ਵਡਾ ਸਾਹਿਬੁ ਗੁਰੂ ਮਿਲਾਇਆ ਜਿਨਿ ਤਾਰਿਆ ਸਗਲ ਜਗਤੁ ॥ ਮਨ ਕੀਆ ਇਛਾ ਪੂਰੀਆ ਪਾਇਆ ਧੁਰਿ ਸੰਜੋਗ ॥ ਨਾਨਕ ਪਾਇਆ ਸਚੁ ਨਾਮੁ ਸਦ ਹੀ ਭੋਗੇ ਭੋਗ ॥੧॥
ਮਃ ੫ ॥
ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧੁ ॥ ਵੇਖਦਿਆ ਹੀ ਭਜਿ ਜਾਨਿ ਕਦੇ ਨ ਪਾਇਨਿ ਬੰਧੁ ॥ ਜਿਚਰੁ ਪੈਨਨਿ ਖਾਵਨੑੇ ਤਿਚਰੁ ਰਖਨਿ ਗੰਢੁ ॥ ਜਿਤੁ ਦਿਨਿ ਕਿਛੁ ਨ ਹੋਵਈ ਤਿਤੁ ਦਿਨਿ ਬੋਲਨਿ ਗੰਧੁ ॥ ਜੀਅ ਕੀ ਸਾਰ ਨ ਜਾਣਨੀ ਮਨਮੁਖ ਅਗਿਆਨੀ ਅੰਧੁ ॥ ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥ ਅੰਧੇ ਆਪੁ ਨ ਜਾਣਨੀ ਫਕੜੁ ਪਿਟਨਿ ਧੰਧੁ ॥ ਝੂਠੈ ਮੋਹਿ ਲਪਟਾਇਆ ਹਉ ਹਉ ਕਰਤ ਬਿਹੰਧੁ ॥ ਕ੍ਰਿਪਾ ਕਰੇ ਜਿਸੁ ਆਪਣੀ ਧੁਰਿ ਪੂਰਾ ਕਰਮੁ ਕਰੇਇ ॥ ਜਨ ਨਾਨਕ ਸੇ ਜਨ ਉਬਰੇ ਜੋ ਸਤਿਗੁਰ ਸਰਣਿ ਪਰੇ ॥੨॥
ਪਉੜੀ ॥
ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥ ਜਿਨੀ ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥ ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥ ਦਿਸੈ ਸਚਾ ਮਹਲੁ ਖੁਲੈ ਭਰਮ ਤਾਕੁ ॥ ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੈ ਧਾਕੁ ॥ ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥ ਨਉ ਨਿਧਿ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥ ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥੫॥
ਸਲੋਕ ਮਃ ੫ ॥
ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥ ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥ ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥ ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ ਵਿਹੂਣੀ ॥ ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੂਣੀ ॥ ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ ਨਾਹੀ ਦੋਸਾ ॥ ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥ ਸਾਈ ਸੋੁਹਾਗਣਿ ਸਾਈ ਭਾਗਣਿ ਜੈ ਪਿਰਿ ਕਿਰਪਾ ਧਾਰੀ ॥ ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥ ਕਰਮਹੀਣ ਧਨ ਕਰੈ ਬਿਨੰਤੀ ਕਦਿ ਨਾਨਕ ਆਵੈ ਵਾਰੀ ॥ ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥੧॥
ਮਃ ੫ ॥
ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥ ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥ ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥ ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ ॥ ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥ ਅਠੇ ਪਹਰ ਇਕਤੈ ਲਿਵੈ ਮੰਨੇਨਿ ਹੁਕਮੁ ਅਪਾਰੁ ॥
vaddaa saahib guroo milaiaa jin taariaa sagal jagat ||
man keeaa ichhaa pooreeaa paiaa dhur sa(n)jog ||
naanak paiaa sach naam sadh hee bhoge bhog ||1||
mahalaa panjavaa ||
manmukhaa keree dhosatee maiaa kaa sanaba(n)dh ||
vekhadhiaa hee bhaj jaan kadhe na pain ba(n)dh ||
jichar painan khaavan(h)e tichar rakhan ga(n)dd ||
jit dhin kichh na hoviee tit dhin bolan ga(n)dh ||
jeea kee saar na jaananee manmukh agiaanee a(n)dh ||
kooRaa ga(n)dd na chaliee chikaR pathar ba(n)dh ||
a(n)dhe aap na jaananee fakaR piTan dha(n)dh ||
jhooThai moh lapaTaiaa hau hau karat biha(n)dh ||
kirapaa kare jis aapanee dhur pooraa karam karei ||
jan naanak se jan ubare jo satigur saran pare ||2||
pauRee ||
jo rate dheedhaar seiee sach haak ||
jinee jaataa khasam kiau labhai tinaa khaak ||
man mailaa vekaar hovai sa(n)g paak ||
dhisai sachaa mahal khulai bharam taak ||
jiseh dhikhaale mahal tis na milai dhaak ||
man tan hoi nihaal bi(n)dhak nadhar jhaak ||
nau nidh naam nidhaan gur kai sabadh laag ||
tisai milai sa(n)t khaak masatak jisai bhaag ||5||
salok mahalaa panjavaa ||
haranaakhee koo sach vain sunaiee jo tau kare udhaaran ||
su(n)dhar bachan tum sunahu chhabeelee pir taiddaa man saadhaaran ||
dhurajan setee neh rachaio dhas vikhaa mai kaaran ||
uoonee naahee jhoonee naahee naahee kisai vihoonee ||
pir chhail chhabeelaa chhadd gavaio dhuramat karam vihoonee ||
naa hau bhulee naa hau chukee naa mai naahee dhosaa ||
jit hau laiee tit hau lagee too sun sach sa(n)dhesaa ||
saiee suohaagan saiee bhaagan jai pir kirapaa dhaaree ||
pir aaugan tis ke sabh gavaae gal setee lai savaaree ||
karamaheen dhan karai bina(n)tee kadh naanak aavai vaaree ||
sabh suhaagan maaneh raleeaa ik dhevahu raat muraaree ||1||
mahalaa panjavaa ||
kaahe man too ddolataa har manasaa pooranahaar ||
satigur purakh dhiaai too sabh dhukh visaaranahaar ||
har naamaa aaraadh man sabh kilavikh jaeh vikaar ||
jin kau poorab likhiaa tin ra(n)g lagaa nira(n)kaar ||
onee chhaddiaa maiaa suaavaRaa dhan sa(n)chiaa naam apaar ||
aThe pahar ikatai livai ma(n)nen hukam apaar ||