ਮਃ ੫ ॥
ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥
ਪਉੜੀ ॥
ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥
ਸਲੋਕੁ ਮਃ ੫ ॥
ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥ ਧੰਨੁ ਸੁ ਜੰਤ ਸੁਹਾਵੜੇ ਜੋ ਗੁਰਮੁਖਿ ਜਪਦੇ ਨਾਉ ॥ ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਸਦ ਬਲਿਹਾਰੈ ਜਾਉ ॥ ਤਿਨ ਕੀ ਧੂੜਿ ਹਮ ਬਾਛਦੇ ਕਰਮੀ ਪਲੈ ਪਾਇ ॥ ਜੋ ਰਤੇ ਰੰਗਿ ਗੋਵਿਦ ਕੈ ਹਉ ਤਿਨ ਬਲਿਹਾਰੈ ਜਾਉ ॥ ਆਖਾ ਬਿਰਥਾ ਜੀਅ ਕੀ ਹਰਿ ਸਜਣੁ ਮੇਲਹੁ ਰਾਇ ॥ ਗੁਰਿ ਪੂਰੈ ਮੇਲਾਇਆ ਜਨਮ ਮਰਣ ਦੁਖੁ ਜਾਇ ॥ ਜਨ ਨਾਨਕ ਪਾਇਆ ਅਗਮ ਰੂਪੁ ਅਨਤ ਨ ਕਾਹੂ ਜਾਇ ॥੧॥
ਮਃ ੫ ॥
ਧੰਨੁ ਸੁ ਵੇਲਾ ਘੜੀ ਧੰਨੁ ਧਨੁ ਮੂਰਤੁ ਪਲੁ ਸਾਰੁ ॥ ਧੰਨੁ ਸੁ ਦਿਨਸੁ ਸੰਜੋਗੜਾ ਜਿਤੁ ਡਿਠਾ ਗੁਰ ਦਰਸਾਰੁ ॥ ਮਨ ਕੀਆ ਇਛਾ ਪੂਰੀਆ ਹਰਿ ਪਾਇਆ ਅਗਮ ਅਪਾਰੁ ॥ ਹਉਮੈ ਤੁਟਾ ਮੋਹੜਾ ਇਕੁ ਸਚੁ ਨਾਮੁ ਆਧਾਰੁ ॥ ਜਨੁ ਨਾਨਕੁ ਲਗਾ ਸੇਵ ਹਰਿ ਉਧਰਿਆ ਸਗਲ ਸੰਸਾਰੁ ॥੨॥
ਪਉੜੀ ॥
ਸਿਫਤਿ ਸਲਾਹਣੁ ਭਗਤਿ ਵਿਰਲੇ ਦਿਤੀਅਨੁ ॥ ਸਉਪੇ ਜਿਸੁ ਭੰਡਾਰ ਫਿਰਿ ਪੁਛ ਨ ਲੀਤੀਅਨੁ ॥ ਜਿਸ ਨੋ ਲਗਾ ਰੰਗੁ ਸੇ ਰੰਗਿ ਰਤਿਆ ॥ ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥ ਓਨਾ ਪਿਛੈ ਜਗੁ ਭੁੰਚੈ ਭੋਗਈ ॥ ਓਨਾ ਪਿਆਰਾ ਰਬੁ ਓਨਾਹਾ ਜੋਗਈ ॥ ਜਿਸੁ ਮਿਲਿਆ ਗੁਰੁ ਆਇ ਤਿਨਿ ਪ੍ਰਭੁ ਜਾਣਿਆ ॥ ਹਉ ਬਲਿਹਾਰੀ ਤਿਨ ਜਿ ਖਸਮੈ ਭਾਣਿਆ ॥੪॥
ਸਲੋਕ ਮਃ ੫ ॥
ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥ ਹਰਿ ਇਕੋ ਮੇਰਾ ਸਜਣੋ ਹਰਿ ਇਕਸੈ ਨਾਲਿ ਮੈ ਸੰਗੁ ॥ ਹਰਿ ਇਕਸੈ ਨਾਲਿ ਮੈ ਗੋਸਟੇ ਮੁਹੁ ਮੈਲਾ ਕਰੈ ਨ ਭੰਗੁ ॥ ਜਾਣੈ ਬਿਰਥਾ ਜੀਅ ਕੀ ਕਦੇ ਨ ਮੋੜੈ ਰੰਗੁ ॥ ਹਰਿ ਇਕੋ ਮੇਰਾ ਮਸਲਤੀ ਭੰਨਣ ਘੜਨ ਸਮਰਥੁ ॥ ਹਰਿ ਇਕੋ ਮੇਰਾ ਦਾਤਾਰੁ ਹੈ ਸਿਰਿ ਦਾਤਿਆ ਜਗ ਹਥੁ ॥ ਹਰਿ ਇਕਸੈ ਦੀ ਮੈ ਟੇਕ ਹੈ ਜੋ ਸਿਰਿ ਸਭਨਾ ਸਮਰਥੁ ॥ ਸਤਿਗੁਰਿ ਸੰਤੁ ਮਿਲਾਇਆ ਮਸਤਕਿ ਧਰਿ ਕੈ ਹਥੁ ॥
mahalaa panjavaa ||
vin tudh hor j ma(n)ganaa sir dhukhaa kai dhukh ||
dheh naam sa(n)tokheeaa utarai man kee bhukh ||
gur van tin hariaa keetiaa naanak kiaa manukh ||2||
pauRee ||
so aaisaa dhaataar manahu na veesarai ||
ghaRee na muhat chasaa tis bin naa sarai ||
a(n)tar baahar sa(n)g kiaa ko luk karai ||
jis pat rakhai aap so bhavajal tarai ||
bhagat giaanee tapaa jis kirapaa karai ||
so pooraa paradhaan jis no bal dharai ||
jiseh jaraae aap soiee ajar jarai ||
tis hee miliaa sach ma(n)tr gur man dharai ||3||
salok mahalaa panjavaa ||
dha(n)nu su raag sura(n)gaRe aalaapat sabh tikh jai ||
dha(n)nu su ja(n)t suhaavaRe jo gurmukh japadhe naau ||
jinee ik man ik araadhiaa tin sadh balihaarai jaau ||
tin kee dhooR ham baachhadhe karamee palai pai ||
jo rate ra(n)g govidh kai hau tin balihaarai jaau ||
aakhaa birathaa jeea kee har sajan melahu rai ||
gur poorai melaiaa janam maran dhukh jai ||
jan naanak paiaa agam roop anat na kaahoo jai ||1||
mahalaa panjavaa ||
dha(n)nu su velaa ghaRee dha(n)n dhan moorat pal saar ||
dha(n)nu su dhinas sa(n)jogaRaa jit ddiThaa gur dharasaar ||
man keeaa ichhaa pooreeaa har paiaa agam apaar ||
haumai tuTaa mohaRaa ik sach naam aadhaar ||
jan naanak lagaa sev har udhariaa sagal sa(n)saar ||2||
pauRee ||
sifat salaahan bhagat virale dhiteean ||
saupe jis bha(n)ddaar fir puchh na leeteean ||
jis no lagaa ra(n)g se ra(n)g ratiaa ||
onaa iko naam adhaar ikaa un bhatiaa ||
onaa pichhai jag bhu(n)chai bhogiee ||
onaa piaaraa rab onaahaa jogiee ||
jis miliaa gur aai tin prabh jaaniaa ||
hau balihaaree tin j khasamai bhaaniaa ||4||
salok mahalaa panjavaa ||
har ikasai naal mai dhosatee har ikasai naal mai ra(n)g ||
har iko meraa sajano har ikasai naal mai sa(n)g ||
har ikasai naal mai gosaTe muh mailaa karai na bha(n)g ||
jaanai birathaa jeea kee kadhe na moRai ra(n)g ||
har iko meraa masalatee bha(n)nan ghaRan samarath ||
har iko meraa dhaataar hai sir dhaatiaa jag hath ||
har ikasai dhee mai Tek hai jo sir sabhanaa samarath ||
satigur sa(n)t milaiaa masatak dhar kai hath ||