Sri Guru Granth Sahib

ਅੰਗ ੯੭੦

ਪੂਰਬ ਜਨਮ ਹਮ ਤੁਮ੍ਹ੍ਹਰੇ ਸੇਵਕ ਅਬ ਤਉ ਮਿਟਿਆ ਨ ਜਾਈ ॥ ਤੇਰੇ ਦੁਆਰੈ ਧੁਨਿ ਸਹਜ ਕੀ ਮਾਥੈ ਮੇਰੇ ਦਗਾਈ ॥੨॥
ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥ ਸਾਧੂ ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥੩॥
ਕੋਠਰੇ ਮਹਿ ਕੋਠਰੀ ਪਰਮ ਕੋਠੀ ਬੀਚਾਰਿ ॥ ਗੁਰਿ ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮ੍ਹ੍ਹਾਰਿ ॥੪॥
ਕਬੀਰਿ ਦੀਈ ਸੰਸਾਰ ਕਉ ਲੀਨੀ ਜਿਸੁ ਮਸਤਕਿ ਭਾਗੁ ॥ ਅੰਮ੍ਰਿਤ ਰਸੁ ਜਿਨਿ ਪਾਇਆ ਥਿਰੁ ਤਾ ਕਾ ਸੋਹਾਗੁ ॥੫॥੪॥
ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ ਸੋ ਕਿਉ ਬ੍ਰਹਮਨੁ ਬਿਸਰੁ ਕਰੈ ॥ ਜਾ ਕੈ ਪਾਇ ਜਗਤੁ ਸਭੁ ਲਾਗੈ ਸੋ ਕਿਉ ਪੰਡਿਤੁ ਹਰਿ ਨ ਕਹੈ ॥੧॥
ਕਾਹੇ ਮੇਰੇ ਬਾਮ੍ਹ੍ਹਨ ਹਰਿ ਨ ਕਹਹਿ ॥ ਰਾਮੁ ਨ ਬੋਲਹਿ ਪਾਡੇ ਦੋਜਕੁ ਭਰਹਿ ॥੧॥ ਰਹਾਉ ॥
ਆਪਨ ਊਚ ਨੀਚ ਘਰਿ ਭੋਜਨੁ ਹਠੇ ਕਰਮ ਕਰਿ ਉਦਰੁ ਭਰਹਿ ॥ ਚਉਦਸ ਅਮਾਵਸ ਰਚਿ ਰਚਿ ਮਾਂਗਹਿ ਕਰ ਦੀਪਕੁ ਲੈ ਕੂਪਿ ਪਰਹਿ ॥੨॥
ਤੂੰ ਬ੍ਰਹਮਨੁ ਮੈ ਕਾਸੀਕ ਜੁਲਹਾ ਮੁਹਿ ਤੋਹਿ ਬਰਾਬਰੀ ਕੈਸੇ ਕੈ ਬਨਹਿ ॥ ਹਮਰੇ ਰਾਮ ਨਾਮ ਕਹਿ ਉਬਰੇ ਬੇਦ ਭਰੋਸੇ ਪਾਂਡੇ ਡੂਬਿ ਮਰਹਿ ॥੩॥੫॥
ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥ ਇਹ ਅੰਮ੍ਰਿਤ ਕੀ ਬਾੜੀ ਹੈ ਰੇ ਤਿਨਿ ਹਰਿ ਪੂਰੈ ਕਰੀਆ ॥੧॥
ਜਾਨੀ ਜਾਨੀ ਰੇ ਰਾਜਾ ਰਾਮ ਕੀ ਕਹਾਨੀ ॥ ਅੰਤਰਿ ਜੋਤਿ ਰਾਮ ਪਰਗਾਸਾ ਗੁਰਮੁਖਿ ਬਿਰਲੈ ਜਾਨੀ ॥੧॥ ਰਹਾਉ ॥
ਭਵਰੁ ਏਕੁ ਪੁਹਪ ਰਸ ਬੀਧਾ ਬਾਰਹ ਲੇ ਉਰ ਧਰਿਆ ॥ ਸੋਰਹ ਮਧੇ ਪਵਨੁ ਝਕੋਰਿਆ ਆਕਾਸੇ ਫਰੁ ਫਰਿਆ ॥੨॥
ਸਹਜ ਸੁੰਨਿ ਇਕੁ ਬਿਰਵਾ ਉਪਜਿਆ ਧਰਤੀ ਜਲਹਰੁ ਸੋਖਿਆ ॥ ਕਹਿ ਕਬੀਰ ਹਉ ਤਾ ਕਾ ਸੇਵਕੁ ਜਿਨਿ ਇਹੁ ਬਿਰਵਾ ਦੇਖਿਆ ॥੩॥੬॥
ਮੁੰਦ੍ਰਾ ਮੋਨਿ ਦਇਆ ਕਰਿ ਝੋਲੀ ਪਤ੍ਰ ਕਾ ਕਰਹੁ ਬੀਚਾਰੁ ਰੇ ॥ ਖਿੰਥਾ ਇਹੁ ਤਨੁ ਸੀਅਉ ਅਪਨਾ ਨਾਮੁ ਕਰਉ ਆਧਾਰੁ ਰੇ ॥੧॥
ਐਸਾ ਜੋਗੁ ਕਮਾਵਹੁ ਜੋਗੀ ॥ ਜਪ ਤਪ ਸੰਜਮੁ ਗੁਰਮੁਖਿ ਭੋਗੀ ॥੧॥ ਰਹਾਉ ॥
ਬੁਧਿ ਬਿਭੂਤਿ ਚਢਾਵਉ ਅਪੁਨੀ ਸਿੰਗੀ ਸੁਰਤਿ ਮਿਲਾਈ ॥ ਕਰਿ ਬੈਰਾਗੁ ਫਿਰਉ ਤਨਿ ਨਗਰੀ ਮਨ ਕੀ ਕਿੰਗੁਰੀ ਬਜਾਈ ॥੨॥
ਪੰਚ ਤਤੁ ਲੈ ਹਿਰਦੈ ਰਾਖਹੁ ਰਹੈ ਨਿਰਾਲਮ ਤਾੜੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਧਰਮੁ ਦਇਆ ਕਰਿ ਬਾੜੀ ॥੩॥੭॥
ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ ॥ ਭਵ ਨਿਧਿ ਤਰਨ ਤਾਰਨ ਚਿੰਤਾਮਨਿ ਇਕ ਨਿਮਖ ਨ ਇਹੁ ਮਨੁ ਲਾਇਆ ॥੧॥

Ang 970

poorab janam ham tum(h)re sevak ab tau miTiaa na jaiee ||
tere dhuaarai dhun sahaj kee maathai mere dhagaiee ||2||
dhaage hoh su ran meh joojheh bin dhaage bhag jaiee ||
saadhoo hoi su bhagat pachhaanai har le khajaanai paiee ||3||
koThare meh koTharee param koThee beechaar ||
gur dheenee basat kabeer kau levahu basat sam(h)aar ||4||
kabeer dheeiee sa(n)saar kau leenee jis masatak bhaag ||
a(n)mirat ras jin paiaa thir taa kaa sohaag ||5||4||
jeh mukh bedh gaitree nikasai so kiau brahaman bisar karai ||
jaa kai pai jagat sabh laagai so kiau pa(n)ddit har na kahai ||1||
kaahe mere baam(h)n har na kaheh ||
raam na boleh paadde dhojak bhareh ||1|| rahaau ||
aapan uooch neech ghar bhojan haThe karam kar udhar bhareh ||
chaudhas amaavas rach rach maa(n)geh kar dheepak lai koop pareh ||2||
too(n) brahaman mai kaaseek julahaa muh toh baraabaree kaise kai baneh ||
hamare raam naam keh ubare bedh bharose paa(n)dde ddoob mareh ||3||5||
taravar ek ana(n)t ddaar saakhaa puhap patr ras bhareeaa ||
eeh a(n)mirat kee baaRee hai re tin har poorai kareeaa ||1||
jaanee jaanee re raajaa raam kee kahaanee ||
a(n)tar jot raam paragaasaa gurmukh biralai jaanee ||1|| rahaau ||
bhavar ek puhap ras beedhaa baareh le ur dhariaa ||
soreh madhe pavan jhakoriaa aakaase far fariaa ||2||
sahaj su(n)n ik biravaa upajiaa dharatee jalahar sokhiaa ||
keh kabeer hau taa kaa sevak jin ih biravaa dhekhiaa ||3||6||
mu(n)dhraa mon dhiaa kar jholee patr kaa karahu beechaar re ||
khi(n)thaa ih tan seeaau apanaa naam karau aadhaar re ||1||
aaisaa jog kamaavahu jogee ||
jap tap sa(n)jam gurmukh bhogee ||1|| rahaau ||
budh bibhoot chaddaavau apunee si(n)gee surat milaiee ||
kar bairaag firau tan nagaree man kee ki(n)guree bajaiee ||2||
pa(n)ch tat lai hiradhai raakhahu rahai niraalam taaRee ||
kahat kabeer sunahu re sa(n)tahu dharam dhiaa kar baaRee ||3||7||
kavan kaaj siraje jag bheetar janam kavan fal paiaa ||
bhav nidh taran taaran chi(n)taaman ik nimakh na ih man laiaa ||1||