Sri Guru Granth Sahib

ਅੰਗ ੯੭੮

ਹਰਿ ਹੋ ਹੋ ਹੋ ਮੇਲਿ ਨਿਹਾਲ ॥੧॥ ਰਹਾਉ ॥
ਹਰਿ ਕਾ ਮਾਰਗੁ ਗੁਰ ਸੰਤਿ ਬਤਾਇਓ ਗੁਰਿ ਚਾਲ ਦਿਖਾਈ ਹਰਿ ਚਾਲ ॥ ਅੰਤਰਿ ਕਪਟੁ ਚੁਕਾਵਹੁ ਮੇਰੇ ਗੁਰਸਿਖਹੁ ਨਿਹਕਪਟ ਕਮਾਵਹੁ ਹਰਿ ਕੀ ਹਰਿ ਘਾਲ ਨਿਹਾਲ ਨਿਹਾਲ ਨਿਹਾਲ ॥੧॥
ਤੇ ਗੁਰ ਕੇ ਸਿਖ ਮੇਰੇ ਹਰਿ ਪ੍ਰਭਿ ਭਾਏ ਜਿਨਾ ਹਰਿ ਪ੍ਰਭੁ ਜਾਨਿਓ ਮੇਰਾ ਨਾਲਿ ॥ ਜਨ ਨਾਨਕ ਕਉ ਮਤਿ ਹਰਿ ਪ੍ਰਭਿ ਦੀਨੀ ਹਰਿ ਦੇਖਿ ਨਿਕਟਿ ਹਦੂਰਿ ਨਿਹਾਲ ਨਿਹਾਲ ਨਿਹਾਲ ਨਿਹਾਲ ॥੨॥੩॥੯॥
ਰਾਗੁ ਨਟ ਨਾਰਾਇਨ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਰਾਮ ਹਉ ਕਿਆ ਜਾਨਾ ਕਿਆ ਭਾਵੈ ॥ ਮਨਿ ਪਿਆਸ ਬਹੁਤੁ ਦਰਸਾਵੈ ॥੧॥ ਰਹਾਉ ॥
ਸੋਈ ਗਿਆਨੀ ਸੋਈ ਜਨੁ ਤੇਰਾ ਜਿਸੁ ਊਪਰਿ ਰੁਚ ਆਵੈ ॥ ਕ੍ਰਿਪਾ ਕਰਹੁ ਜਿਸੁ ਪੁਰਖ ਬਿਧਾਤੇ ਸੋ ਸਦਾ ਸਦਾ ਤੁਧੁ ਧਿਆਵੈ ॥੧॥
ਕਵਨ ਜੋਗ ਕਵਨ ਗਿਆਨ ਧਿਆਨਾ ਕਵਨ ਗੁਨੀ ਰੀਝਾਵੈ ॥ ਸੋਈ ਜਨੁ ਸੋਈ ਨਿਜ ਭਗਤਾ ਜਿਸੁ ਊਪਰਿ ਰੰਗੁ ਲਾਵੈ ॥੨॥
ਸਾਈ ਮਤਿ ਸਾਈ ਬੁਧਿ ਸਿਆਨਪ ਜਿਤੁ ਨਿਮਖ ਨ ਪ੍ਰਭੁ ਬਿਸਰਾਵੈ ॥ ਸੰਤਸੰਗਿ ਲਗਿ ਏਹੁ ਸੁਖੁ ਪਾਇਓ ਹਰਿ ਗੁਨ ਸਦ ਹੀ ਗਾਵੈ ॥੩॥
ਦੇਖਿਓ ਅਚਰਜੁ ਮਹਾ ਮੰਗਲ ਰੂਪ ਕਿਛੁ ਆਨ ਨਹੀ ਦਿਸਟਾਵੈ ॥ ਕਹੁ ਨਾਨਕ ਮੋਰਚਾ ਗੁਰਿ ਲਾਹਿਓ ਤਹ ਗਰਭ ਜੋਨਿ ਕਹ ਆਵੈ ॥੪॥੧॥
ਨਟ ਨਾਰਾਇਨ ਮਹਲਾ ੫ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਉਲਾਹਨੋ ਮੈ ਕਾਹੂ ਨ ਦੀਓ ॥ ਮਨ ਮੀਠ ਤੁਹਾਰੋ ਕੀਓ ॥੧॥ ਰਹਾਉ ॥
ਆਗਿਆ ਮਾਨਿ ਜਾਨਿ ਸੁਖੁ ਪਾਇਆ ਸੁਨਿ ਸੁਨਿ ਨਾਮੁ ਤੁਹਾਰੋ ਜੀਓ ॥ ਈਹਾਂ ਊਹਾ ਹਰਿ ਤੁਮ ਹੀ ਤੁਮ ਹੀ ਇਹੁ ਗੁਰ ਤੇ ਮੰਤ੍ਰੁ ਦ੍ਰਿੜੀਓ ॥੧॥
ਜਬ ਤੇ ਜਾਨਿ ਪਾਈ ਏਹ ਬਾਤਾ ਤਬ ਕੁਸਲ ਖੇਮ ਸਭ ਥੀਓ ॥ ਸਾਧਸੰਗਿ ਨਾਨਕ ਪਰਗਾਸਿਓ ਆਨ ਨਾਹੀ ਰੇ ਬੀਓ ॥੨॥੧॥੨॥
ਨਟ ਮਹਲਾ ੫ ॥
ਜਾ ਕਉ ਭਈ ਤੁਮਾਰੀ ਧੀਰ ॥ ਜਮ ਕੀ ਤ੍ਰਾਸ ਮਿਟੀ ਸੁਖੁ ਪਾਇਆ ਨਿਕਸੀ ਹਉਮੈ ਪੀਰ ॥੧॥ ਰਹਾਉ ॥
ਤਪਤਿ ਬੁਝਾਨੀ ਅੰਮ੍ਰਿਤ ਬਾਨੀ ਤ੍ਰਿਪਤੇ ਜਿਉ ਬਾਰਿਕ ਖੀਰ ॥ ਮਾਤ ਪਿਤਾ ਸਾਜਨ ਸੰਤ ਮੇਰੇ ਸੰਤ ਸਹਾਈ ਬੀਰ ॥੧॥

Ang 978

har ho ho ho mel nihaal ||1|| rahaau ||
har kaa maarag gur sa(n)t bataio gur chaal dhikhaiee har chaal ||
a(n)tar kapaT chukaavahu mere gursikhahu nihakapaT kamaavahu har kee har ghaal nihaal nihaal nihaal ||1||
te gur ke sikh mere har prabh bhaae jinaa har prabh jaanio meraa naal ||
jan naanak kau mat har prabh dheenee har dhekh nikaT hadhoor nihaal nihaal nihaal nihaal ||2||3||9||
raag naT naarain mahalaa panjavaa
ikOankaar satigur prasaadh ||
raam hau kiaa jaanaa kiaa bhaavai ||
man piaas bahut dharasaavai ||1|| rahaau ||
soiee giaanee soiee jan teraa jis uoopar ruch aavai ||
kirapaa karahu jis purakh bidhaate so sadhaa sadhaa tudh dhiaavai ||1||
kavan jog kavan giaan dhiaanaa kavan gunee reejhaavai ||
soiee jan soiee nij bhagataa jis uoopar ra(n)g laavai ||2||
saiee mat saiee budh siaanap jit nimakh na prabh bisaraavai ||
sa(n)tasa(n)g lag eh sukh paio har gun sadh hee gaavai ||3||
dhekhio acharaj mahaa ma(n)gal roop kichh aan nahee dhisaTaavai ||
kahu naanak morachaa gur laahio teh garabh jon keh aavai ||4||1||
naT naarain mahalaa panjavaa dhupadhe
ikOankaar satigur prasaadh ||
aulaahano mai kaahoo na dheeo ||
man meeTh tuhaaro keeo ||1|| rahaau ||
aagiaa maan jaan sukh paiaa sun sun naam tuhaaro jeeo ||
e’eehaa(n) uoohaa har tum hee tum hee ih gur te ma(n)tr dhiraReeo ||1||
jab te jaan paiee eh baataa tab kusal khem sabh theeo ||
saadhasa(n)g naanak paragaasio aan naahee re beeo ||2||1||2||
naT mahalaa panjavaa ||
jaa kau bhiee tumaaree dheer ||
jam kee traas miTee sukh paiaa nikasee haumai peer ||1|| rahaau ||
tapat bujhaanee a(n)mirat baanee tirapate jiau baarik kheer ||
maat pitaa saajan sa(n)t mere sa(n)t sahaiee beer ||1||