ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ ਪੋਤਾ ਪਰਵਾਣੁ ॥ ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ ॥ ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰੁ ਮਧਾਣੁ ॥ ਚਉਦਹ ਰਤਨ ਨਿਕਾਲਿਅਨੁ ਕੀਤੋਨੁ ਚਾਨਾਣੁ ॥ ਘੋੜਾ ਕੀਤੋ ਸਹਜ ਦਾ ਜਤੁ ਕੀਓ ਪਲਾਣੁ ॥ ਧਣਖੁ ਚੜਾਇਓ ਸਤ ਦਾ ਜਸ ਹੰਦਾ ਬਾਣੁ ॥ ਕਲਿ ਵਿਚਿ ਧੂ ਅੰਧਾਰੁ ਸਾ ਚੜਿਆ ਰੈ ਭਾਣੁ ॥ ਸਤਹੁ ਖੇਤੁ ਜਮਾਇਓ ਸਤਹੁ ਛਾਵਾਣੁ ॥ ਨਿਤ ਰਸੋਈ ਤੇਰੀਐ ਘਿਉ ਮੈਦਾ ਖਾਣੁ ॥ ਚਾਰੇ ਕੁੰਡਾਂ ਸੁਝੀਓਸੁ ਮਨ ਮਹਿ ਸਬਦੁ ਪਰਵਾਣੁ ॥ ਆਵਾ ਗਉਣੁ ਨਿਵਾਰਿਓ ਕਰਿ ਨਦਰਿ ਨੀਸਾਣੁ ॥ ਅਉਤਰਿਆ ਅਉਤਾਰੁ ਲੈ ਸੋ ਪੁਰਖੁ ਸੁਜਾਣੁ ॥ ਝਖੜਿ ਵਾਉ ਨ ਡੋਲਈ ਪਰਬਤੁ ਮੇਰਾਣੁ ॥ ਜਾਣੈ ਬਿਰਥਾ ਜੀਅ ਕੀ ਜਾਣੀ ਹੂ ਜਾਣੁ ॥ ਕਿਆ ਸਾਲਾਹੀ ਸਚੇ ਪਾਤਿਸਾਹ ਜਾਂ ਤੂ ਸੁਘੜੁ ਸੁਜਾਣੁ ॥ ਦਾਨੁ ਜਿ ਸਤਿਗੁਰ ਭਾਵਸੀ ਸੋ ਸਤੇ ਦਾਣੁ ॥ ਨਾਨਕ ਹੰਦਾ ਛਤ੍ਰੁ ਸਿਰਿ ਉਮਤਿ ਹੈਰਾਣੁ ॥ ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ ਪੋਤ੍ਰਾ ਪਰਵਾਣੁ ॥੬॥
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥ ਜਿਨੑੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥ ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥ ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥ ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥ ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥
ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥ ਆਪੀਨੑੈ ਆਪੁ ਸਾਜਿਓਨੁ ਆਪੇ ਹੀ ਥੰਮ੍ਹ੍ਹਿ ਖਲੋਆ ॥ ਆਪੇ ਪਟੀ ਕਲਮ ਆਪਿ ਆਪਿ ਲਿਖਣਹਾਰਾ ਹੋਆ ॥ ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥ ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ॥ ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥ ਜਿਨੑੀ ਗੁਰੂ ਨ ਸੇਵਿਓ ਮਨਮੁਖਾ ਪਇਆ ਮੋਆ ॥ ਦੂਣੀ ਚਉਣੀ ਕਰਾਮਾਤਿ ਸਚੇ ਕਾ ਸਚਾ ਢੋਆ ॥ ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥੮॥੧॥
ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ
ੴ ਸਤਿਗੁਰ ਪ੍ਰਸਾਦਿ ॥
ਕਾਇਆ ਕਲਾਲਨਿ ਲਾਹਨਿ ਮੇਲਉ ਗੁਰ ਕਾ ਸਬਦੁ ਗੁੜੁ ਕੀਨੁ ਰੇ ॥
so Tikaa so baihanaa soiee dheebaan ||
piyoo dhaadhe jevihaa potaa paravaan ||
jin baasak netrai ghatiaa kar nehee taan || jin samu(n)dh viroliaa kar mer madhaan ||
chaudheh ratan nikaalian keeton chaanaan ||
ghoRaa keeto sahaj dhaa jat keeo palaan ||
dhanakh chaRaio sat dhaa jas ha(n)dhaa baan ||
kal vich dhoo a(n)dhaar saa chaRiaa rai bhaan ||
satahu khet jamaio satahu chhaavaan ||
nit rasoiee tereeaai ghiau maidhaa khaan ||
chaare ku(n)ddaa(n) sujheeos man meh sabadh paravaan ||
aavaa gaun nivaario kar nadhar neesaan ||
aautariaa aautaar lai so purakh sujaan ||
jhakhaR vaau na ddoliee parabat meraan ||
jaanai birathaa jeea kee jaanee hoo jaan ||
kiaa saalaahee sache paatisaeh jaa(n) too sughaR sujaan ||
dhaan j satigur bhaavasee so sate dhaan ||
naanak ha(n)dhaa chhatr sir umat hairaan ||
so Tikaa so baihanaa soiee dheebaan ||
piyoo dhaadhe jevihaa potraa paravaan ||6||
dha(n)n dha(n)n raamadhaas gur jin siriaa tinai savaariaa ||
pooree hoiee karaamaat aap sirajanahaarai dhaariaa ||
sikhee atai sa(n)gatee paarabraham kar namasakaariaa ||
aTal athaahu atol too teraa a(n)t na paaraavaariaa ||
jin(h)ee too(n) seviaa bhaau kar se tudh paar utaariaa ||
lab lobh kaam karodh moh maar kadde tudh saparavaariaa ||
dha(n)nu su teraa thaan hai sach teraa paisakaariaa ||
naanak too lahanaa toohai gur amar too veechaariaa ||
gur ddiThaa taa(n) man saadhaariaa ||7||
chaare jaage chahu jugee pa(n)chain aape hoaa ||
aapeen(h)ai aap saajion aape hee tha(n)mi(h) khaloaa ||
aape paTee kalam aap aap likhanahaaraa hoaa ||
sabh umat aavan jaavanee aape hee navaa niroaa ||
takhat baiThaa arajan guroo satigur kaa khivai cha(n)dhoaa ||
augavanahu tai aathavanahu chahu chakee keean loaa ||
jin(h)ee guroo na sevio manmukhaa piaa moaa ||
dhoonee chaunee karaamaat sache kaa sachaa ddoaa ||
chaare jaage chahu jugee pa(n)chain aape hoaa ||8||1||
raamakalee baanee bhagataa kee ||
kabeer jeeau
ikOankaar satigur prasaadh ||
kaiaa kalaalan laahan melau gur kaa sabadh guR keen re ||