Sri Guru Granth Sahib

ਅੰਗ ੯੮੦

ਨਟ ਮਹਲਾ ੫ ॥
ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥
ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥੧॥
ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥
ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥੮॥੯॥
ਨਟ ਪੜਤਾਲ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਕੋਊ ਹੈ ਮੇਰੋ ਸਾਜਨੁ ਮੀਤੁ ॥ ਹਰਿ ਨਾਮੁ ਸੁਨਾਵੈ ਨੀਤ ॥ ਬਿਨਸੈ ਦੁਖੁ ਬਿਪਰੀਤਿ ॥ ਸਭੁ ਅਰਪਉ ਮਨੁ ਤਨੁ ਚੀਤੁ ॥੧॥ ਰਹਾਉ ॥
ਕੋਈ ਵਿਰਲਾ ਆਪਨ ਕੀਤ ॥ ਸੰਗਿ ਚਰਨ ਕਮਲ ਮਨੁ ਸੀਤ ॥ ਕਰਿ ਕਿਰਪਾ ਹਰਿ ਜਸੁ ਦੀਤ ॥੧॥
ਹਰਿ ਭਜਿ ਜਨਮੁ ਪਦਾਰਥੁ ਜੀਤ ॥ ਕੋਟਿ ਪਤਿਤ ਹੋਹਿ ਪੁਨੀਤ ॥ ਨਾਨਕ ਦਾਸ ਬਲਿ ਬਲਿ ਕੀਤ ॥੨॥੧॥੧੦॥੧੯॥
ਨਟ ਅਸਟਪਦੀਆ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਰਾਮ ਮੇਰੇ ਮਨਿ ਤਨਿ ਨਾਮੁ ਅਧਾਰੇ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਸੇਵਾ ਮੈ ਗੁਰਮਤਿ ਨਾਮੁ ਸਮ੍ਹ੍ਹਾਰੇ ॥੧॥ ਰਹਾਉ ॥
ਹਰਿ ਹਰਿ ਹਰਿ ਹਰਿ ਹਰਿ ਮਨਿ ਧਿਆਵਹੁ ਮੈ ਹਰਿ ਹਰਿ ਨਾਮੁ ਪਿਆਰੇ ॥ ਦੀਨ ਦਇਆਲ ਭਏ ਪ੍ਰਭ ਠਾਕੁਰ ਗੁਰ ਕੈ ਸਬਦਿ ਸਵਾਰੇ ॥੧॥
ਮਧਸੂਦਨ ਜਗਜੀਵਨ ਮਾਧੋ ਮੇਰੇ ਠਾਕੁਰ ਅਗਮ ਅਪਾਰੇ ॥ ਇਕ ਬਿਨਉ ਬੇਨਤੀ ਕਰਉ ਗੁਰ ਆਗੈ ਮੈ ਸਾਧੂ ਚਰਨ ਪਖਾਰੇ ॥੨॥
ਸਹਸ ਨੇਤ੍ਰ ਨੇਤ੍ਰ ਹੈ ਪ੍ਰਭ ਕਉ ਪ੍ਰਭ ਏਕੋ ਪੁਰਖੁ ਨਿਰਾਰੇ ॥ ਸਹਸ ਮੂਰਤਿ ਏਕੋ ਪ੍ਰਭੁ ਠਾਕੁਰੁ ਪ੍ਰਭੁ ਏਕੋ ਗੁਰਮਤਿ ਤਾਰੇ ॥੩॥
ਗੁਰਮਤਿ ਨਾਮੁ ਦਮੋਦਰੁ ਪਾਇਆ ਹਰਿ ਹਰਿ ਨਾਮੁ ਉਰਿ ਧਾਰੇ ॥ ਹਰਿ ਹਰਿ ਕਥਾ ਬਨੀ ਅਤਿ ਮੀਠੀ ਜਿਉ ਗੂੰਗਾ ਗਟਕ ਸਮ੍ਹ੍ਹਾਰੇ ॥੪॥
ਰਸਨਾ ਸਾਦ ਚਖੈ ਭਾਇ ਦੂਜੈ ਅਤਿ ਫੀਕੇ ਲੋਭ ਬਿਕਾਰੇ ॥ ਜੋ ਗੁਰਮੁਖਿ ਸਾਦ ਚਖਹਿ ਰਾਮ ਨਾਮਾ ਸਭ ਅਨ ਰਸ ਸਾਦ ਬਿਸਾਰੇ ॥੫॥
ਗੁਰਮਤਿ ਰਾਮ ਨਾਮੁ ਧਨੁ ਪਾਇਆ ਸੁਣਿ ਕਹਤਿਆ ਪਾਪ ਨਿਵਾਰੇ ॥ ਧਰਮ ਰਾਇ ਜਮੁ ਨੇੜਿ ਨ ਆਵੈ ਮੇਰੇ ਠਾਕੁਰ ਕੇ ਜਨ ਪਿਆਰੇ ॥੬॥
ਸਾਸ ਸਾਸ ਸਾਸ ਹੈ ਜੇਤੇ ਮੈ ਗੁਰਮਤਿ ਨਾਮੁ ਸਮ੍ਹ੍ਹਾਰੇ ॥ ਸਾਸੁ ਸਾਸੁ ਜਾਇ ਨਾਮੈ ਬਿਨੁ ਸੋ ਬਿਰਥਾ ਸਾਸੁ ਬਿਕਾਰੇ ॥੭॥
ਕ੍ਰਿਪਾ ਕ੍ਰਿਪਾ ਕਰਿ ਦੀਨ ਪ੍ਰਭ ਸਰਨੀ ਮੋ ਕਉ ਹਰਿ ਜਨ ਮੇਲਿ ਪਿਆਰੇ ॥

Ang 980

naT mahalaa panjavaa ||
hau vaar vaar jaau gur gopaal ||1|| rahaau ||
moh niragun tum pooran dhaate dheenaa naath dhiaal ||1||
uooThat baiThat sovat jaagat jeea praan dhan maal ||2||
dharasan piaas bahut man merai naanak dharas nihaal ||3||8||9||
naT paRataal mahalaa panjavaa
ikOankaar satigur prasaadh ||
kouoo hai mero saajan meet ||
har naam sunaavai neet ||
binasai dhukh bipareet ||
sabh arapau man tan cheet ||1|| rahaau ||
koiee viralaa aapan keet ||
sa(n)g charan kamal man seet ||
kar kirapaa har jas dheet ||1||
har bhaj janam padhaarath jeet ||
koT patit hoh puneet ||
naanak dhaas bal bal keet ||2||1||10||19||
naT asaTapadheeaa mahalaa chauthhaa
ikOankaar satigur prasaadh ||
raam mere man tan naam adhaare ||
khin pal reh na sakau bin sevaa mai gurmat naam sam(h)aare ||1|| rahaau ||
har har har har har man dhiaavahu mai har har naam piaare ||
dheen dhiaal bhe prabh Thaakur gur kai sabadh savaare ||1||
madhasoodhan jagajeevan maadho mere Thaakur agam apaare ||
eik binau benatee karau gur aagai mai saadhoo charan pakhaare ||2||
sahas netr netr hai prabh kau prabh eko purakh niraare ||
sahas moorat eko prabh Thaakur prabh eko gurmat taare ||3||
gurmat naam dhamodhar paiaa har har naam ur dhaare ||
har har kathaa banee at meeThee jiau goo(n)gaa gaTak sam(h)aare ||4||
rasanaa saadh chakhai bhai dhoojai at feeke lobh bikaare ||
jo gurmukh saadh chakheh raam naamaa sabh an ras saadh bisaare ||5||
gurmat raam naam dhan paiaa sun kahatiaa paap nivaare ||
dharam rai jam neR na aavai mere Thaakur ke jan piaare ||6||
saas saas saas hai jete mai gurmat naam sam(h)aare ||
saas saas jai naamai bin so birathaa saas bikaare ||7||
kirapaa kirapaa kar dheen prabh saranee mo kau har jan mel piaare ||