ਪਉੜੀ ॥
ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥
ਸਲੋਕ ਮਃ ੧ ॥
ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥ ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ ॥ ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ॥ ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥੧॥
ਮਃ ੧ ॥
ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ ॥ ਹਲੁ ਹਲੇਮੀ ਹਾਲੀ ਚਿਤੁ ਚੇਤਾ ਵਤ੍ਰ ਵਖਤ ਸੰਜੋਗੁ ॥ ਨਾਉ ਬੀਜੁ ਬਖਸੀਸ ਬੋਹਲ ਦੁਨੀਆ ਸਗਲ ਦਰੋਗ ॥ ਨਾਨਕ ਨਦਰੀ ਕਰਮੁ ਹੋਇ ਜਾਵਹਿ ਸਗਲ ਵਿਜੋਗ ॥੨॥
ਪਉੜੀ ॥
ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥ ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥ ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥ ਅੰਤਰਿ ਪਰਗਾਸੁ ਘਟਿ ਚਾਨਣਾ ਹਰਿ ਲਧਾ ਟੋਲੈ ॥ ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥੧੭॥
ਸਲੋਕ ਮਃ ੨ ॥
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥ ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥ ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥ ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥ ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥
ਮਃ ੧ ॥
ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥ ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥ ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥ ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥
ਪਉੜੀ ॥
ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥ ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥ ਸਭੁ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥ ਅੰਤਰਿ ਤ੍ਰਿਸਨਾ ਮਰਿ ਗਈ ਹਰਿ ਗੁਣ ਗਾਵੀਤਾ ॥ ਆਪੇ ਮੇਲਿ ਮਿਲਾਇਅਨੁ ਆਪੇ ਦੇਇ ਬੁਝਾਈ ॥੧੮॥
ਸਲੋਕ ਮਃ ੧ ॥
ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥
pauRee ||
kaiaa a(n)dhar gaR koT hai sabh dhisa(n)tar dhesaa ||
aape taaRee laieean sabh meh paravesaa ||
aape sirasaT saajeean aap gupat rakhesaa ||
gur sevaa te jaaniaa sach paragaTe’eesaa ||
sabh kichh sacho sach hai gur sojhee paiee ||16||
salok mahalaa pehilaa ||
saavan raat ahaaR dhih kaam karodh dhui khet ||
lab vatr dharog beeau haalee raahak het ||
hal beechaar vikaar man hukamee khaTe khai ||
naanak lekhai ma(n)giaai aaut janedhaa jai ||1||
mahalaa pehilaa ||
bhau bhui pavit paanee sat sa(n)tokh baledh ||
hal halemee haalee chit chetaa vatr vakhat sa(n)jog ||
naau beej bakhasees bohal dhuneeaa sagal dharog ||
naanak nadharee karam hoi jaaveh sagal vijog ||2||
pauRee ||
manmukh moh gubaar hai dhoojai bhai bolai ||
dhoojai bhai sadhaa dhukh hai nit neer virolai ||
gurmukh naam dhiaaieeaai math tat kaddolai ||
a(n)tar paragaas ghaT chaananaa har ladhaa Tolai ||
aape bharam bhulaidhaa kichh kahan na jaiee ||17||
salok mahalaa doojaa ||
naanak chi(n)taa mat karahu chi(n)taa tis hee hei ||
jal meh ja(n)t upaian tinaa bh rojee dhei ||
othai haT na chaliee naa ko kiras karei ||
saudhaa mool na hoviee naa ko le na dhei ||
jeeaa kaa aahaar jeea khaanaa eh karei ||
vich upaae sairaa tinaa bh saar karei ||
naanak chi(n)taa mat karahu chi(n)taa tis hee hei ||1||
mahalaa pehilaa ||
naanak ih jeeau machhulee jheevar tirasanaa kaal ||
manooaa a(n)dh na chetiee paRai achi(n)taa jaal ||
naanak chit achet hai chi(n)taa badhaa jai ||
nadhar kare je aapanee taa aape le milai ||2||
pauRee ||
se jan saache sadhaa sadhaa jinee har ras peetaa ||
gurmukh sachaa man vasai sach saudhaa keetaa ||
sabh kichh ghar hee maeh hai vaddabhaagee leetaa ||
a(n)tar tirasanaa mar giee har gun gaaveetaa ||
aape mel milaian aape dhei bujhaiee ||18||
salok mahalaa pehilaa ||
vel pi(n)n(j)aiaa kat vunaiaa ||
kaT kuT kar khu(n)b chaRaiaa ||
lohaa vadde dharajee paaRe sooiee dhaagaa seevai ||
eiau pat paaTee sifatee seepai naanak jeevat jeevai ||
hoi puraanaa kapaR paaTai sooiee dhaagaa ga(n)ddai ||
maahu pakh kih chalai naahee ghaRee muhat kichh ha(n)ddai ||