ਵਿਣੁ ਗੁਰ ਪੀਰੈ ਕੋ ਥਾਇ ਨ ਪਾਈ ॥ ਰਾਹੁ ਦਸਾਇ ਓਥੈ ਕੋ ਜਾਇ ॥ ਕਰਣੀ ਬਾਝਹੁ ਭਿਸਤਿ ਨ ਪਾਇ ॥ ਜੋਗੀ ਕੈ ਘਰਿ ਜੁਗਤਿ ਦਸਾਈ ॥ ਤਿਤੁ ਕਾਰਣਿ ਕਨਿ ਮੁੰਦ੍ਰਾ ਪਾਈ ॥ ਮੁੰਦ੍ਰਾ ਪਾਇ ਫਿਰੈ ਸੰਸਾਰਿ ॥ ਜਿਥੈ ਕਿਥੈ ਸਿਰਜਣਹਾਰੁ ॥ ਜੇਤੇ ਜੀਅ ਤੇਤੇ ਵਾਟਾਊ ॥ ਚੀਰੀ ਆਈ ਢਿਲ ਨ ਕਾਊ ॥ ਏਥੈ ਜਾਣੈ ਸੁ ਜਾਇ ਸਿਞਾਣੈ ॥ ਹੋਰੁ ਫਕੜੁ ਹਿੰਦੂ ਮੁਸਲਮਾਣੈ ॥ ਸਭਨਾ ਕਾ ਦਰਿ ਲੇਖਾ ਹੋਇ ॥ ਕਰਣੀ ਬਾਝਹੁ ਤਰੈ ਨ ਕੋਇ ॥ ਸਚੋ ਸਚੁ ਵਖਾਣੈ ਕੋਇ ॥ ਨਾਨਕ ਅਗੈ ਪੁਛ ਨ ਹੋਇ ॥੨॥
ਪਉੜੀ ॥
ਹਰਿ ਕਾ ਮੰਦਰੁ ਆਖੀਐ ਕਾਇਆ ਕੋਟੁ ਗੜੁ ॥ ਅੰਦਰਿ ਲਾਲ ਜਵੇਹਰੀ ਗੁਰਮੁਖਿ ਹਰਿ ਨਾਮੁ ਪੜੁ ॥ ਹਰਿ ਕਾ ਮੰਦਰੁ ਸਰੀਰੁ ਅਤਿ ਸੋਹਣਾ ਹਰਿ ਹਰਿ ਨਾਮੁ ਦਿੜੁ ॥ ਮਨਮੁਖ ਆਪਿ ਖੁਆਇਅਨੁ ਮਾਇਆ ਮੋਹ ਨਿਤ ਕੜੁ ॥ ਸਭਨਾ ਸਾਹਿਬੁ ਏਕੁ ਹੈ ਪੂਰੈ ਭਾਗਿ ਪਾਇਆ ਜਾਈ ॥੧੧॥
ਸਲੋਕ ਮਃ ੧ ॥
ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥
ਮਃ ੧ ॥
ਸੋ ਗਿਰਹੀ ਜੋ ਨਿਗ੍ਰਹੁ ਕਰੈ ॥ ਜਪੁ ਤਪੁ ਸੰਜਮੁ ਭੀਖਿਆ ਕਰੈ ॥ ਪੁੰਨ ਦਾਨ ਕਾ ਕਰੇ ਸਰੀਰੁ ॥ ਸੋ ਗਿਰਹੀ ਗੰਗਾ ਕਾ ਨੀਰੁ ॥ ਬੋਲੈ ਈਸਰੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੨॥
ਮਃ ੧ ॥
ਸੋ ਅਉਧੂਤੀ ਜੋ ਧੂਪੈ ਆਪੁ ॥ ਭਿਖਿਆ ਭੋਜਨੁ ਕਰੈ ਸੰਤਾਪੁ ॥ ਅਉਹਠ ਪਟਣ ਮਹਿ ਭੀਖਿਆ ਕਰੈ ॥ ਸੋ ਅਉਧੂਤੀ ਸਿਵ ਪੁਰਿ ਚੜੈ ॥ ਬੋਲੈ ਗੋਰਖੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੩॥
ਮਃ ੧ ॥
ਸੋ ਉਦਾਸੀ ਜਿ ਪਾਲੇ ਉਦਾਸੁ ॥ ਅਰਧ ਉਰਧ ਕਰੇ ਨਿਰੰਜਨ ਵਾਸੁ ॥ ਚੰਦ ਸੂਰਜ ਕੀ ਪਾਏ ਗੰਢਿ ॥ ਤਿਸੁ ਉਦਾਸੀ ਕਾ ਪੜੈ ਨ ਕੰਧੁ ॥ ਬੋਲੈ ਗੋਪੀ ਚੰਦੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੪॥
ਮਃ ੧ ॥
ਸੋ ਪਾਖੰਡੀ ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ ਝਰਣਾ ॥
vin gur peerai ko thai na paiee ||
raahu dhasai othai ko jai ||
karanee baajhahu bhisat na pai ||
jogee kai ghar jugat dhasaiee ||
tit kaaran kan mu(n)dhraa paiee ||
mu(n)dhraa pai firai sa(n)saar ||
jithai kithai sirajanahaar ||
jete jeea tete vaaTaauoo ||
cheeree aaiee ddil na kaauoo ||
ethai jaanai su jai sin(j)aanai ||
hor fakaR hi(n)dhoo musalamaanai ||
sabhanaa kaa dhar lekhaa hoi ||
karanee baajhahu tarai na koi ||
sacho sach vakhaanai koi ||
naanak agai puchh na hoi ||2||
pauRee ||
har kaa ma(n)dhar aakheeaai kaiaa koT gaR ||
a(n)dhar laal javeharee gurmukh har naam paR ||
har kaa ma(n)dhar sareer at sohanaa har har naam dhiR ||
manmukh aap khuaaian maiaa moh nit kaR ||
sabhanaa saahib ek hai poorai bhaag paiaa jaiee ||11||
salok mahalaa pehilaa ||
naa sat dhukheeaa naa sat sukheeaa naa sat paanee ja(n)t fireh ||
naa sat moo(n)dd muddaiee kesee naa sat paRiaa dhes fireh ||
naa sat rukhee birakhee pathar aap tachhaaveh dhukh saheh ||
naa sat hasatee badhe sa(n)gal naa sat gaiee ghaahu chareh ||
jis hath sidh dhevai je soiee jis no dhei tis aai milai ||
naanak taa kau milai vaddaiee jis ghaT bheetar sabadh ravai ||
sabh ghaT mere hau sabhanaa a(n)dhar jiseh khuaaiee tis kaun kahai ||
jiseh dhikhaalaa vaaTaRee tiseh bhulaavai kaun ||
jiseh bhulaiee pa(n)dh sir tiseh dhikhaavai kaun ||1||
mahalaa pehilaa ||
so girahee jo nigrahu karai ||
jap tap sa(n)jam bheekhiaa karai ||
pu(n)n dhaan kaa kare sareer ||
so girahee ga(n)gaa kaa neer ||
bolai ieesar sat saroop ||
param ta(n)t meh rekh na roop ||2||
mahalaa pehilaa ||
so aaudhootee jo dhoopai aap ||
bhikhiaa bhojan karai sa(n)taap ||
aauhaTh paTan meh bheekhiaa karai ||
so aaudhootee siv pur chaRai ||
bolai gorakh sat saroop ||
param ta(n)t meh rekh na roop ||3||
mahalaa pehilaa ||
so udhaasee j paale udhaas ||
aradh uradh kare nira(n)jan vaas ||
cha(n)dh sooraj kee paae ga(n)dd ||
tis udhaasee kaa paRai na ka(n)dh ||
bolai gopee cha(n)dh sat saroop ||
param ta(n)t meh rekh na roop ||4||
mahalaa pehilaa ||
so paakha(n)ddee j kaiaa pakhaale ||
kaiaa kee agan braham parajaale ||
supanai bi(n)dh na dheiee jharanaa ||