai kee mal kiau utarai koiee kaddahu ih veechaar ||
satigur milai taa naam dhiRaae sabh kilavikh kaTanahaar ||
naam jape naamo aaraadhe tis jan kau karahu sabh namasakaar ||