ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥੧॥
ਬੈਰਾਗੀ ਰਾਮਹਿ ਗਾਵਉਗੋ ॥ ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥
ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ ॥ ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥੨॥
ਤੀਰਥ ਦੇਖਿ ਨ ਜਲ ਮਹਿ ਪੈਸਉ ਜੀਅ ਜੰਤ ਨ ਸਤਾਵਉਗੋ ॥ ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨੑਾਉਗੋ ॥੩॥
ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥ ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥੪॥੨॥
ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥ ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥੧॥
ਰਾਮ ਕੋਇ ਨ ਕਿਸ ਹੀ ਕੇਰਾ ॥ ਜੈਸੇ ਤਰਵਰਿ ਪੰਖਿ ਬਸੇਰਾ ॥੧॥ ਰਹਾਉ ॥
ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥ ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥੨॥
ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥ ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥੩॥੩॥
ਰਾਮਕਲੀ ਘਰੁ ੨ ॥
ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥ ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੧॥
ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਕੀਜੈ ॥ ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥੧॥ ਰਹਾਉ ॥
ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨੑਾਈਐ ਗੋਮਤੀ ਸਹਸ ਗਊ ਦਾਨੁ ਕੀਜੈ ॥ ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥੨॥
ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥ ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੩॥
ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨੑਿ ਲੀਜੈ ॥ ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥੪॥੪॥
ਰਾਮਕਲੀ ਬਾਣੀ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥ ਲੋਹਾ ਕੰਚਨੁ ਹਿਰਨ ਹੋਇ ਕੈਸੇ ਜਉ ਪਾਰਸਹਿ ਨ ਪਰਸੈ ॥੧॥
akha(n)dd ma(n)ddal nira(n)kaar meh anahadh ben bajaavaugo ||1||
bairaagee raameh gaavaugo ||
sabadh ateet anaahadh raataa aakul kai ghar jaaugo ||1|| rahaau ||
eiRaa pi(n)gulaa aaur sukhamanaa paunai ba(n)dh rahaaugo ||
cha(n)dh sooraj dhui sam kar raakhau braham jot mil jaaugo ||2||
teerath dhekh na jal meh paisau jeea ja(n)t na sataavaugo ||
aThasaTh teerath guroo dhikhaae ghaT hee bheetar n(h)aaugo ||3||
pa(n)ch sahaiee jan kee sobhaa bhalo bhalo na kahaavaugo ||
naamaa kahai chit har siau raataa su(n)n samaadh samaaugo ||4||2||
mai na hotee baap na hotaa karam na hotee kaiaa ||
ham nahee hote tum nahee hote kavan kahaa(n) te aaiaa ||1||
raam koi na kis hee keraa ||
jaise taravar pa(n)kh baseraa ||1|| rahaau ||
cha(n)dh na hotaa soor na hotaa paanee pavan milaiaa ||
saasat na hotaa bedh na hotaa karam kahaa(n) te aaiaa ||2||
khechar bhoochar tulasee maalaa gur parasaadhee paiaa ||
naamaa pranavai param tat hai satigur hoi lakhaiaa ||3||3||
raamakalee ghar doojaa ||
baanaarasee tap karai ulaT teerath marai agan dhahai kaiaa kalap keejai ||
asumedh jag keejai sonaa garabh dhaan dheejai raam naam sar tuoo na poojai ||1||
chhodd chhodd re paakha(n)ddee man kapaT na keejai ||
har kaa naam nit niteh leejai ||1|| rahaau ||
ga(n)gaa jau godhaavar jaieeaai ku(n)bh jau kedhaar n(h)aieeaai gomatee sahas guoo dhaan keejai ||
koT jau teerath karai tan jau hivaale gaarai raam naam sar tuoo na poojai ||2||
as dhaan gaj dhaan sihajaa naaree bhoom dhaan aaiso dhaan nit niteh keejai ||
aatam jau niramail keejai aap baraabar ka(n)chan dheejai raam naam sar tuoo na poojai ||3||
maneh na keejai ros jameh na dheejai dhos niramal nirabaan padh cheeni(h) leejai ||
jasarath rai na(n)dh raajaa meraa raam cha(n)dh pranavai naamaa tat ras a(n)mrit peejai ||4||4||
raamakalee baanee ravidhaas jee kee
ikOankaar satigur prasaadh ||
paReeaai guneeaai naam sabh suneeaai anabhau bhaau na dharasai ||
lohaa ka(n)chan hiran hoi kaise jau paaraseh na parasai ||1||