Sri Guru Granth Sahib

ਅੰਗ ੯੭੭

ਹਰਿ ਤੁਮ ਵਡ ਅਗਮ ਅਗੋਚਰ ਸੁਆਮੀ ਸਭਿ ਧਿਆਵਹਿ ਹਰਿ ਰੁੜਣੇ ॥ ਜਿਨ ਕਉ ਤੁਮ੍ਹ੍ਹਰੇ ਵਡ ਕਟਾਖ ਹੈ ਤੇ ਗੁਰਮੁਖਿ ਹਰਿ ਸਿਮਰਣੇ ॥੧॥
ਇਹੁ ਪਰਪੰਚੁ ਕੀਆ ਪ੍ਰਭ ਸੁਆਮੀ ਸਭੁ ਜਗਜੀਵਨੁ ਜੁਗਣੇ ॥ ਜਿਉ ਸਲਲੈ ਸਲਲ ਉਠਹਿ ਬਹੁ ਲਹਰੀ ਮਿਲਿ ਸਲਲੈ ਸਲਲ ਸਮਣੇ ॥੨॥
ਜੋ ਪ੍ਰਭ ਕੀਆ ਸੁ ਤੁਮ ਹੀ ਜਾਨਹੁ ਹਮ ਨਹ ਜਾਣੀ ਹਰਿ ਗਹਣੇ ॥ ਹਮ ਬਾਰਿਕ ਕਉ ਰਿਦ ਉਸਤਤਿ ਧਾਰਹੁ ਹਮ ਕਰਹ ਪ੍ਰਭੂ ਸਿਮਰਣੇ ॥੩॥
ਤੁਮ ਜਲ ਨਿਧਿ ਹਰਿ ਮਾਨ ਸਰੋਵਰ ਜੋ ਸੇਵੈ ਸਭ ਫਲਣੇ ॥ ਜਨੁ ਨਾਨਕੁ ਹਰਿ ਹਰਿ ਹਰਿ ਹਰਿ ਬਾਂਛੈ ਹਰਿ ਦੇਵਹੁ ਕਰਿ ਕ੍ਰਿਪਣੇ ॥੪॥੬॥
ਨਟ ਨਾਰਾਇਨ ਮਹਲਾ ੪ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਸੇਵ ਸਫਲ ਹਰਿ ਘਾਲ ॥ ਲੇ ਗੁਰ ਪਗ ਰੇਨ ਰਵਾਲ ॥ ਸਭਿ ਦਾਲਿਦ ਭੰਜਿ ਦੁਖ ਦਾਲ ॥ ਹਰਿ ਹੋ ਹੋ ਹੋ ਨਦਰਿ ਨਿਹਾਲ ॥੧॥ ਰਹਾਉ ॥
ਹਰਿ ਕਾ ਗ੍ਰਿਹੁ ਹਰਿ ਆਪਿ ਸਵਾਰਿਓ ਹਰਿ ਰੰਗ ਰੰਗ ਮਹਲ ਬੇਅੰਤ ਲਾਲ ਲਾਲ ਹਰਿ ਲਾਲ ॥ ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰਿਹਿ ਆਇਓ ਹਮ ਹਰਿ ਕੀ ਗੁਰ ਕੀਈ ਹੈ ਬਸੀਠੀ ਹਮ ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ॥੧॥
ਹਰਿ ਆਵਤੇ ਕੀ ਖਬਰਿ ਗੁਰਿ ਪਾਈ ਮਨਿ ਤਨਿ ਆਨਦੋ ਆਨੰਦ ਭਏ ਹਰਿ ਆਵਤੇ ਸੁਨੇ ਮੇਰੇ ਲਾਲ ਹਰਿ ਲਾਲ ॥ ਜਨੁ ਨਾਨਕੁ ਹਰਿ ਹਰਿ ਮਿਲੇ ਭਏ ਗਲਤਾਨ ਹਾਲ ਨਿਹਾਲ ਨਿਹਾਲ ॥੨॥੧॥੭॥
ਨਟ ਮਹਲਾ ੪ ॥
ਮਨ ਮਿਲੁ ਸੰਤਸੰਗਤਿ ਸੁਭਵੰਤੀ ॥ ਸੁਨਿ ਅਕਥ ਕਥਾ ਸੁਖਵੰਤੀ ॥ ਸਭ ਕਿਲਬਿਖ ਪਾਪ ਲਹੰਤੀ ॥ ਹਰਿ ਹੋ ਹੋ ਹੋ ਲਿਖਤੁ ਲਿਖੰਤੀ ॥੧॥ ਰਹਾਉ ॥
ਹਰਿ ਕੀਰਤਿ ਕਲਜੁਗ ਵਿਚਿ ਊਤਮ ਮਤਿ ਗੁਰਮਤਿ ਕਥਾ ਭਜੰਤੀ ॥ ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ ਜਨ ਕੈ ਹਉ ਕੁਰਬਾਨੰਤੀ ॥੧॥
ਹਰਿ ਅਕਥ ਕਥਾ ਕਾ ਜਿਨਿ ਰਸੁ ਚਾਖਿਆ ਤਿਸੁ ਜਨ ਸਭ ਭੂਖ ਲਹੰਤੀ ॥ ਨਾਨਕ ਜਨ ਹਰਿ ਕਥਾ ਸੁਣਿ ਤ੍ਰਿਪਤੇ ਜਪਿ ਹਰਿ ਹਰਿ ਹਰਿ ਹੋਵੰਤੀ ॥੨॥੨॥੮॥
ਨਟ ਮਹਲਾ ੪ ॥
ਕੋਈ ਆਨਿ ਸੁਨਾਵੈ ਹਰਿ ਕੀ ਹਰਿ ਗਾਲ ॥ ਤਿਸ ਕਉ ਹਉ ਬਲਿ ਬਲਿ ਬਾਲ ॥ ਸੋ ਹਰਿ ਜਨੁ ਹੈ ਭਲ ਭਾਲ ॥

Ang 977

har tum vadd agam agochar suaamee sabh dhiaaveh har ruRane ||
jin kau tum(h)re vadd kaTaakh hai te gurmukh har simarane ||1||
eih parapa(n)ch keeaa prabh suaamee sabh jagajeevan jugane ||
jiau salalai salal uTheh bahu laharee mil salalai salal samane ||2||
jo prabh keeaa su tum hee jaanahu ham neh jaanee har gahane ||
ham baarik kau ridh usatat dhaarahu ham kareh prabhoo simarane ||3||
tum jal nidh har maan sarovar jo sevai sabh falane ||
jan naanak har har har har baa(n)chhai har dhevahu kar kirapane ||4||6||
naT naarain mahalaa chauthhaa paRataal
ikOankaar satigur prasaadh ||
mere man sev safal har ghaal ||
le gur pag ren ravaal ||
sabh dhaalidh bha(n)j dhukh dhaal ||
har ho ho ho nadhar nihaal ||1|| rahaau ||
har kaa girahu har aap savaario har ra(n)g ra(n)g mahal bea(n)t laal laal har laal ||
har aapanee kirapaa karee aap gireh aaio ham har kee gur keeiee hai baseeThee ham har dhekhe bhiee nihaal nihaal nihaal nihaal ||1||
har aavate kee khabar gur paiee man tan aanadho aana(n)dh bhe har aavate sune mere laal har laal ||
jan naanak har har mile bhe galataan haal nihaal nihaal ||2||1||7||
naT mahalaa chauthhaa ||
man mil sa(n)tasa(n)gat subhava(n)tee ||
sun akath kathaa sukhava(n)tee ||
sabh kilavikh paap laha(n)tee ||
har ho ho ho likhat likha(n)tee ||1|| rahaau ||
har keerat kalajug vich uootam mat gurmat kathaa bhaja(n)tee ||
jin jan sunee manee hai jin jan tis jan kai hau kurabaana(n)tee ||1||
har akath kathaa kaa jin ras chaakhiaa tis jan sabh bhookh laha(n)tee ||
naanak jan har kathaa sun tirapate jap har har har hova(n)tee ||2||2||8||
naT mahalaa chauthhaa ||
koiee aan sunaavai har kee har gaal ||
tis kau hau bal bal baal ||
so har jan hai bhal bhaal ||