Sri Guru Granth Sahib

ਅੰਗ ੯੬੨

ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥ ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥ ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥ ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥ ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥ ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥ ਸਭਸੈ ਨੋ ਕਿਰਪਾਲੁ ਸਮ੍ਹ੍ਹਾਲੇ ਸਾਹਿ ਸਾਹਿ ॥ ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥
ਸਲੋਕ ਮਃ ੫ ॥
ਦੂਜਾ ਤਿਸੁ ਨ ਬੁਝਾਇਹੁ ਪਾਰਬ੍ਰਹਮ ਨਾਮੁ ਦੇਹੁ ਆਧਾਰੁ ॥ ਅਗਮੁ ਅਗੋਚਰੁ ਸਾਹਿਬੋ ਸਮਰਥੁ ਸਚੁ ਦਾਤਾਰੁ ॥ ਤੂ ਨਿਹਚਲੁ ਨਿਰਵੈਰੁ ਸਚੁ ਸਚਾ ਤੁਧੁ ਦਰਬਾਰੁ ॥ ਕੀਮਤਿ ਕਹਣੁ ਨ ਜਾਈਐ ਅੰਤੁ ਨ ਪਾਰਾਵਾਰੁ ॥ ਪ੍ਰਭੁ ਛੋਡਿ ਹੋਰੁ ਜਿ ਮੰਗਣਾ ਸਭੁ ਬਿਖਿਆ ਰਸ ਛਾਰੁ ॥ ਸੇ ਸੁਖੀਏ ਸਚੁ ਸਾਹ ਸੇ ਜਿਨ ਸਚਾ ਬਿਉਹਾਰੁ ॥ ਜਿਨਾ ਲਗੀ ਪ੍ਰੀਤਿ ਪ੍ਰਭ ਨਾਮ ਸਹਜ ਸੁਖ ਸਾਰੁ ॥ ਨਾਨਕ ਇਕੁ ਆਰਾਧੇ ਸੰਤਨ ਰੇਣਾਰੁ ॥੧॥
ਮਃ ੫ ॥
ਅਨਦ ਸੂਖ ਬਿਸ੍ਰਾਮ ਨਿਤ ਹਰਿ ਕਾ ਕੀਰਤਨੁ ਗਾਇ ॥ ਅਵਰ ਸਿਆਣਪ ਛਾਡਿ ਦੇਹਿ ਨਾਨਕ ਉਧਰਸਿ ਨਾਇ ॥੨॥
ਪਉੜੀ ॥
ਨਾ ਤੂ ਆਵਹਿ ਵਸਿ ਬਹੁਤੁ ਘਿਣਾਵਣੇ ॥ ਨਾ ਤੂ ਆਵਹਿ ਵਸਿ ਬੇਦ ਪੜਾਵਣੇ ॥ ਨਾ ਤੂ ਆਵਹਿ ਵਸਿ ਤੀਰਥਿ ਨਾਈਐ ॥ ਨਾ ਤੂ ਆਵਹਿ ਵਸਿ ਧਰਤੀ ਧਾਈਐ ॥ ਨਾ ਤੂ ਆਵਹਿ ਵਸਿ ਕਿਤੈ ਸਿਆਣਪੈ ॥ ਨਾ ਤੂ ਆਵਹਿ ਵਸਿ ਬਹੁਤਾ ਦਾਨੁ ਦੇ ॥ ਸਭੁ ਕੋ ਤੇਰੈ ਵਸਿ ਅਗਮ ਅਗੋਚਰਾ ॥ ਤੂ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ ॥੧੦॥
ਸਲੋਕ ਮਃ ੫ ॥
ਆਪੇ ਵੈਦੁ ਆਪਿ ਨਾਰਾਇਣੁ ॥ ਏਹਿ ਵੈਦ ਜੀਅ ਕਾ ਦੁਖੁ ਲਾਇਣ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਖਾਇਣ ॥ ਨਾਨਕ ਜਿਸੁ ਮਨਿ ਵਸੈ ਤਿਸ ਕੇ ਸਭਿ ਦੂਖ ਮਿਟਾਇਣ ॥੧॥
ਮਃ ੫ ॥
ਹੁਕਮਿ ਉਛਲੈ ਹੁਕਮੇ ਰਹੈ ॥ ਹੁਕਮੇ ਦੁਖੁ ਸੁਖੁ ਸਮ ਕਰਿ ਸਹੈ ॥ ਹੁਕਮੇ ਨਾਮੁ ਜਪੈ ਦਿਨੁ ਰਾਤਿ ॥ ਨਾਨਕ ਜਿਸ ਨੋ ਹੋਵੈ ਦਾਤਿ ॥ ਹੁਕਮਿ ਮਰੈ ਹੁਕਮੇ ਹੀ ਜੀਵੈ ॥ ਹੁਕਮੇ ਨਾਨੑਾ ਵਡਾ ਥੀਵੈ ॥ ਹੁਕਮੇ ਸੋਗ ਹਰਖ ਆਨੰਦ ॥ ਹੁਕਮੇ ਜਪੈ ਨਿਰੋਧਰ ਗੁਰਮੰਤ ॥ ਹੁਕਮੇ ਆਵਣੁ ਜਾਣੁ ਰਹਾਏ ॥ ਨਾਨਕ ਜਾ ਕਉ ਭਗਤੀ ਲਾਏ ॥੨॥
ਪਉੜੀ ॥
ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥ ਹਉ ਤਿਸੁ ਢਾਢੀ ਬਲਿਹਾਰ ਜਿ ਗਾਵੈ ਗੁਣ ਅਪਾਰ ॥ ਸੋ ਢਾਢੀ ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ ॥ ਸੋ ਢਾਢੀ ਭਾਗਠੁ ਜਿਸੁ ਸਚਾ ਦੁਆਰ ਬਾਰੁ ॥ ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ ॥ ਮੰਗੈ ਅੰਮ੍ਰਿਤ ਨਾਮੁ ਨ ਆਵੈ ਕਦੇ ਹਾਰਿ ॥ ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰ ॥ ਸੋ ਢਾਢੀ ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥੧੧॥

Ang 962

tithai too samarath jithai koi naeh ||
othai teree rakh aganee udhar maeh ||
sun kai jam ke dhoot nai terai chhadd jaeh ||
bhaujal bikham asagaahu gur sabadhee paar paeh ||
jin kau lagee piaas a(n)mrit sei khaeh ||
kal meh eho pu(n)n gun govi(n)dh gaeh ||
sabhasai no kirapaal sam(h)aale saeh saeh ||
birathaa koi na jai j aavai tudh aaeh ||9||
salok mahalaa panjavaa ||
dhoojaa tis na bujhaih paarabraham naam dheh aadhaar ||
agam agochar saahibo samarath sach dhaataar ||
too nihachal niravair sach sachaa tudh dharabaar ||
keemat kahan na jaieeaai a(n)t na paaraavaar ||
prabh chhodd hor j ma(n)ganaa sabh bikhiaa ras chhaar ||
se sukhe’ee sach saeh se jin sachaa biauhaar ||
jinaa lagee preet prabh naam sahaj sukh saar ||
naanak ik aaraadhe sa(n)tan renaar ||1||
mahalaa panjavaa ||
anadh sookh bisraam nit har kaa keeratan gai ||
avar siaanap chhaadd dheh naanak udharas nai ||2||
pauRee ||
naa too aaveh vas bahut ghinaavane ||
naa too aaveh vas bedh paRaavane ||
naa too aaveh vas teerath naieeaai ||
naa too aaveh vas dharatee dhaieeaai ||
naa too aaveh vas kitai siaanapai ||
naa too aaveh vas bahutaa dhaan dhe ||
sabh ko terai vas agam agocharaa ||
too bhagataa kai vas bhagataa taan teraa ||10||
salok mahalaa panjavaa ||
aape vaidh aap naarain ||
eh vaidh jeea kaa dhukh lain ||
gur kaa sabadh a(n)mirat ras khain ||
naanak jis man vasai tis ke sabh dhookh miTain ||1||
mahalaa panjavaa ||
hukam uchhalai hukame rahai ||
hukame dhukh sukh sam kar sahai ||
hukame naam japai dhin raat ||
naanak jis no hovai dhaat ||
hukam marai hukame hee jeevai ||
hukame naan(h)aa vaddaa theevai ||
hukame sog harakh aana(n)dh ||
hukame japai nirodhar gurma(n)t ||
hukame aavan jaan rahaae ||
naanak jaa kau bhagatee laae ||2||
pauRee ||
hau tis ddaaddee kurabaan j teraa sevadhaar ||
hau tis ddaaddee balihaar j gaavai gun apaar ||
so ddaaddee dhan dha(n)n jis loRe nira(n)kaar ||
so ddaaddee bhaagaTh jis sachaa dhuaar baar ||
oh ddaaddee tudh dhiaai kalaane dhin rainaar ||
ma(n)gai a(n)mirat naam na aavai kadhe haar ||
kapaR bhojan sach rahadhaa livai dhaar ||
so ddaaddee gunava(n)t jis no prabh piaar ||11||