ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨ ਆਵੀ ਖਟੀਐ ॥ ਖਰਚੇ ਦਿਤਿ ਖਸੰਮ ਦੀ ਆਪ ਖਹਦੀ ਖੈਰਿ ਦਬਟੀਐ ॥ ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥ ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥ ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥ ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨੑ ਮੁਰਟੀਐ ॥ ਦਿਲਿ ਖੋਟੈ ਆਕੀ ਫਿਰਨੑਿ ਬੰਨੑਿ ਭਾਰੁ ਉਚਾਇਨੑਿ ਛਟੀਐ ॥ ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ ॥ ਕਉਣੁ ਹਾਰੇ ਕਿਨਿ ਉਵਟੀਐ ॥੨॥
ਜਿਨਿ ਕੀਤੀ ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ ॥ ਧਰਮ ਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ ॥ ਸਤਿਗੁਰੁ ਆਖੈ ਸਚਾ ਕਰੇ ਸਾ ਬਾਤ ਹੋਵੈ ਦਰਹਾਲੀ ॥ ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥ ਨਾਨਕੁ ਕਾਇਆ ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥ ਦਰੁ ਸੇਵੇ ਉਮਤਿ ਖੜੀ ਮਸਕਲੈ ਹੋਇ ਜੰਗਾਲੀ ॥ ਦਰਿ ਦਰਵੇਸੁ ਖਸੰਮ ਦੈ ਨਾਇ ਸਚੈ ਬਾਣੀ ਲਾਲੀ ॥ ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥ ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥ ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥ ਪਏ ਕਬੂਲੁ ਖਸੰਮ ਨਾਲਿ ਜਾਂ ਘਾਲ ਮਰਦੀ ਘਾਲੀ ॥ ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥੩॥
ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ ॥ ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਿਕਿਓਨੁ ॥ ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥ ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ ॥ ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿਡ ਠਿਣਕਿਓਨੁ ॥ ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ ॥ ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥ ਸਿਖਾਂ ਪੁਤ੍ਰਾਂ ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ ॥ ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥੪॥
ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥ ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥ ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥ ਵਰ੍ਹਿਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥ ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥ ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥ ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥ ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ॥ ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥੫॥
la(n)gar chalai gur sabadh har toT na aavee khaTeeaai ||
kharache dhit khasa(n)m dhee aap khahadhee khair dhabaTeeaai ||
hovai sifat khasa(n)m dhee noor arasahu kurasahu jhaTeeaai ||
tudh ddiThe sache paatisaeh mal janam janam dhee kaTeeaai ||
sach j gur furamaiaa kiau edhoo bolahu haTeeaai ||
putree kaul na paalio kar peerahu ka(n)n(h) muraTeeaai ||
dhil khoTai aakee firani(h) ba(n)ni(h) bhaar uchaini(h) chhaTeeaai ||
jin aakhee soiee kare jin keetee tinai thaTeeaai ||
kaun haare kin uvaTeeaai ||2||
jin keetee so ma(n)nanaa ko saal jivaahe saalee ||
dharam rai hai dhevataa lai galaa kare dhalaalee ||
satigur aakhai sachaa kare saa baat hovai dharahaalee ||
gur a(n)gadh dhee dhohee firee sach karatai ba(n)dh bahaalee ||
naanak kaiaa palaT kar mal takhat baiThaa sai ddaalee ||
dhar seve umat khaRee masakalai hoi ja(n)gaalee ||
dhar dharaves khasa(n)m dhai nai sachai baanee laalee ||
balava(n)dd kheevee nek jan jis bahutee chhaau patraalee ||
la(n)gar dhaulat va(n)ddeeaai ras a(n)mrit kheer ghiaalee ||
gursikhaa ke mukh ujale manmukh the’ee paraalee ||
pe kabool khasa(n)m naal jaa(n) ghaal maradhee ghaalee ||
maataa kheevee sahu soi jin goi uThaalee ||3||
hori(n)o ga(n)g vahaieeaai dhuniaaiee aakhai k kion ||
naanak ieesar jaganaath uchahadhee vain virikion ||
maadhaanaa parabat kar netr baasak sabadh riRakion ||
chaudheh ratan nikaalian kar aavaa gaun chilakion ||
kudharat eh vekhaaleean jin aaivadd pidd Thinakion ||
lahane dharion chhatr sir asamaan kiaaRaa chhikion ||
jot samaanee jot maeh aap aapai setee mikion ||
sikhaa(n) putraa(n) ghokh kai sabh umat vekhahu j kion ||
jaa(n) sudhos taa(n) lahanaa Tikion ||4||
fer vasaiaa feruaan satigur khaaddoor ||
jap tap sa(n)jam naal tudh hor much garoor ||
lab vinaahe maanasaa jiau paanee boor ||
varihaai dharageh guroo kee kudharatee noor ||
jitu su haath na labhiee too(n) oh Tharoor ||
nau nidh naam nidhaan hai tudh vich bharapoor ||
ni(n)dhaa teree jo kare so va(n)n(j)ai choor ||
neRai dhisai maat lok tudh sujhai dhoor ||
fer vasaiaa feruaan satigur khaaddoor ||5||