ਖੁਲੇ ਭ੍ਰਮ ਭੀਤਿ ਮਿਲੇ ਗੋਪਾਲਾ ਹੀਰੈ ਬੇਧੇ ਹੀਰ ॥ ਬਿਸਮ ਭਏ ਨਾਨਕ ਜਸੁ ਗਾਵਤ ਠਾਕੁਰ ਗੁਨੀ ਗਹੀਰ ॥੨॥੨॥੩॥
ਨਟ ਮਹਲਾ ੫ ॥
ਅਪਨਾ ਜਨੁ ਆਪਹਿ ਆਪਿ ਉਧਾਰਿਓ ॥ ਆਠ ਪਹਰ ਜਨ ਕੈ ਸੰਗਿ ਬਸਿਓ ਮਨ ਤੇ ਨਾਹਿ ਬਿਸਾਰਿਓ ॥੧॥ ਰਹਾਉ ॥
ਬਰਨੁ ਚਿਹਨੁ ਨਾਹੀ ਕਿਛੁ ਪੇਖਿਓ ਦਾਸ ਕਾ ਕੁਲੁ ਨ ਬਿਚਾਰਿਓ ॥ ਕਰਿ ਕਿਰਪਾ ਨਾਮੁ ਹਰਿ ਦੀਓ ਸਹਜਿ ਸੁਭਾਇ ਸਵਾਰਿਓ ॥੧॥
ਮਹਾ ਬਿਖਮੁ ਅਗਨਿ ਕਾ ਸਾਗਰੁ ਤਿਸ ਤੇ ਪਾਰਿ ਉਤਾਰਿਓ ॥ ਪੇਖਿ ਪੇਖਿ ਨਾਨਕ ਬਿਗਸਾਨੋ ਪੁਨਹ ਪੁਨਹ ਬਲਿਹਾਰਿਓ ॥੨॥੩॥੪॥
ਨਟ ਮਹਲਾ ੫ ॥
ਹਰਿ ਹਰਿ ਮਨ ਮਹਿ ਨਾਮੁ ਕਹਿਓ ॥ ਕੋਟਿ ਅਪ੍ਰਾਧ ਮਿਟਹਿ ਖਿਨ ਭੀਤਰਿ ਤਾ ਕਾ ਦੁਖੁ ਨ ਰਹਿਓ ॥੧॥ ਰਹਾਉ ॥
ਖੋਜਤ ਖੋਜਤ ਭਇਓ ਬੈਰਾਗੀ ਸਾਧੂ ਸੰਗਿ ਲਹਿਓ ॥ ਸਗਲ ਤਿਆਗਿ ਏਕ ਲਿਵ ਲਾਗੀ ਹਰਿ ਹਰਿ ਚਰਨ ਗਹਿਓ ॥੧॥
ਕਹਤ ਮੁਕਤ ਸੁਨਤੇ ਨਿਸਤਾਰੇ ਜੋ ਜੋ ਸਰਨਿ ਪਇਓ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਕਹੁ ਨਾਨਕ ਅਨਦੁ ਭਇਓ ॥੨॥੪॥੫॥
ਨਟ ਮਹਲਾ ੫ ॥
ਚਰਨ ਕਮਲ ਸੰਗਿ ਲਾਗੀ ਡੋਰੀ ॥ ਸੁਖ ਸਾਗਰ ਕਰਿ ਪਰਮ ਗਤਿ ਮੋਰੀ ॥੧॥ ਰਹਾਉ ॥
ਅੰਚਲਾ ਗਹਾਇਓ ਜਨ ਅਪੁਨੇ ਕਉ ਮਨੁ ਬੀਧੋ ਪ੍ਰੇਮ ਕੀ ਖੋਰੀ ॥ ਜਸੁ ਗਾਵਤ ਭਗਤਿ ਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥੧॥
ਪੂਰਨ ਪੂਰਿ ਰਹੇ ਕਿਰਪਾ ਨਿਧਿ ਆਨ ਨ ਪੇਖਉ ਹੋਰੀ ॥ ਨਾਨਕ ਮੇਲਿ ਲੀਓ ਦਾਸੁ ਅਪੁਨਾ ਪ੍ਰੀਤਿ ਨ ਕਬਹੂ ਥੋਰੀ ॥੨॥੫॥੬॥
ਨਟ ਮਹਲਾ ੫ ॥
ਮੇਰੇ ਮਨ ਜਪੁ ਜਪਿ ਹਰਿ ਨਾਰਾਇਣ ॥ ਕਬਹੂ ਨ ਬਿਸਰਹੁ ਮਨ ਮੇਰੇ ਤੇ ਆਠ ਪਹਰ ਗੁਨ ਗਾਇਣ ॥੧॥ ਰਹਾਉ ॥
ਸਾਧੂ ਧੂਰਿ ਕਰਉ ਨਿਤ ਮਜਨੁ ਸਭ ਕਿਲਬਿਖ ਪਾਪ ਗਵਾਇਣ ॥ ਪੂਰਨ ਪੂਰਿ ਰਹੇ ਕਿਰਪਾ ਨਿਧਿ ਘਟਿ ਘਟਿ ਦਿਸਟਿ ਸਮਾਇਣੁ ॥੧॥
ਜਾਪ ਤਾਪ ਕੋਟਿ ਲਖ ਪੂਜਾ ਹਰਿ ਸਿਮਰਣ ਤੁਲਿ ਨ ਲਾਇਣ ॥ ਦੁਇ ਕਰ ਜੋੜਿ ਨਾਨਕੁ ਦਾਨੁ ਮਾਂਗੈ ਤੇਰੇ ਦਾਸਨਿ ਦਾਸ ਦਸਾਇਣੁ ॥੨॥੬॥੭॥
ਨਟ ਮਹਲਾ ੫ ॥
ਮੇਰੈ ਸਰਬਸੁ ਨਾਮੁ ਨਿਧਾਨੁ ॥ ਕਰਿ ਕਿਰਪਾ ਸਾਧੂ ਸੰਗਿ ਮਿਲਿਓ ਸਤਿਗੁਰਿ ਦੀਨੋ ਦਾਨੁ ॥੧॥ ਰਹਾਉ ॥
ਸੁਖਦਾਤਾ ਦੁਖ ਭੰਜਨਹਾਰਾ ਗਾਉ ਕੀਰਤਨੁ ਪੂਰਨ ਗਿਆਨੁ ॥ ਕਾਮੁ ਕ੍ਰੋਧੁ ਲੋਭੁ ਖੰਡ ਖੰਡ ਕੀਨੑੇ ਬਿਨਸਿਓ ਮੂੜ ਅਭਿਮਾਨੁ ॥੧॥
ਕਿਆ ਗੁਣ ਤੇਰੇ ਆਖਿ ਵਖਾਣਾ ਪ੍ਰਭ ਅੰਤਰਜਾਮੀ ਜਾਨੁ ॥ ਚਰਨ ਕਮਲ ਸਰਨਿ ਸੁਖ ਸਾਗਰ ਨਾਨਕੁ ਸਦ ਕੁਰਬਾਨੁ ॥੨॥੭॥੮॥
khule bhram bheet mile gopaalaa heerai bedhe heer ||
bisam bhe naanak jas gaavat Thaakur gunee gaheer ||2||2||3||
naT mahalaa panjavaa ||
apanaa jan aapeh aap udhaario ||
aaTh pahar jan kai sa(n)g basio man te naeh bisaario ||1|| rahaau ||
baran chihan naahee kichh pekhio dhaas kaa kul na bichaario ||
kar kirapaa naam har dheeo sahaj subhai savaario ||1||
mahaa bikham agan kaa saagar tis te paar utaario ||
pekh pekh naanak bigasaano puneh puneh balihaario ||2||3||4||
naT mahalaa panjavaa ||
har har man meh naam kahio ||
koT apraadh miTeh khin bheetar taa kaa dhukh na rahio ||1|| rahaau ||
khojat khojat bhio bairaagee saadhoo sa(n)g lahio ||
sagal tiaag ek liv laagee har har charan gahio ||1||
kahat mukat sunate nisataare jo jo saran pio ||
simar simar suaamee prabh apunaa kahu naanak anadh bhio ||2||4||5||
naT mahalaa panjavaa ||
charan kamal sa(n)g laagee ddoree ||
sukh saagar kar param gat moree ||1|| rahaau ||
a(n)chalaa gahaio jan apune kau man beedho prem kee khoree ||
jas gaavat bhagat ras upajio maiaa kee jaalee toree ||1||
pooran poor rahe kirapaa nidh aan na pekhau horee ||
naanak mel leeo dhaas apunaa preet na kabahoo thoree ||2||5||6||
naT mahalaa panjavaa ||
mere man jap jap har naarain ||
kabahoo na bisarahu man mere te aaTh pahar gun gain ||1|| rahaau ||
saadhoo dhoor karau nit majan sabh kilabikh paap gavain ||
pooran poor rahe kirapaa nidh ghaT ghaT dhisaT samain ||1||
jaap taap koT lakh poojaa har simaran tul na lain ||
dhui kar joR naanak dhaan maa(n)gai tere dhaasan dhaas dhasain ||2||6||7||
naT mahalaa panjavaa ||
merai sarabas naam nidhaan ||
kar kirapaa saadhoo sa(n)g milio satigur dheeno dhaan ||1|| rahaau ||
sukhadhaataa dhukh bha(n)janahaaraa gaau keeratan pooran giaan ||
kaam karodh lobh kha(n)dd kha(n)dd keen(h)e binasio mooR abhimaan ||1||
kiaa gun tere aakh vakhaanaa prabh a(n)tarajaamee jaan ||
charan kamal saran sukh saagar naanak sadh kurabaan ||2||7||8||