Sri Guru Granth Sahib

ਅੰਗ ੯੬੯

ਤ੍ਰਿਸਨਾ ਕਾਮੁ ਕ੍ਰੋਧੁ ਮਦ ਮਤਸਰ ਕਾਟਿ ਕਾਟਿ ਕਸੁ ਦੀਨੁ ਰੇ ॥੧॥
ਕੋਈ ਹੈ ਰੇ ਸੰਤੁ ਸਹਜ ਸੁਖ ਅੰਤਰਿ ਜਾ ਕਉ ਜਪੁ ਤਪੁ ਦੇਉ ਦਲਾਲੀ ਰੇ ॥ ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ ॥੧॥ ਰਹਾਉ ॥
ਭਵਨ ਚਤੁਰ ਦਸ ਭਾਠੀ ਕੀਨੑੀ ਬ੍ਰਹਮ ਅਗਨਿ ਤਨਿ ਜਾਰੀ ਰੇ ॥ ਮੁਦ੍ਰਾ ਮਦਕ ਸਹਜ ਧੁਨਿ ਲਾਗੀ ਸੁਖਮਨ ਪੋਚਨਹਾਰੀ ਰੇ ॥੨॥
ਤੀਰਥ ਬਰਤ ਨੇਮ ਸੁਚਿ ਸੰਜਮ ਰਵਿ ਸਸਿ ਗਹਨੈ ਦੇਉ ਰੇ ॥ ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ ॥੩॥
ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੂਆ ਰਾਤੋ ਰੇ ॥ ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੋ ਰੇ ॥੪॥੧॥
ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥ ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ ॥੧॥
ਅਉਧੂ ਮੇਰਾ ਮਨੁ ਮਤਵਾਰਾ ॥ ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥੧॥ ਰਹਾਉ ॥
ਦੁਇ ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ ਭਾਰੀ ॥ ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥੨॥
ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ ॥ ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬਹੂ ਜਾਈ ॥੩॥੨॥
ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥ ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ ਲੀਨੀ ਹਰਿ ਮੇਰੀ ॥੧॥
ਅਬ ਤਬ ਜਬ ਕਬ ਤੁਹੀ ਤੁਹੀ ॥ ਹਮ ਤੁਅ ਪਰਸਾਦਿ ਸੁਖੀ ਸਦ ਹੀ ॥੧॥ ਰਹਾਉ ॥
ਤੋਰੇ ਭਰੋਸੇ ਮਗਹਰ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥ ਪਹਿਲੇ ਦਰਸਨੁ ਮਗਹਰ ਪਾਇਓ ਫੁਨਿ ਕਾਸੀ ਬਸੇ ਆਈ ॥੨॥
ਜੈਸਾ ਮਗਹਰੁ ਤੈਸੀ ਕਾਸੀ ਹਮ ਏਕੈ ਕਰਿ ਜਾਨੀ ॥ ਹਮ ਨਿਰਧਨ ਜਿਉ ਇਹੁ ਧਨੁ ਪਾਇਆ ਮਰਤੇ ਫੂਟਿ ਗੁਮਾਨੀ ॥੩॥
ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥ ਅਜੈ ਸੁ ਚੋਭ ਕਉ ਬਿਲਲ ਬਿਲਾਤੇ ਨਰਕੇ ਘੋਰ ਪਚਾਹੀ ॥੪॥
ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥ ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥੫॥
ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥ ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥੬॥੩॥
ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥ ਦਿਵਸ ਰੈਨਿ ਤੇਰੇ ਪਾਉ ਪਲੋਸਉ ਕੇਸ ਚਵਰ ਕਰਿ ਫੇਰੀ ॥੧॥
ਹਮ ਕੂਕਰ ਤੇਰੇ ਦਰਬਾਰਿ ॥ ਭਉਕਹਿ ਆਗੈ ਬਦਨੁ ਪਸਾਰਿ ॥੧॥ ਰਹਾਉ ॥

Ang 969

tirasanaa kaam karodh madh matasar kaaT kaaT kas dheen re ||1||
koiee hai re sa(n)t sahaj sukh a(n)tar jaa kau jap tap dheau dhalaalee re ||
ek boo(n)dh bhar tan man dhevau jo madh dhei kalaalee re ||1|| rahaau ||
bhavan chatur dhas bhaaThee keen(h)ee braham agan tan jaaree re ||
mudhraa madhak sahaj dhun laagee sukhaman pochanahaaree re ||2||
teerath barat nem such sa(n)jam rav sas gahanai dheau re ||
surat piaal sudhaa ras a(n)mrit eh mahaa ras peau re ||3||
nijhar dhaar chuaai at niramal ieh ras manooaa raato re ||
keh kabeer sagale madh chhoochhe ihai mahaa ras saacho re ||4||1||
guR kar giaan dhiaan kar mahooaa bhau bhaaThee man dhaaraa ||
sukhaman naaree sahaj samaanee peevai peevanahaaraa ||1||
aaudhoo meraa man matavaaraa ||
aunamadh chaddaa madhan ras chaakhiaa tirabhavan bhiaa ujiaaraa ||1|| rahaau ||
dhui pur jor rasaiee bhaaThee peeau mahaa ras bhaaree ||
kaam karodh dhui ke’ee jaletaa chhooT giee sa(n)saaree ||2||
pragaT pragaas giaan gur ga(n)mit satigur te sudh paiee ||
dhaas kabeer taas madh maataa uchak na kabahoo jaiee ||3||2||
too(n) mero mer parabat suaamee oT gahee mai teree ||
naa tum ddolahu naa ham girate rakh leenee har meree ||1||
ab tab jab kab tuhee tuhee ||
ham tua parasaadh sukhee sadh hee ||1|| rahaau ||
tore bharose magahar basio mere tan kee tapat bujhaiee ||
pahile dharasan magahar paio fun kaasee base aaiee ||2||
jaisaa magahar taisee kaasee ham ekai kar jaanee ||
ham niradhan jiau ih dhan paiaa marate fooT gumaanee ||3||
karai gumaan chubheh tis soolaa ko kaaddan kau naahee ||
ajai su chobh kau bilal bilaate narake ghor pachaahee ||4||
kavan narak kiaa surag bichaaraa sa(n)tan dhouoo raadhe ||
ham kaahoo kee kaan na kaddate apane gur parasaadhe ||5||
ab tau jai chadde si(n)ghaasan mile hai saari(n)gapaanee ||
raam kabeeraa ek bhe hai koi na sakai pachhaanee ||6||3||
sa(n)taa maanau dhootaa ddaanau ieh kuTavaaree meree ||
dhivas rain tere paau palosau kes chavar kar feree ||1||
ham kookar tere dharabaar ||
bhaukeh aagai badhan pasaar ||1|| rahaau ||