Sri Guru Granth Sahib

ਅੰਗ ੯੭੬

ਗੁਰ ਪਰਸਾਦੀ ਹਰਿ ਨਾਮੁ ਧਿਆਇਓ ਹਮ ਸਤਿਗੁਰ ਚਰਨ ਪਖੇ ॥੧॥ ਰਹਾਉ ॥
ਊਤਮ ਜਗੰਨਾਥ ਜਗਦੀਸੁਰ ਹਮ ਪਾਪੀ ਸਰਨਿ ਰਖੇ ॥ ਤੁਮ ਵਡ ਪੁਰਖ ਦੀਨ ਦੁਖ ਭੰਜਨ ਹਰਿ ਦੀਓ ਨਾਮੁ ਮੁਖੇ ॥੧॥
ਹਰਿ ਗੁਨ ਊਚ ਨੀਚ ਹਮ ਗਾਏ ਗੁਰ ਸਤਿਗੁਰ ਸੰਗਿ ਸਖੇ ॥ ਜਿਉ ਚੰਦਨ ਸੰਗਿ ਬਸੈ ਨਿੰਮੁ ਬਿਰਖਾ ਗੁਨ ਚੰਦਨ ਕੇ ਬਸਖੇ ॥੨॥
ਹਮਰੇ ਅਵਗਨ ਬਿਖਿਆ ਬਿਖੈ ਕੇ ਬਹੁ ਬਾਰ ਬਾਰ ਨਿਮਖੇ ॥ ਅਵਗਨਿਆਰੇ ਪਾਥਰ ਭਾਰੇ ਹਰਿ ਤਾਰੇ ਸੰਗਿ ਜਨਖੇ ॥੩॥
ਜਿਨ ਕਉ ਤੁਮ ਹਰਿ ਰਾਖਹੁ ਸੁਆਮੀ ਸਭ ਤਿਨ ਕੇ ਪਾਪ ਕ੍ਰਿਖੇ ॥ ਜਨ ਨਾਨਕ ਕੇ ਦਇਆਲ ਪ੍ਰਭ ਸੁਆਮੀ ਤੁਮ ਦੁਸਟ ਤਾਰੇ ਹਰਣਖੇ ॥੪॥੩॥
ਨਟ ਮਹਲਾ ੪ ॥
ਮੇਰੇ ਮਨ ਜਪਿ ਹਰਿ ਹਰਿ ਰਾਮ ਰੰਗੇ ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸੁਰਿ ਹਰਿ ਧਿਆਇਓ ਜਨ ਪਗਿ ਲਗੇ ॥੧॥ ਰਹਾਉ ॥
ਜਨਮ ਜਨਮ ਕੇ ਭੂਲ ਚੂਕ ਹਮ ਅਬ ਆਏ ਪ੍ਰਭ ਸਰਨਗੇ ॥ ਤੁਮ ਸਰਣਾਗਤਿ ਪ੍ਰਤਿਪਾਲਕ ਸੁਆਮੀ ਹਮ ਰਾਖਹੁ ਵਡ ਪਾਪਗੇ ॥੧॥
ਤੁਮਰੀ ਸੰਗਤਿ ਹਰਿ ਕੋ ਕੋ ਨ ਉਧਰਿਓ ਪ੍ਰਭ ਕੀਏ ਪਤਿਤ ਪਵਗੇ ॥ ਗੁਨ ਗਾਵਤ ਛੀਪਾ ਦੁਸਟਾਰਿਓ ਪ੍ਰਭਿ ਰਾਖੀ ਪੈਜ ਜਨਗੇ ॥੨॥
ਜੋ ਤੁਮਰੇ ਗੁਨ ਗਾਵਹਿ ਸੁਆਮੀ ਹਉ ਬਲਿ ਬਲਿ ਬਲਿ ਤਿਨਗੇ ॥ ਭਵਨ ਭਵਨ ਪਵਿਤ੍ਰ ਸਭਿ ਕੀਏ ਜਹ ਧੂਰਿ ਪਰੀ ਜਨ ਪਗੇ ॥੩॥
ਤੁਮਰੇ ਗੁਨ ਪ੍ਰਭ ਕਹਿ ਨ ਸਕਹਿ ਹਮ ਤੁਮ ਵਡ ਵਡ ਪੁਰਖ ਵਡਗੇ ॥ ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਹਮ ਸੇਵਹ ਤੁਮ ਜਨ ਪਗੇ ॥੪॥੪॥
ਨਟ ਮਹਲਾ ੪ ॥
ਮੇਰੇ ਮਨ ਜਪਿ ਹਰਿ ਹਰਿ ਨਾਮੁ ਮਨੇ ॥ ਜਗੰਨਾਥਿ ਕਿਰਪਾ ਪ੍ਰਭਿ ਧਾਰੀ ਮਤਿ ਗੁਰਮਤਿ ਨਾਮ ਬਨੇ ॥੧॥ ਰਹਾਉ ॥
ਹਰਿ ਜਨ ਹਰਿ ਜਸੁ ਹਰਿ ਹਰਿ ਗਾਇਓ ਉਪਦੇਸਿ ਗੁਰੂ ਗੁਰ ਸੁਨੇ ॥ ਕਿਲਬਿਖ ਪਾਪ ਨਾਮ ਹਰਿ ਕਾਟੇ ਜਿਵ ਖੇਤ ਕ੍ਰਿਸਾਨਿ ਲੁਨੇ ॥੧॥
ਤੁਮਰੀ ਉਪਮਾ ਤੁਮ ਹੀ ਪ੍ਰਭ ਜਾਨਹੁ ਹਮ ਕਹਿ ਨ ਸਕਹਿ ਹਰਿ ਗੁਨੇ ॥ ਜੈਸੇ ਤੁਮ ਤੈਸੇ ਪ੍ਰਭ ਤੁਮ ਹੀ ਗੁਨ ਜਾਨਹੁ ਪ੍ਰਭ ਅਪੁਨੇ ॥੨॥
ਮਾਇਆ ਫਾਸ ਬੰਧ ਬਹੁ ਬੰਧੇ ਹਰਿ ਜਪਿਓ ਖੁਲ ਖੁਲਨੇ ॥ ਜਿਉ ਜਲ ਕੁੰਚਰੁ ਤਦੂਐ ਬਾਂਧਿਓ ਹਰਿ ਚੇਤਿਓ ਮੋਖ ਮੁਖਨੇ ॥੩॥
ਸੁਆਮੀ ਪਾਰਬ੍ਰਹਮ ਪਰਮੇਸਰੁ ਤੁਮ ਖੋਜਹੁ ਜੁਗ ਜੁਗਨੇ ॥ ਤੁਮਰੀ ਥਾਹ ਪਾਈ ਨਹੀ ਪਾਵੈ ਜਨ ਨਾਨਕ ਕੇ ਪ੍ਰਭ ਵਡਨੇ ॥੪॥੫॥
ਨਟ ਮਹਲਾ ੪ ॥
ਮੇਰੇ ਮਨ ਕਲਿ ਕੀਰਤਿ ਹਰਿ ਪ੍ਰਵਣੇ ॥ ਹਰਿ ਹਰਿ ਦਇਆਲਿ ਦਇਆ ਪ੍ਰਭ ਧਾਰੀ ਲਗਿ ਸਤਿਗੁਰ ਹਰਿ ਜਪਣੇ ॥੧॥ ਰਹਾਉ ॥

Ang 976

gur parasaadhee har naam dhiaaio ham satigur charan pakhe ||1|| rahaau ||
uootam jaga(n)naath jagadheesur ham paapee saran rakhe ||
tum vadd purakh dheen dhukh bha(n)jan har dheeo naam mukhe ||1||
har gun uooch neech ham gaae gur satigur sa(n)g sakhe ||
jiau cha(n)dhan sa(n)g basai ni(n)m birakhaa gun cha(n)dhan ke basakhe ||2||
hamare avagan bikhiaa bikhai ke bahu baar baar nimakhe ||
avaganiaare paathar bhaare har taare sa(n)g janakhe ||3||
jin kau tum har raakhahu suaamee sabh tin ke paap kirakhe ||
jan naanak ke dhiaal prabh suaamee tum dhusaT taare haranakhe ||4||3||
naT mahalaa chauthhaa ||
mere man jap har har raam ra(n)ge ||
har har kirapaa karee jagadheesur har dhiaaio jan pag lage ||1|| rahaau ||
janam janam ke bhool chook ham ab aae prabh saranage ||
tum saranaagat pratipaalak suaamee ham raakhahu vadd paapage ||1||
tumaree sa(n)gat har ko ko na udhario prabh ke’ee patit pavage ||
gun gaavat chheepaa dhusaTaario prabh raakhee paij janage ||2||
jo tumare gun gaaveh suaamee hau bal bal bal tinage ||
bhavan bhavan pavitr sabh ke’ee jeh dhoor paree jan page ||3||
tumare gun prabh keh na sakeh ham tum vadd vadd purakh vaddage ||
jan naanak kau dhiaa prabh dhaarahu ham seveh tum jan page ||4||4||
naT mahalaa chauthhaa ||
mere man jap har har naam mane ||
jaga(n)naath kirapaa prabh dhaaree mat gurmat naam bane ||1|| rahaau ||
har jan har jas har har gaio upadhes guroo gur sune ||
kilabikh paap naam har kaaTe jiv khet kirasaan lune ||1||
tumaree upamaa tum hee prabh jaanahu ham keh na sakeh har gune ||
jaise tum taise prabh tum hee gun jaanahu prabh apune ||2||
maiaa faas ba(n)dh bahu ba(n)dhe har japio khul khulane ||
jiau jal ku(n)char tadhooaai baa(n)dhio har chetio mokh mukhane ||3||
suaamee paarabraham paramesar tum khojahu jug jugane ||
tumaree thaeh paiee nahee paavai jan naanak ke prabh vaddane ||4||5||
naT mahalaa chauthhaa ||
mere man kal keerat har pravane ||
har har dhiaal dhiaa prabh dhaaree lag satigur har japane ||1|| rahaau ||