Sri Guru Granth Sahib

ਅੰਗ ੯੮੧

ਨਾਨਕ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥੮॥੧॥
ਨਟ ਮਹਲਾ ੪ ॥
ਰਾਮ ਹਮ ਪਾਥਰ ਨਿਰਗੁਨੀਆਰੇ ॥ ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥੧॥ ਰਹਾਉ ॥
ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ ॥ ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ ਮੁਸਕੀ ਮੁਸਕ ਗੰਧਾਰੇ ॥੧॥
ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ ॥ ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥੨॥
ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲੀਐ ਸੰਕ ਉਤਾਰੇ ॥ ਸਤਿਗੁਰ ਮਿਲਿਐ ਪਰਮ ਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥੩॥
ਪਾਖੰਡ ਪਾਖੰਡ ਕਰਿ ਕਰਿ ਭਰਮੇ ਲੋਭੁ ਪਾਖੰਡੁ ਜਗਿ ਬੁਰਿਆਰੇ ॥ ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥੪॥
ਉਗਵੈ ਦਿਨਸੁ ਆਲੁ ਜਾਲੁ ਸਮ੍ਹ੍ਹਾਲੈ ਬਿਖੁ ਮਾਇਆ ਕੇ ਬਿਸਥਾਰੇ ॥ ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੈ ਭੀ ਦੁਖ ਸਾਰੇ ॥੫॥
ਕਲਰੁ ਖੇਤੁ ਲੈ ਕੂੜੁ ਜਮਾਇਆ ਸਭ ਕੂੜੈ ਕੇ ਖਲਵਾਰੇ ॥ ਸਾਕਤ ਨਰ ਸਭਿ ਭੂਖ ਭੁਖਾਨੇ ਦਰਿ ਠਾਢੇ ਜਮ ਜੰਦਾਰੇ ॥੬॥
ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦੁ ਵੀਚਾਰੇ ॥ ਜਿਤਨੇ ਕਰਜ ਕਰਜ ਕੇ ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥੭॥
ਜਗੰਨਾਥ ਸਭਿ ਜੰਤ੍ਰ ਉਪਾਏ ਨਕਿ ਖੀਨੀ ਸਭ ਨਥਹਾਰੇ ॥ ਨਾਨਕ ਪ੍ਰਭੁ ਖਿੰਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥੮॥੨॥
ਨਟ ਮਹਲਾ ੪ ॥
ਰਾਮ ਹਰਿ ਅੰਮ੍ਰਿਤ ਸਰਿ ਨਾਵਾਰੇ ॥ ਸਤਿਗੁਰਿ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥੧॥ ਰਹਾਉ ॥
ਸੰਗਤਿ ਕਾ ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਕ ਉਧਾਰੇ ॥ ਪਰਸ ਨਪਰਸ ਭਏ ਕੁਬਿਜਾ ਕਉ ਲੈ ਬੈਕੁੰਠਿ ਸਿਧਾਰੇ ॥੧॥
ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਕਰਿ ਨਾਰਾਇਣ ਬੋਲਾਰੇ ॥ ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ ਜਮਕੰਕਰ ਮਾਰਿ ਬਿਦਾਰੇ ॥੨॥
ਮਾਨੁਖੁ ਕਥੈ ਕਥਿ ਲੋਕ ਸੁਨਾਵੈ ਜੋ ਬੋਲੈ ਸੋ ਨ ਬੀਚਾਰੇ ॥ ਸਤਸੰਗਤਿ ਮਿਲੈ ਤ ਦਿੜਤਾ ਆਵੈ ਹਰਿ ਰਾਮ ਨਾਮਿ ਨਿਸਤਾਰੇ ॥੩॥
ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗਿ ਕਿਛੁ ਨ ਸਮਾਰੇ ॥ ਜਬ ਘਰ ਮੰਦਰਿ ਆਗਿ ਲਗਾਨੀ ਕਢਿ ਕੂਪੁ ਕਢੈ ਪਨਿਹਾਰੇ ॥੪॥
ਸਾਕਤ ਸਿਉ ਮਨ ਮੇਲੁ ਨ ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥ ਸਾਕਤ ਬਚਨ ਬਿਛੂਆ ਜਿਉ ਡਸੀਐ ਤਜਿ ਸਾਕਤ ਪਰੈ ਪਰਾਰੇ ॥੫॥

Ang 981

naanak dhaasan dhaas kahat hai ham dhaasan ke panihaare ||8||1||
naT mahalaa chauthhaa ||
raam ham paathar niraguneeaare ||
kirapaa kirapaa kar guroo milaae ham paahan sabadh gur taare ||1|| rahaau ||
satigur naam dhiraRaae at meeThaa mailaagar malagaare ||
naamai surat vajee hai dheh dhis har musakee musak ga(n)dhaare ||1||
teree niragun kathaa kathaa hai meeThee gur neeke bachan samaare ||
gaavat gaavat har gun gaae gun gaavat gur nisataare ||2||
bibek guroo guroo samadharasee tis mileeaai sa(n)k utaare ||
satigur miliaai param padh paiaa hau satigur kai balihaare ||3||
paakha(n)dd paakha(n)dd kar kar bharame lobh paakha(n)dd jag buriaare ||
halat palat dhukhadhaiee hoveh jamakaal khaRaa sir maare ||4||
augavai dhinas aal jaal sam(h)aalai bikh maiaa ke bisathaare ||
aaiee rain bhiaa supana(n)tar bikh supanai bhee dhukh saare ||5||
kalar khet lai kooR jamaiaa sabh kooRai ke khalavaare ||
saakat nar sabh bhookh bhukhaane dhar Thaadde jam ja(n)dhaare ||6||
manmukh karaj chaRiaa bikh bhaaree utarai sabadh veechaare ||
jitane karaj karaj ke ma(n)ge’ee kar sevak pag lag vaare ||7||
jaga(n)naath sabh ja(n)tr upaae nak kheenee sabh nathahaare ||
naanak prabh khi(n)chai tiv chaleeaai jiau bhaavai raam piaare ||8||2||
naT mahalaa chauthhaa ||
raam har a(n)mirat sar naavaare ||
satigur giaan majan hai neeko mil kalamal paap utaare ||1|| rahaau ||
sa(n)gat kaa gun bahut adhikaiee paR sooaa ganak udhaare ||
paras naparas bhe kubijaa kau lai baiku(n)Th sidhaare ||1||
ajaamal preet putr prat keenee kar naarain bolaare ||
mere Thaakur kai man bhai bhaavanee jamaka(n)kar maar bidhaare ||2||
maanukh kathai kath lok sunaavai jo bolai so na beechaare ||
satasa(n)gat milai ta dhiRataa aavai har raam naam nisataare ||3||
jab lag jeeau pi(n)dd hai saabat tab lag kichh na samaare ||
jab ghar ma(n)dhar aag lagaanee kadd koop kaddai panihaare ||4||
saakat siau man mel na kareeahu jin har har naam bisaare ||
saakat bachan bichhooaa jiau ddaseeaai taj saakat parai paraare ||5||