ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥
ਪਉੜੀ ॥
ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥ ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥ ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ ॥ ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥ ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥ ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ ॥ ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥ ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥੬॥
ਸਲੋਕ ਮਃ ੫ ॥
ਅੰਦਰਹੁ ਅੰਨਾ ਬਾਹਰਹੁ ਅੰਨਾ ਕੂੜੀ ਕੂੜੀ ਗਾਵੈ ॥ ਦੇਹੀ ਧੋਵੈ ਚਕ੍ਰ ਬਣਾਏ ਮਾਇਆ ਨੋ ਬਹੁ ਧਾਵੈ ॥ ਅੰਦਰਿ ਮੈਲੁ ਨ ਉਤਰੈ ਹਉਮੈ ਫਿਰਿ ਫਿਰਿ ਆਵੈ ਜਾਵੈ ॥ ਨੀਂਦ ਵਿਆਪਿਆ ਕਾਮਿ ਸੰਤਾਪਿਆ ਮੁਖਹੁ ਹਰਿ ਹਰਿ ਕਹਾਵੈ ॥ ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹ ਕੁਟੇ ਕਿਆ ਫਲੁ ਪਾਵੈ ॥ ਹੰਸਾ ਵਿਚਿ ਬੈਠਾ ਬਗੁ ਨ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ ॥ ਜਾ ਹੰਸ ਸਭਾ ਵੀਚਾਰੁ ਕਰਿ ਦੇਖਨਿ ਤਾ ਬਗਾ ਨਾਲਿ ਜੋੜੁ ਕਦੇ ਨ ਆਵੈ ॥ ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ ॥ ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ ॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਕਿਸੁ ਦੋਸੁ ਦਿਚੈ ਜਾ ਹਰਿ ਏਵੈ ਭਾਵੈ ॥ ਸਤਿਗੁਰੁ ਸਰਵਰੁ ਰਤਨੀ ਭਰਪੂਰੇ ਜਿਸੁ ਪ੍ਰਾਪਤਿ ਸੋ ਪਾਵੈ ॥ ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ ॥ ਰਤਨ ਪਦਾਰਥ ਮਾਣਕ ਸਰਵਰਿ ਭਰਪੂਰੇ ਖਾਇ ਖਰਚਿ ਰਹੇ ਤੋਟਿ ਨ ਆਵੈ ॥ ਸਰਵਰ ਹੰਸੁ ਦੂਰਿ ਨ ਹੋਈ ਕਰਤੇ ਏਵੈ ਭਾਵੈ ॥ ਜਨ ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ ॥ ਆਪਿ ਤਰਿਆ ਕੁਟੰਬ ਸਭਿ ਤਾਰੇ ਸਭਾ ਸ੍ਰਿਸਟਿ ਛਡਾਵੈ ॥੧॥
ਮਃ ੫ ॥
ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ ॥ ਅੰਦਰਿ ਮੋਹੁ ਨਿਤ ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ ॥ ਕੂੜੀ ਆਵੈ ਕੂੜੀ ਜਾਵੈ ਮਾਇਆ ਕੀ ਨਿਤ ਜੋਹਾ ॥ ਸਚੁ ਕਹੈ ਤਾ ਛੋਹੋ ਆਵੈ ਅੰਤਰਿ ਬਹੁਤਾ ਰੋਹਾ ॥ ਵਿਆਪਿਆ ਦੁਰਮਤਿ ਕੁਬੁਧਿ ਕੁਮੂੜਾ ਮਨਿ ਲਾਗਾ ਤਿਸੁ ਮੋਹਾ ॥ ਠਗੈ ਸੇਤੀ ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ ॥ ਸਤਿਗੁਰੁ ਸਰਾਫੁ ਨਦਰੀ ਵਿਚਦੋ ਕਢੈ ਤਾਂ ਉਘੜਿ ਆਇਆ ਲੋਹਾ ॥ ਬਹੁਤੇਰੀ ਥਾਈ ਰਲਾਇ ਰਲਾਇ ਦਿਤਾ ਉਘੜਿਆ ਪੜਦਾ ਅਗੈ ਆਇ ਖਲੋਹਾ ॥ ਸਤਿਗੁਰ ਕੀ ਜੇ ਸਰਣੀ ਆਵੈ ਫਿਰਿ ਮਨੂਰਹੁ ਕੰਚਨੁ ਹੋਹਾ ॥ ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ ॥ ਨਾਨਕ ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸਨੇਹਾ ॥
jan naanak ma(n)gai dhaan ik dheh dharas man piaar ||2||
pauRee ||
jis too aaveh chit tis no sadhaa sukh ||
jis too aaveh chit tis jam naeh dhukh ||
jis too aaveh chit tis k kaaRiaa ||
jis dhaa karataa mitr sabh kaaj savaariaa ||
jis too aaveh chit so paravaan jan ||
jis too aaveh chit bahutaa tis dhan ||
jis too aaveh chit so vadd paravaariaa ||
jis too aaveh chit tin kul udhaariaa ||6||
salok mahalaa panjavaa ||
a(n)dharahu a(n)naa baaharahu a(n)naa kooRee kooRee gaavai ||
dhehee dhovai chakar banaae maiaa no bahu dhaavai ||
a(n)dhar mail na utarai haumai fir fir aavai jaavai ||
nee(n)dh viaapiaa kaam sa(n)taapiaa mukhahu har har kahaavai ||
baisano naam karam hau jugataa tuh kuTe kiaa fal paavai ||
ha(n)saa vich baiThaa bag na baniee nit baiThaa machhee no taar laavai ||
jaa ha(n)s sabhaa veechaar kar dhekhan taa bagaa naal joR kadhe na aavai ||
ha(n)saa heeraa motee chuganaa bag ddaddaa bhaalan jaavai ||
auddariaa vechaaraa bagulaa mat hovai ma(n)n(j) lakhaavai ||
jit ko laiaa tit hee laagaa kis dhos dhichai jaa har evai bhaavai ||
satigur saravar ratanee bharapoore jis praapat so paavai ||
sikh ha(n)s saravar ikaThe hoe satigur kai hukamaavai ||
ratan padhaarath maanak saravar bharapoore khai kharach rahe toT na aavai ||
saravar ha(n)s dhoor na hoiee karate evai bhaavai ||
jan naanak jis dhai masatak bhaag dhur likhiaa so sikh guroo peh aavai ||
aap tariaa kuTa(n)b sabh taare sabhaa sirasaT chhaddaavai ||1||
mahalaa panjavaa ||
pa(n)ddit aakhaae bahutee raahee koraR moTh jinehaa ||
a(n)dhar moh nit bharam viaapiaa tisaTas naahee dhehaa ||
kooRee aavai kooRee jaavai maiaa kee nit johaa ||
sach kahai taa chhoho aavai a(n)tar bahutaa rohaa ||
viaapiaa dhuramat kubudh kumooRaa man laagaa tis mohaa ||
Thagai setee Thag ral aaiaa saath bh iko jehaa ||
satigur saraaf nadharee vichadho kaddai taa(n) ughaR aaiaa lohaa ||
bahuteree thaiee ralai ralai dhitaa ughaRiaa paRadhaa agai aai khalohaa ||
satigur kee je saranee aavai fir manoorahu ka(n)chan hohaa ||
satigur niravair putr satr samaane aaugan kaTe kare sudh dhehaa ||
naanak jis dhur masatak hovai likhiaa tis satigur naal sanehaa ||