ਦੇਵ ਸੰਸੈ ਗਾਂਠਿ ਨ ਛੂਟੈ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਇਨ ਪੰਚਹੁ ਮਿਲਿ ਲੂਟੇ ॥੧॥ ਰਹਾਉ ॥
ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਗੀ ਸੰਨਿਆਸੀ ॥ ਗਿਆਨੀ ਗੁਨੀ ਸੂਰ ਹਮ ਦਾਤੇ ਇਹ ਬੁਧਿ ਕਬਹਿ ਨ ਨਾਸੀ ॥੨॥
ਕਹੁ ਰਵਿਦਾਸ ਸਭੈ ਨਹੀ ਸਮਝਸਿ ਭੂਲਿ ਪਰੇ ਜੈਸੇ ਬਉਰੇ ॥ ਮੋਹਿ ਅਧਾਰੁ ਨਾਮੁ ਨਾਰਾਇਨ ਜੀਵਨ ਪ੍ਰਾਨ ਧਨ ਮੋਰੇ ॥੩॥੧॥
ਰਾਮਕਲੀ ਬਾਣੀ ਬੇਣੀ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਇੜਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ ॥ ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ ॥੧॥
ਸੰਤਹੁ ਤਹਾ ਨਿਰੰਜਨ ਰਾਮੁ ਹੈ ॥ ਗੁਰ ਗਮਿ ਚੀਨੈ ਬਿਰਲਾ ਕੋਇ ॥ ਤਹਾਂ ਨਿਰੰਜਨੁ ਰਮਈਆ ਹੋਇ ॥੧॥ ਰਹਾਉ ॥
ਦੇਵ ਸਥਾਨੈ ਕਿਆ ਨੀਸਾਣੀ ॥ ਤਹ ਬਾਜੇ ਸਬਦ ਅਨਾਹਦ ਬਾਣੀ ॥ ਤਹ ਚੰਦੁ ਨ ਸੂਰਜੁ ਪਉਣੁ ਨ ਪਾਣੀ ॥ ਸਾਖੀ ਜਾਗੀ ਗੁਰਮੁਖਿ ਜਾਣੀ ॥੨॥
ਉਪਜੈ ਗਿਆਨੁ ਦੁਰਮਤਿ ਛੀਜੈ ॥ ਅੰਮ੍ਰਿਤ ਰਸਿ ਗਗਨੰਤਰਿ ਭੀਜੈ ॥ ਏਸੁ ਕਲਾ ਜੋ ਜਾਣੈ ਭੇਉ ॥ ਭੇਟੈ ਤਾਸੁ ਪਰਮ ਗੁਰਦੇਉ ॥੩॥
ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ ॥ ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ ॥੪॥
ਜਾਗਤੁ ਰਹੈ ਸੁ ਕਬਹੁ ਨ ਸੋਵੈ ॥ ਤੀਨਿ ਤਿਲੋਕ ਸਮਾਧਿ ਪਲੋਵੈ ॥ ਬੀਜ ਮੰਤ੍ਰੁ ਲੈ ਹਿਰਦੈ ਰਹੈ ॥ ਮਨੂਆ ਉਲਟਿ ਸੁੰਨ ਮਹਿ ਗਹੈ ॥੫॥
ਜਾਗਤੁ ਰਹੈ ਨ ਅਲੀਆ ਭਾਖੈ ॥ ਪਾਚਉ ਇੰਦ੍ਰੀ ਬਸਿ ਕਰਿ ਰਾਖੈ ॥ ਗੁਰ ਕੀ ਸਾਖੀ ਰਾਖੈ ਚੀਤਿ ॥ ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥੬॥
ਕਰ ਪਲਵ ਸਾਖਾ ਬੀਚਾਰੇ ॥ ਅਪਨਾ ਜਨਮੁ ਨ ਜੂਐ ਹਾਰੇ ॥ ਅਸੁਰ ਨਦੀ ਕਾ ਬੰਧੈ ਮੂਲੁ ॥ ਪਛਿਮ ਫੇਰਿ ਚੜਾਵੈ ਸੂਰੁ ॥ ਅਜਰੁ ਜਰੈ ਸੁ ਨਿਝਰੁ ਝਰੈ ॥ ਜਗੰਨਾਥ ਸਿਉ ਗੋਸਟਿ ਕਰੈ ॥੭॥
ਚਉਮੁਖ ਦੀਵਾ ਜੋਤਿ ਦੁਆਰ ॥ ਪਲੂ ਅਨਤ ਮੂਲੁ ਬਿਚਕਾਰਿ ॥ ਸਰਬ ਕਲਾ ਲੇ ਆਪੇ ਰਹੈ ॥ ਮਨੁ ਮਾਣਕੁ ਰਤਨਾ ਮਹਿ ਗੁਹੈ ॥੮॥
ਮਸਤਕਿ ਪਦਮੁ ਦੁਆਲੈ ਮਣੀ ॥ ਮਾਹਿ ਨਿਰੰਜਨੁ ਤ੍ਰਿਭਵਣ ਧਣੀ ॥ ਪੰਚ ਸਬਦ ਨਿਰਮਾਇਲ ਬਾਜੇ ॥ ਢੁਲਕੇ ਚਵਰ ਸੰਖ ਘਨ ਗਾਜੇ ॥ ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ ॥ ਬੇਣੀ ਜਾਚੈ ਤੇਰਾ ਨਾਮੁ ॥੯॥੧॥
dhev sa(n)sai gaa(n)Th na chhooTai ||
kaam karodh maiaa madh matasar in pa(n)chahu mil looTe ||1|| rahaau ||
ham badd kab kuleen ham pa(n)ddit ham jogee sa(n)niaasee ||
giaanee gunee soor ham dhaate ieh budh kabeh na naasee ||2||
kahu ravidhaas sabhai nahee samajhas bhool pare jaise baure ||
moh adhaar naam naarain jeevan praan dhan more ||3||1||
raamakalee baanee benee jeeau kee
ikOankaar satigur prasaadh ||
eiRaa pi(n)gulaa aaur sukhamanaa teen baseh ik Thaiee ||
benee sa(n)gam teh piraag man majan kare tithaiee ||1||
sa(n)tahu tahaa nira(n)jan raam hai ||
gur gam cheenai biralaa koi ||
tahaa(n) nira(n)jan ramieeaa hoi ||1|| rahaau ||
dhev sathaanai kiaa neesaanee ||
teh baaje sabadh anaahadh baanee ||
teh cha(n)dh na sooraj paun na paanee ||
saakhee jaagee gurmukh jaanee ||2||
aupajai giaan dhuramat chheejai ||
a(n)mirat ras gagana(n)tar bheejai ||
es kalaa jo jaanai bheau ||
bheTai taas param gurdheau ||3||
dhasam dhuaaraa agam apaaraa param purakh kee ghaaTee ||
uoopar haaT haaT par aalaa aale bheetar thaatee ||4||
jaagat rahai su kabahu na sovai ||
teen tilok samaadh palovai ||
beej ma(n)tr lai hiradhai rahai ||
manooaa ulaT su(n)n meh gahai ||5||
jaagat rahai na aleeaa bhaakhai ||
paachau i(n)dhree bas kar raakhai ||
gur kee saakhee raakhai cheet ||
man tan arapai kirasan pareet ||6||
kar palav saakhaa beechaare ||
apanaa janam na jooaai haare ||
asur nadhee kaa ba(n)dhai mool ||
pachhim fer chaRaavai soor ||
ajar jarai su nijhar jharai ||
jaga(n)naath siau gosaT karai ||7||
chaumukh dheevaa jot dhuaar ||
paloo anat mool bichakaar ||
sarab kalaa le aape rahai ||
man maanak ratanaa meh guhai ||8||
masatak padham dhuaalai manee ||
maeh nira(n)jan tirabhavan dhanee ||
pa(n)ch sabadh niramail baaje ||
ddulake chavar sa(n)kh ghan gaaje ||
dhal mal dhaitahu gurmukh giaan ||
benee jaachai teraa naam ||9||1||